ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਐੱਸਸੀਓ ਸਿਖਰ ਸੰਮੇਲਨ ’ਚ ਅਫ਼ਗਾਨਿਸਤਾਨ ਤੇ ਯੂਕਰੇਨ ਬਾਰੇ ਚਰਚਾ ਦੀ ਸੰਭਾਵਨਾ

06:59 AM Jul 03, 2024 IST

ਨਵੀਂ ਦਿੱਲੀ, 2 ਜੁਲਾਈ
ਕਜ਼ਾਖਸਤਾਨ ਦੀ ਰਾਜਧਾਨੀ ਅਸਤਾਨਾ ’ਚ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਦੇ ਸਿਖਰ ਸੰਮੇਲਨ ਤੋਂ ਪਹਿਲਾਂ ਅੱਜ ਭਾਰਤ ਨੇ ਕਿਹਾ ਕਿ ਇਸ ਸਮੂਹ ਦੇ ਆਗੂਆਂ ਵੱਲੋਂ ਪਿਛਲੇ ਦੋ ਦਹਾਕਿਆਂ ’ਚ ਆਪਣੀਆਂ ਗਤੀਵਿਧੀਆਂ ਦੀ ਸਮੀਖਿਆ ਕੀਤੇ ਜਾਣ ਅਤੇ ਬਹੁਪੱਖੀ ਸਹਿਯੋਗ ਦੀਆਂ ਸੰਭਾਵਨਾਵਾਂ ’ਤੇ ਚਰਚਾ ਕੀਤੇ ਜਾਣ ਦੇ ਆਸਾਰ ਹਨ।
ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਚਾਰ ਜੁਲਾਈ ਨੂੰ ਹੋਣ ਵਾਲੇ ਐੱਸਸੀਓ ਦੇ ਸਾਲਾਨਾ ਸਿਖਰ ਸੰਮੇਲਨ ’ਚ ਭਾਰਤ ਦੀ ਨੁਮਾਇੰਦਗੀ ਕਰਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਸਿਖਰ ਸੰਮੇਲਨ ’ਚ ਹਿੱਸਾ ਨਹੀਂ ਲੈਣਗੇ। ਇਸ ਸਿਖਰ ਸੰਮੇਲਨ ’ਚ ਅਫ਼ਗਾਨਿਸਤਾਨ ਦੀ ਸਥਿਤੀ, ਯੂਕਰੇਨ ਸੰਘਰਸ਼ ਅਤੇ ਐੱਸਸੀਓ ਮੈਂਬਰ ਮੁਲਕਾਂ ਵਿਚਾਲੇ ਸੁਰੱਖਿਆ ਸਹਿਯੋਗ ਵਧਾਉਣ ’ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਐੱਸਸੀਓ ’ਚ ਭਾਰਤ ਦੀਆਂ ਤਰਜੀਹਾਂ ਨੂੰ ਇੱਕ ‘ਸਿਕਿਓਰ’ (ਐੱਸਈਸੀਯੂਆਰਈ) ਐੱਸਸੀਓ ਨੂੰ ਲੈ ਪ੍ਰਧਾਨ ਮੰਤਰੀ ਦੇ ਨਜ਼ਰੀਏ ਨੇ ਆਕਾਰ ਦਿੱਤਾ ਹੈ।
ਸਿਕਿਓਰ (ਐੱਸਈਸੀਯੂਆਰਈ) ਦਾ ਮਤਲਬ ਸੁਰੱਖਿਆ, ਆਰਥਿਕ ਸਹਿਯੋਗ, ਸੰਪਰਕ, ਏਕਤਾ, ਪ੍ਰਭੂਸੱਤਾ ਤੇ ਖੇਤਰੀ ਅਖੰਡਤਾ ਲਈ ਸਨਮਾਨ ਤੇ ਵਾਤਾਵਰਣ ਸੁਰੱਖਿਆ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ, ‘ਸਿਖਰ ਸੰਮੇਲਨ ਦੌਰਾਨ ਨੇਤਾਵਾਂ ਦੇ ਪਿਛਲੇ ਦੋ ਦਹਾਕਿਆਂ ’ਚ ਸੰਗਠਨ ਦੀਆਂ ਗਤੀਵਿਧੀਆਂ ਦੀ ਸਮੀਖਿਆ ਕਰਨ ਤੇ ਬਹੁ-ਪੱਖੀ ਸਹਿਯੋਗ ਦੀ ਸਥਿਤੀ ਤੇ ਸੰਭਾਵਨਾਵਾਂ ’ਤੇ ਚਰਚਾ ਹੋਣ ਦੀ ਉਮੀਦ ਹੈ।’ ਮੰਤਰਾਲੇ ਨੇ ਕਿਹਾ, ‘ਮੀਟਿੰਗ ’ਚ ਖੇਤਰੀ ਤੇ ਕੌਮਾਂਤਰੀ ਮਹੱਤਵ ਦੇ ਮੁੱਦਿਆਂ ’ਤੇ ਚਰਚਾ ਹੋ ਸਕਦੀ ਹੈ।’ -ਪੀਟੀਆਈ

Advertisement

Advertisement
Advertisement