ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵੱਲੋਂ ਪੋਸਟਰ ਮੁਹਿੰਮ

07:00 AM Apr 28, 2024 IST
ਸਰਕਾਰੀ ਮੁਲਾਜ਼ਮ ਦੇ ਘਰ ਪੋਸਟਰ ਲਗਾਉਂਦੇ ਹੋਏ ਸੰਘਰਸ਼ ਕਮੇਟੀ ਦੇ ਮੈਂਬਰ।

ਦੀਪਕ ਠਾਕੁਰ
ਤਲਵਾੜਾ, 27 ਅਪਰੈਲ
ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨੇ ਲੋਕ ਸਭਾ ਚੋਣਾਂ ਵਿੱਚ ਨਿਵੇਕਲੇ ਅੰਦਾਜ਼ ’ਚ ਆਪਣੀ ਮੰਗ ਨੂੰ ਉਭਾਰਨ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸਵਾਲ ਪੁੱਛਣ ਲਈ ਪੋਸਟਰ ਮੁਹਿੰਮ ਆਰੰਭ ਕੀਤੀ ਹੈ। ਇਸ ਪੋਸਟਰ ਵਿੱਚ ਲਿਖਿਆ ਹੈ ਕਿ ‘ਮੈਂ 2004 ਤੋਂ ਬਾਅਦ ਭਰਤੀ ਨਵੀਂ ਪੈਨਸ਼ਨ ਸਕੀਮ ਨਾਲ ਪੀੜਤ ਸਰਕਾਰੀ ਕਰਮਚਾਰੀ ਹਾਂ, ਮੇਰੇ ਤੋਂ ਪੁਰਾਣੀ ਪੈਨਸ਼ਨ ਖੋਹ ਲਈ ਗਈ ਹੈ। ਮੇਰੇ ਘਰ ਉਹੀ ਲੀਡਰ ਵੋਟ ਮੰਗਣ ਆਵੇ ਜੋ ਮੇਰੀ ਪੁਰਾਣੀ ਪੈਨਸ਼ਨ ਬਹਾਲ ਕਰਵਾ ਸਕਦਾ ਹੋਵੇ।’
ਸੰਘਰਸ਼ ਕਮੇਟੀ ਦੇ ਸੂਬਾ ਕਨਵੀਨਰ ਜਸਵੀਰ ਤਲਵਾੜਾ ਨੇ ਦੱਸਿਆ ਕਿ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਲਈ ਸਰਕਾਰਾਂ ਦੇ ਰਵੱਈਏ ਖ਼ਿਲਾਫ਼ ਮੁਲਾਜ਼ਮ ਵਰਗ ’ਚ ਰੋਸ ਹੈ। ਪੰਜਾਬ ਵਿਚਲੀ ‘ਆਪ’ ਸਰਕਾਰ ਨੇ ਤਾਂ ਕਰੀਬ ਡੇਢ ਸਾਲ ਪਹਿਲਾਂ ਪੁਰਾਣੀ ਪੈਨਸ਼ਨ ਬਹਾਲ ਕਰਨ ਸਬੰਧੀ ਅਧੂਰਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਸੀ ਜੋ ਚਿੱਟਾ ਹਾਥੀ ਸਿੱਧ ਹੋਇਆ ਹੈ। ਭਾਜਪਾ ਨੇ ਰਾਜਸਥਾਨ ਅਤੇ ਛੱਤੀਸਗੜ੍ਹ ’ਚ ਸਰਕਾਰ ਬਣਾਉਂਦਿਆਂ ਹੀ ਪਿਛਲੀ ਸਰਕਾਰ ਵੱਲੋਂ ਬਹਾਲ ਕੀਤੀ ਪੈਨਸ਼ਨ ਯੋਜਨਾ ਨੂੰ ਰੱਦ ਕਰਨ ਦੇ ਮੁਲਾਜ਼ਮ ਵਿਰੋਧੀ ਫ਼ੈਸਲੇ ਲਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਕੇਂਦਰ ਦੀ ਭਾਜਪਾ ਸਰਕਾਰ ਦਾ ਰੁਖ਼ ਮੁਲਾਜ਼ਮ ਵਿਰੋਧੀ ਹੀ ਰਿਹਾ ਹੈ। ਕਾਰਪੋਰੇਟਾਂ ਦੇ ਲੱਖਾਂ ਕਰੋੜਾਂ ਰੁਪਏ ਦੇ ਬੈਂਕ ਕਰਜ਼ੇ ਮਹਿਜ਼ ਇੱਕੋ ਐਲਾਨ ਨਾਲ ਮੁਆਫ਼ ਕਰਨ ਵਾਲੀ ਕੇਂਦਰ ਸਰਕਾਰ ਪੁਰਾਣੀ ਪੈਨਸ਼ਨ ਬਹਾਲ ਕਰਨ ਨੂੰ ਅਰਥ-ਵਿਵਸਥਾ ਲਈ ਘਾਤਕ ਦੱਸ ਰਹੀ ਹੈ।
ਸਰਕਾਰਾਂ ਦੇ ਲਾਅਰਿਆਂ ਤੋਂ ਅੱਕੇ ਐਨਪੀਐਸ ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਝੰਡੇ ਹੇਠ ਵੋਟ ਮੰਗਣ ਆ ਰਹੇ ਨੁਮਾਇੰਦਿਆਂ ਨੂੰ ਘਰ ਅੱਗੇ ਪੋਸਟਰ ਲਗਾ ਕੇ ਤਿੱਖੇ ਸਵਾਲ ਕਰਨ ਦਾ ਫ਼ੈਸਲਾ ਕੀਤਾ ਹੈ।

Advertisement

Advertisement
Advertisement