ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਾਕਿਸਤਾਨ ’ਚ ਗਠਜੋੜ ਸਰਕਾਰ ਬਣਨ ਦੀ ਸੰਭਾਵਨਾ: ਸ਼ਾਹਬਾਜ਼ ਸ਼ਰੀਫ਼ ਹੋਣਗੇ ਅਗਲੇ ਪ੍ਰਧਾਨ ਮੰਤਰੀ

12:44 PM Feb 14, 2024 IST

ਇਸਲਾਮਾਬਾਦ, 14 ਫਰਵਰੀ
ਪਾਕਿਸਤਾਨ ਵਿਚ ਸ਼ਾਹਬਾਜ਼ ਸ਼ਰੀਫ਼ ਦੀ ਅਗਵਾਈ ਵਿਚ ਵੱਡੀਆਂ ਸਿਆਸੀ ਪਾਰਟੀਆਂ ਦੇ ਗਠਜੋੜ ਨਾਲ ਅਗਲੀ ਸਰਕਾਰ ਬਣਾਉਣ ਲਈ ਬਹੁਮਤ ਦਾ ਅੰਕੜਾ ਆਸਾਨੀ ਨਾਲ ਪਾਰ ਕਰਨ ਦੀ ਸੰਭਾਵਨਾ ਹੈ। ਇਸ ਲਈ ਇਹ ਲਗਪਗ ਤੈਅ ਮੰਨਿਆ ਜਾ ਰਿਹਾ ਹੈ ਕਿ ਉਹ ਦੇਸ਼ ਦੇ ਨਵੇਂ ਪ੍ਰਧਾਨ ਮੰਤਰੀ ਬਣ ਜਾਣਗੇ ਅਤੇ ਇਸ ਦੇ ਬਾਅਦ ਸਰਕਾਰ ਦੇ ਭਵਿੱਖ ਦੀਆਂ ਕਿਆਸਅਰਾਈਆਂ ਖਤਮ ਹੋ ਜਾਣਗੀਆਂ। ਸ਼ਾਹਬਾਜ਼ ਸ਼ਰੀਫ ਨੇ ਦੇਰ ਰਾਤ ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਦੇ ਆਸਿਫ਼ ਅਲੀ ਜ਼ਰਦਾਰੀ, ਮੁਤਾਹਿਦਾ ਕੌਮੀ ਮੂਵਮੈਂਟ ਪਾਕਿਸਤਾਨ (ਐੱਮਕਿਊਐਮ-ਪੀ) ਦੇ ਖਾਲਿਦ ਮਕਬੂਲ ਸਿੱਦੀਕੀ ਨਾਲ ਪਾਕਿਸਤਾਨ ਮੁਸਲਿਮ ਲੀਗ-ਕਾਇਦ (ਪੀਐੱਮਐੱਲ-ਕਿਊ) ਦੇ ਸ਼ੁਜਾਤ ਹੁਸੈਨ ਦੇ ਘਰ ਮੁਲਾਕਾਤ ਕੀਤੀ ਅਤੇ ਇਸ 'ਤੇ ਸਰਕਾਰ ਬਣਾਉਣ ’ਤੇ ਸਹਿਮਤੀ ਜਤਾਈ। ਪੀਐੱਮਐੱਲ-ਐੱਨ ਦੀ ਸੂਚਨਾ ਸਕੱਤਰ ਮਰੀਅਮ ਔਰੰਗਜ਼ੇਬ ਨੇ ਕਿਹਾ ਕਿ ਪਾਰਟੀ ਸੁਪਰੀਮੋ ਨਵਾਜ਼ ਸ਼ਰੀਫ਼ ਨੇ ਪਾਰਟੀ ਪ੍ਰਧਾਨ ਅਤੇ ਉਨ੍ਹਾਂ ਦੇ ਛੋਟੇ ਭਰਾ ਸ਼ਾਹਬਾਜ਼ ਸ਼ਰੀਫ਼ (72) ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਅਹੁਦੇ ਲਈ ਨਾਮਜ਼ਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੀਐੱਮਐੱਲ-ਐੱਨ ਦੀ ਸੀਨੀਅਰ ਮੀਤ ਪ੍ਰਧਾਨ ਮਰੀਅਮ ਨਵਾਜ਼ ਨੂੰ ਪੰਜਾਬ ਦੀ ਮੁੱਖ ਮੰਤਰੀ ਦੇ ਅਹੁਦੇ ਲਈ ਨਾਮਜ਼ਦ ਕੀਤਾ ਗਿਆ ਹੈ।

Advertisement

Advertisement
Advertisement