ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੋਸਟਲ ਬੈਲੇਟ: ਪਹਿਲੇ ਦਿਨ 135 ਵੋਟਰਾਂ ਨੇ ਵੋਟ ਪਾਈ

08:53 AM May 24, 2024 IST
ਚੰਡੀਗੜ੍ਹ ਦੇ ਸੈਕਟਰ-27 ਸਥਿਤ ਆਪਣੀ ਰਿਹਾਇਸ਼ ’ਤੇ 91 ਸਾਲਾ ਜਸਪਾਲ ਸਿੰਘ ਵੋਟ ਪਾਉਣ ਦੌਰਾਨ ਸਿਆਹੀ ਦਾ ਨਿਸ਼ਾਨ ਦਿਖਾਉਂਦਾ ਹੋਇਆ। -ਫੋੋਟੋ: ਪ੍ਰਦੀਪ ਤਿਵਾੜੀ

ਆਤਿਸ਼ ਗੁਪਤਾ
ਚੰਡੀਗੜ੍ਹ, 23 ਮਈ
ਭਾਰਤੀ ਚੋਣ ਕਮਿਸ਼ਨ ਨੇ ਲੋਕ ਸਭਾ ਹਲਕਾ ਚੰਡੀਗੜ੍ਹ ਵਿੱਚ 85 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਅਤੇ ਦਿਵਆਂਗ ਵੋਟਰਾਂ ਤੋਂ ਪੋਸਟਲ ਬੈਲੇਟ ਰਾਹੀਂ ਵੋਟ ਪਵਾਉਣ ਦਾ ਪਹਿਲਾ ਗੇੜ ਮੁਕੰਮਲ ਕਰ ਲਿਆ ਹੈ। ਅੱਜ ਸ਼ਹਿਰ ਵਿੱਚ 135 ਜਣਿਆਂ ਨੇ ਆਪਣੇ ਘਰ ਬੈਠ ਕੇ ਪੋਸਟਲ ਬੈਲੇਟ ਰਾਹੀਂ ਆਪਣੇ ਵੋਟ ਦੀ ਵਰਤੋਂ ਕੀਤੀ ਹੈ। ਇਸ ਵਿੱਚ 114 ਜਣੇ 85 ਸਾਲ ਤੋਂ ਵੱਧ ਉਮਰ ਦੇ ਹਨ ਅਤੇ 21 ਦਿਵਿਆਂਗ ਹਨ, ਜਿਨ੍ਹਾਂ ਨੇ ਗੁਪਤ ਢੰਗ ਨਾਲ ਅੱਜ ਆਪਣੇ ਘਰ ਬੈਠ ਕੇ ਪੋਸਟਲ ਬੈਲੇਟ ਰਾਹੀਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ 6.5 ਲੱਖ ਵੋਟਰਾਂ ਵਿੱਚੋਂ 633 ਵੋਟਰਾਂ ਨੇ 12 ਡੀ ਫਾਰਮ ਭਰ ਕੇ ਘਰ ਬੈਠ ਕੇ ਪੋਸਟਲ ਬੈਲੇਟ ਰਾਹੀਂ ਆਪਣੇ ਵੋਟ ਦੀ ਵਰਤੋਂ ਕਰਨ ਦਾ ਫੈਸਲਾ ਕੀਤਾ ਸੀ। ਇਸ ਲਈ ਅੱਜ ਚੰਡੀਗੜ੍ਹ ਦੇ ਚੋਣ ਅਧਿਕਾਰੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਵੱਖ-ਵੱਖ ਚੋਣ ਟੀਮਾ ਤੇ ਬੀਐੱਲਓ ਨੇ ਪੋਸਟਲ ਬੈਲੇਟ ਰਾਹੀ ਵੋਟ ਪਾਉਣ ਦੇ ਚਾਹਵਾਨ ਵਿਅਕਤੀਆਂ ਦੇ ਘਰ ਪਹੁੰਚ ਕੀਤੀ ਅਤੇ ਉਨ੍ਹਾਂ ਤੋਂ ਵੋਟ ਪਵਾਈ। ਚੰਡੀਗੜ੍ਹ ਦੇ ਜ਼ਿਲ੍ਹਾ ਚੋਣ ਅਧਿਕਾਰੀ ਵਿਨੈ ਪ੍ਰਤਾਪ ਸਿੰਘ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾ ’ਤੇ ਘਰ ਬੈਠ ਕੇ ਪੋਸਟਲ ਬੈਲੇਟ ਰਾਹੀ ਵੋਟ ਪਾਉਣ ਦੀ ਪ੍ਰਕਿਰਿਆ ਸਵੇਰੇ 8 ਵਜੇ ਸ਼ੁਰੂ ਹੋ ਕੇ ਸ਼ਾਮ 5 ਵਜੇ ਤੱਕ ਜਾਰੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ 27 ਮਈ ਤੱਕ ਜਾਰੀ ਰਹੇਗਾ। ਇਸ ਦੌਰਾਨ ਚੋਣ ਵਿਭਾਗ ਦੇ ਅਧਿਕਾਰੀਆਂ ਵੱਲੋਂ ਚੰਡੀਗੜ੍ਹ ਵਿੱਚ ਲੋਕਾਂ ਦੇ ਘਰ-ਘਰ ਪਹੁੰਚ ਕੇ ਵੋਟ ਦੀ ਵਰਤੋਂ ਯਕੀਨੀ ਤੌਰ ’ਤੇ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਬੀਐਲਓ ਰਾਹੀ ਵੋਟਰਾਂ ਦੀਆਂ ਵੋਟਰ ਪਰਚੀਆਂ ਸਾਰਿਆਂ ਦੇ ਘਰ ਪਹੁੰਚਦੀ ਕੀਤੀ ਜਾ ਰਹੀ ਹੈ। ਇਸ ਨਾਲ ਕਿਸੇ ਨੂੰ ਵੀ ਪੋਲਿੰਗ ਸਟੇਸ਼ਨ ਦੇ ਬਾਹਰ ਖੜੇ ਹੋਣ ਦੀ ਜਰੂਰਤ ਨਹੀਂ ਹੈ। ਵੋਟਰ 1 ਜੂਨ ਨੂੰ ਵੋਟਿੰਗ ਵਾਲੇ ਦਿਨ ਸਿੱਧਾ ਪੋਲਿੰਗ ਬੂਥ ਦੇ ਅੰਦਰ ਪਹੁੰਚ ਕੇ ਆਪਣੇ ਵੋਟ ਦੀ ਵਰਤੋਂ ਕਰ ਸਕਦਾ ਹੈ। ਦੱਸਣਯੋਗ ਹੈ ਕਿ ਚੰਡੀਗੜ੍ਹ ਵਿੱਚ ‘ਇੰਡੀਆ’ ਗੱਠਜੋੜ ਵੱਲੋਂ ਮਨੀਸ਼ ਤਿਵਾੜੀ, ਭਾਜਪਾ ਵੱਲੋਂ ਸੰਜੈ ਟੰਡਨ, ਬਸਪਾ ਵੱਲੋਂ ਡਾ. ਰਿਤੂ ਸਿੰਘ ਸਣੇ 19 ਉਮੀਦਵਾਰ ਚੋਣ ਮੈਦਾਨ ਵਿੱਚ ਨਿੱਤਰੇ ਹੋਏ ਹਨ।

Advertisement

Advertisement
Advertisement