ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪ੍ਰਸ਼ਾਸਨ ਵੱਲੋਂ ਪੁਲੀਸ ਦੀ ਮਦਦ ਨਾਲ ਜ਼ਮੀਨ ’ਤੇ ਕਬਜ਼ਾ

07:32 AM Aug 27, 2024 IST
ਐਕਸਪ੍ਰੈੱਸਵੇਅ ਲਈ ਐਕੁਆਇਰ ਕੀਤੀ ਜ਼ਮੀਨ ’ਤੇ ਕਬਜ਼ਾ ਲੈਣ ਮੌਕੇ ਤਾਇਨਾਤ ਪਲੀਸ।

ਦਿੱਲੀ-ਕੱਟੜਾ ਐਕਸਪ੍ਰੈੱਸਵੇਅ

ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 26 ਅਗਸਤ
ਭਾਰਤ-ਮਾਲਾ ਪ੍ਰਾਜੈਕਟ ਤਹਿਤ ਬਣ ਰਹੇ ਦਿੱਲੀ-ਕੱਟੜਾ ਐਕਸਪ੍ਰੈੱਸਵੇਅ ਲਈ ਜ਼ਿਲ੍ਹਾ ਮਾਲੇਰਕੋਟਲਾ ਅਧੀਨ ਪੈਂਦੇ ਪਿੰਡ ਸਰੌਦ ਦੀ ਐਕੁਆਇਰ ਕੀਤੀ ਜ਼ਮੀਨ ਦਾ ਕਬਜ਼ਾ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਵਿੱਚ ਕਿਸਾਨਾਂ ਦੇ ਵਿਰੋਧ ਦੇ ਬਾਵਜੂਦ ਸਿਵਲ ਪ੍ਰਸ਼ਾਸਨ ਨੇ ਪੁਲੀਸ ਦੀ ਮਦਦ ਨਾਲ ਲੈ ਲਿਆ ਹੈ। ਜਦੋਂ ਸਿਵਲ ਪ੍ਰਸ਼ਾਸਨ ਦੇ ਪੁਲੀਸ ਦੀ ਮਦਦ ਨਾਲ ਨਾਲ ਜ਼ਮੀਨ ਦਾ ਕਬਜ਼ਾ ਲੈਣ ਦੀ ਸੂਹ ਕਿਸਾਨਾਂ ਨੂੰ ਮਿਲੀ ਤਾਂ ਉਹ ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਦੀ ਅਗਵਾਈ ਵਿੱਚ ਮੌਕੇ ’ਤੇ ਪੁੱਜੇ ਅਤੇ ਪ੍ਰਸ਼ਾਸਨ ਦੀ ਕਬਜ਼ਾ ਲੈਣ ਦੀ ਕਵਾਇਦ ਦਾ ਵਿਰੋਧ ਕੀਤਾ। ਇਸ ਦੇ ਬਾਵਜੂਦ ਸਿਵਲ ਪ੍ਰਸ਼ਾਸਨ ਐਕੁਆਇਰ ਕੀਤੀ ਜ਼ਮੀਨ ਦਾ ਕਬਜ਼ਾ ਲੈਣ ਵਿੱਚ ਕਾਮਯਾਬ ਹੋ ਗਿਆ। ਕਬਜ਼ਾ ਮਿਲਦਿਆਂ ਹੀ ਐਕਸਪ੍ਰੈੱਸਵੇਅ ਬਣਾਉਣ ਵਾਲੀ ਕੰਪਨੀ ਨੇ ਹਾਈਵੇਅ ਬਣਾਉਣ ਲਈ ਜ਼ਮੀਨ ’ਤੇ ਮਸ਼ੀਨਰੀ ਚਲਾ ਕੇ ਦਿੱਤੀ।
ਇਸੇ ਦੌਰਾਨ ਮਾਲੇਰਕੋਟਲਾ-ਨਾਭਾ ਸੜਕ ਨੇੜਲੇ ਪਿੰਡ ਅਹਿਮਦਾਬਾਦ ਸਥਿਤ ਗੁਰੂ ਨਾਨਕ ਰਾਈਸ ਐਂਡ ਐਗਰੋ ਪ੍ਰੋਡਕਟਸ ਦੇ ਮਾਲਕ ਭਗਵਾਨ ਸਿੰਘ ਸੰਧੂ ਨੇ ਕਿਹਾ ਕਿ ਜ਼ਮੀਨ ’ਤੇ ਦੋ ਦਹਾਕਿਆਂ ਤੋਂ ਸ਼ੈਲਰ ਚੱਲ ਰਿਹਾ ਹੈ ਪਰ ਹੁਣ ਇਹ ਜ਼ਮੀਨ ਐਕਸਪ੍ਰੈੱਸਵੇਅ ਵਿੱਚ ਆ ਰਹੀ ਹੈ। ਪ੍ਰਸ਼ਾਸਨ ਤਿੰਨ ਸਾਲ ਤੋਂ ਉਸ ਨੂੰ ਸ਼ੈਲਰ ਨਹੀਂ ਚਲਾਉਣ ਦੇ ਰਿਹਾ ਅਤੇ ਉਸ ਨੂੰ ਅਜੇ ਤੱਕ ਐਕਸਪ੍ਰੈੱਸਵੇਅ ’ਚ ਆਈ ਦੀ ਜ਼ਮੀਨ ਦਾ ਕੋਈ ਪੈਸਾ ਨਹੀਂ ਮਿਲਿਆ। ਪ੍ਰਸ਼ਾਸਨ ਉਸ ਨੂੰ ਵਾਹੀਯੋਗ ਜ਼ਮੀਨ ਦਾ ਮੁਆਵਜ਼ਾ ਦੇਣ ਦੀ ਗੱਲ ਕਰ ਰਿਹਾ ਹੈ ਜਦ ਕਿ ਸ਼ੈਲਰ ਵਪਾਰਕ ਜਾਇਦਾਦ ਅਧੀਨ ਆਉਂਦਾ ਹੈ। ਉਸ ਨੂੰ ਸ਼ੈਲਰ ਦੀ ਐਕੁਆਇਰ ਹੋਈ ਜ਼ਮੀਨ ਦਾ ਸ਼ੈਲਰ ਐਵਾਰਡ ਵੀ ਮਿਲਣਾ ਚਾਹੀਦਾ ਹੈ ਤੇ ਉਸ ਨੂੰ ਬਾਕੀ ਬਚਦੀ ਜ਼ਮੀਨ ਵਿੱਚ ਸ਼ੈਲਰ ਲਾਉਣ ਲਈ ਲੋੜੀਂਦੀਆਂ ਕਾਰਵਾਈਆਂ ਪੂਰੀਆਂ ਕਰਨ ’ਚ ਸਹਿਯੋਗ ਕਰਨ ਦੇ ਨਾਲ ਨਾਲ ਮੁੜ ਵਸੇਬੇ ਲਈ ਵੀ ਬਣਦੀ ਰਕਮ ਦੇਣੀ ਚਾਹੀਦੀ ਹੈ।

