For the best experience, open
https://m.punjabitribuneonline.com
on your mobile browser.
Advertisement

ਭਾਜਪਾ ਨਾਲ ਗੱਠਜੋੜ ਬਾਰੇ ਸਥਿਤੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਸਪਸ਼ਟ ਹੋਵੇਗੀ: ਢੀਂਡਸਾ

07:32 AM Mar 22, 2024 IST
ਭਾਜਪਾ ਨਾਲ ਗੱਠਜੋੜ ਬਾਰੇ ਸਥਿਤੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਸਪਸ਼ਟ ਹੋਵੇਗੀ  ਢੀਂਡਸਾ
Advertisement

ਅੰਮ੍ਰਿਤਸਰ (ਟ੍ਰਬਿਿਉੂਨ ਨਿਉੂਜ਼ ਸਰਵਿਸ): ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਅਕਾਲੀ ਭਾਜਪਾ ਵਿਚਾਲੇ ਗਠਜੋੜ ਸਬੰਧੀ ਸਮੁੱਚੀ ਸਥਿਤੀ ਭਲਕੇ ਸ਼੍ਰੋਮਣੀ ਅਕਾਲੀ ਦਲ ਦੀ ਹੋਣ ਵਾਲੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਸਪਸ਼ਟ ਹੋਵੇਗੀ। ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕਰਨ ਤੋਂ ਬਾਅਦ ਉਹ ਅੱਜ ਇੱਥੇ ਗੁਰੂ ਘਰ ਵਿੱਚ ਨਤਮਸਤਕ ਹੋਏ। ਇਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਅਕਾਲੀ ਭਾਜਪਾ ਗਠਜੋੜ ਸਬੰਧੀ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਆਖਿਆ ਕਿ ਫਿਲਹਾਲ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। 22 ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਹੋ ਰਹੀ ਹੈ, ਜਿਸ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਇਸ ਬਾਰੇ ਦੱਸਿਆ ਜਾਵੇਗਾ।

Advertisement

Advertisement
Author Image

Advertisement
Advertisement
×