Advertisement

ਲਹਿਰਾਗਾਗਾ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਬਲਾਕ ਪ੍ਰਧਾਨ ਧਰਮਿੰਦਰ ਸਿੰਘ।

ਜ਼ਿਲ੍ਹਾ ਹੈੱਡਕੁਆਰਟਰਾਂ ਦੇ ਘਿਰਾਓ ਦੀਆਂ ਤਿਆਰੀਆਂ ਮੁਕੰਮਲ

ਲਹਿਰਾਗਾਗਾ (ਰਮੇਸ਼ ਭਾਰਦਵਾਜ): ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਭਾਈ ਕੀ ਪਿਸ਼ੌਰ ਦੀ ਅਗਵਾਈ ਹੇਠ ਲਹਿਰਾਗਾਗਾ ਇਕਾਈ ਦਫ਼ਤਰ ਵਿੱਚ ਪਿੰਡ ਇਕਾਈਆਂ ਦੀ ਭਰਵੀ ਮੀਟਿੰਗ ਕੀਤੀ ਗਈ। ਬੁਲਾਰਿਆਂ ਨੇ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕਿਤੇ ਵਾਆਦਿਆਂ ਨੂੰ ਲਾਗੂ ਕਰਵਾਉਣ ਲਈ ਜ਼ਿਲ੍ਹਾ ਹੈਡਕੁਆਰਟਰਾਂ ਵਿੱਚ 27 ਤੋ 31 ਅਗਸਤ ਤੱਕ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਵੱਲੋਂ ਲੱਗਣ ਜਾ ਰਹੇ ਪੰਜ ਰੋਜ਼ਾ ਦਿਨ-ਰਾਤ ਦੇ ਪੱਕੇ ਮੋਰਚੇ ਦੀ ਤਿਆਰੀ ਵਜੋਂ ਪਿੰਡਾਂ ਦੀਆਂ ਇਕਾਈਆਂ ਤੋਂ ਰਿਪੋਰਟ ਮੰਗੀ ਗਈ, ਜਿਸ ਵਿੱਚ ਮੋਰਚੇ ਨੂੰ ਲੈ ਕੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਮੋਰਚੇ ਵਿੱਚ ਆਰਜ਼ੀ ਘਰ ਵਜੋਂ ਖੜ੍ਹਾ ਰੱਖਣ ਲਈ ਪਿੰਡਾਂ ਵਿੱਚ ਕਿਸਾਨਾਂ ਵੱਲੋਂ ਟਰੈਕਟਰ-ਟਰਾਲੀਆਂ ਤਿਆਰ ਕਰ ਲਏ ਗਏ ਹਨ। ਲੰਗਰਾਂ ਲਈ ਪਿੰਡ-ਪਿੰਡ ਰਾਸ਼ਨ, ਪਾਣੀ ਅਤੇ ਲੱਕੜਾਂ ਇਕੱਠੀਆਂ ਕਰ ਲਈਆਂ ਗਈਆਂ ਹਨ। ਪਿੰਡਾਂ ਵਿਚ ਸਪੀਕਰਾਂ ਰਾਹੀਂ ਮੁਨਿਆਦੀ ਕਰਵਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਸੁਨਾਮ ਊਧਮ ਸਿੰਘ ਵਾਲਾ (ਬੀਰਇੰਦਰ ਸਿੰਘ ਬਨਭੌਰੀ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਭਲਕੇ ਲੱਗਣ ਵਾਲੇ ਪੰਜ ਰੋਜ਼ਾ ਪੱਕੇ ਮੋਰਚੇ ਦੀਆਂ ਤਿਆਰੀਆਂ ਲਗਭਗ ਮੁਕੰਮਲ ਕਰ ਲਈਆਂ ਹਨ। ਪਿੰਡਾਂ-ਸ਼ਹਿਰਾਂ ਦੇ ਕਿਸਾਨਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗੂਰਕ ਕਰਨ ਲਈ ਕਿਸਾਨ ਯੂਨੀਅਨ ਵੱਲੋਂ ਵੱਖ-ਵੱਖ ਟੀਮਾਂ ਰਾਹੀਂ ਨੁੱਕੜ ਮੀਟਿੰਗਾਂ ਅਤੇ ਰੈਲੀਆਂ ਕੀਤੀਆਂ ਗਈਆਂ। ਇਸੇ ਲੜੀ ਤਹਿਤ ਅੱਜ ਪਿੰਡ ਮਹਿਲਾ ਚੌਂਕ ਵਿੱਚ ਇਕਾਈ ਪ੍ਰਧਾਨ ਜਗਜੀਤ ਸਿੰਘ ਦੀ ਅਗਵਾਈ ਹੇਠ ਇੱਕ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਵਿੱਚ ਬਲਾਕ ਆਗੂ ਮਨਜੀਤ ਸਿੰਘ ਘਰਾਚੋਂ, ਹਰਜੀਤ ਸਿੰਘ ਮਹਿਲਾ, ਅਮਨਦੀਪ ਸਿੰਘ ਮਹਿਲਾ, ਹਰਜਿੰਦਰ ਸਿੰਘ ਘਰਾਚੋਂ ਅਤੇ ਰਘਵੀਰ ਸਿੰਘ ਘਰਾਚੋਂ ਨੇ ਕਿਹਾ ਕਿ ਜੋ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਆਉਣ ਵਾਲੀ 27 ਤਰੀਕ ਤੋਂ ਲੈ ਕੇ 31ਅਗਸਤ ਤੱਕ ਪੰਜ ਦਿਨ ਦਿਨ ਰਾਤ ਦੇ ਪੱਕੇ ਮੋਰਚੇ ਡੀਸੀ ਦਫਤਰਾਂ ਵਿੱਚ ਲਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸੇ ਮੋਰਚੇ ਨੂੰ ਸਫ਼ਲ ਬਣਾਉਣ ਲਈ ਕਿਸਾਨ ਮਜ਼ਦੂਰਾਂ ਨੂੰ ਸ਼ਾਮਲ ਹੋਣ ਲਈ ਪਿੰਡਾਂ ਵਿੱਚ ਲਾਮਬੰਦ ਕੀਤਾ ਅਤੇ ਪਿਛਲੇ ਸਾਲਾਂ ਦੌਰਾਨ ਖੁਦਕੁਸ਼ੀਆਂ ਕਰ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਆਪਣੇ ਮ੍ਰਿਤਕ ਕਿਸਾਨਾਂ ਦੀਆਂ ਲਿਸਟਾਂ ਇਸ ਧਰਨੇ ਵਿੱਚ ਲਿਆਉਣ ਲਈ ਪ੍ਰੇਰਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀਆ ਸਾਰੀਆਂ ਮੰਗਾਂ ਫਸਲਾਂ ਤੇ ਐਮਐਸਪੀ ਦੀ ਕਾਨੂੰਨੀ ਗਾਰੰਟੀ, ਲੋਕ ਪੱਖੀ ਨਵੀਂ ਖੇਤੀ ਨੀਤੀ ਬਣਾਉਣ ਦੇ ਜੋ ਵਾਅਦੇ ਕੀਤੇ ਸੀ ਉਹ ਜਲਦੀ ਲਾਗੂ ਕੀਤੇ ਜਾਣ, ਕਿਸਾਨਾਂ ਅਤੇ ਖੇਤ ਮਜਦੂਰਾਂ ਦਾ ਸਾਰਾ ਕਰਜਾ ਮਾਫ ਕੀਤਾ ਜਾਵੇ, 60 ਸਾਲ ਦੀ ਉਮਰ ਤੋ ਉੱਪਰ ਕਿਸਾਨ ਮਜ਼ਦੂਰ ਮਰਦ ਔਰਤਾਂ ਦੀ ਪ੍ਰਤੀ ਮਹੀਨਾ 10,000 ਰੁਪਏ ਪੈਨਸ਼ਨ ਲਗਾਈ ਜਾਵੇ । ਇਸ ਮੌਕੇ ਗੁਰਜੰਟ ਸਿੰਘ, ਦਰਸ਼ਨ ਸਿੰਘ, ਚਮਕੌਰ ਸਿੰਘ, ਜਗਦੀਪ ਸਿੰਘ, ਗੁਰਸੇਵਕ ਸਿੰਘ, ਸੁਖਵੀਰ ਸਿੰਘ, ਔਰਤ ਆਗੂ ਜਸਵਿੰਦਰ ਕੌਰ, ਭਰਭੂਰ ਕੌਰ, ਜਗਦੇਵ ਕੌਰ ਸਮੇਤ ਹੋਰ ਹਾਜ਼ਰ ਸਨ।

Advertisement
Advertisement
Advertisement