ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖਾਲਸਾ ਕਾਲਜ ’ਚ ਪੋਸਟਰ ਮੇਕਿੰਗ ਤੇ ਲੇਖ ਮੁਕਾਬਲੇ

10:00 AM Oct 06, 2024 IST
ਜੇਤੂਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਡਾ. ਜਸਪਾਲ ਸਿੰਘ। ਫੋਟੋ: ਮਹਿਤਾ

ਪੱਤਰ ਪ੍ਰੇਰਕ
ਜਲੰਧਰ, 5 ਅਕਤੂਬਰ
ਲਾਇਲਪੁਰ ਖਾਲਸਾ ਕਾਲਜ ਜਲੰਧਰ ਵਿੱਚ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ‘ਪੋਸਟਰ ਮੇਕਿੰਗ ਅਤੇ ਲੇਖ ਲਿਖਣ’ ਦੇ ਮੁਕਾਬਲੇ ਕਰਵਾਏ ਗਏ ਜਿਸ ਵਿੱਚ 50 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਇਸ ਮੌਕੇ ਸ਼ਿਰਕਤ ਕੀਤੀ। ਉਨ੍ਹਾਂ ਦਾ ਸਵਾਗਤ ਪ੍ਰੋ. ਅਨੂ ਕੁਮਾਰੀ ਮੁਖੀ, ਰਾਜਨੀਤੀ ਸ਼ਾਸਤਰ ਵਿਭਾਗ ਤੇ ਪ੍ਰੋ. ਅਜੀਤ ਪਾਲ ਸਿੰਘ ਨੇ ਗੁਲਦਸਤੇ ਦੇ ਕੇ ਕੀਤਾ। ਪ੍ਰੋ. ਅਨੂ ਕੁਮਾਰੀ ਨੇ ਦੱਸਿਆ ਕਿ ਪੋਸਟਰ ਮੇਕਿੰਗ ਮੁਕਾਬਲਿਆਂ ’ਚ ਪਹਿਲਾ ਸਥਾਨ ਜਸਲੀਨ (ਬੀ.ਏ. ਸਮੈਸਟਰ ਪਹਿਲਾ), ਦੂਜਾ ਸਥਾਨ ਸਿਮਰਨਦੀਪ ਕੌਰ (ਬੀ.ਏ. ਸਮੈਸਟਰ ਪਹਿਲਾ) ਤੇ ਤੀਜਾ ਸਥਾਨ ਅਨਿਸ਼ਾ (ਐਮ.ਏ. ਰਾਜਨੀਤੀ ਸ਼ਾਸਤਰ ਸਮੈਸਟਰ ਦੂਜਾ) ਨੇ ਹਾਸਿਲ ਕੀਤਾ ਜਦਕਿ ਲੇਖ ਲਿਖਣ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਦਵਿੰਦਰਜੀਤ ਕੌਰ, ਦੂਜਾ ਸਥਾਨ ਯੋਗਿਤਾ ਤੇ ਤੀਜਾ ਸਥਾਨ ਜਸਪ੍ਰੀਤ ਕੌਰ ਨੇ ਹਾਸਿਲ ਕੀਤਾ। ਇਸ ਮੌਕੇ ਡਾ. ਕਰਨਬੀਰ ਸਿੰਘ, ਪ੍ਰੋ. ਸਤਪਾਲ ਸਿੰਘ, ਡਾ. ਪੂਜਾ ਰਾਣਾ, ਪ੍ਰੋ. ਸੋਨੀਆ ਤੇ ਪ੍ਰੋ. ਕਨਿਕਾ ਸ਼ਰਮਾ ਨੇ ਜੱਜ ਦੀ ਭੂਮਿਕਾ ਨਿਭਾਈ। ਇਸ ਮੌਕੇ ਪ੍ਰੋ. ਪ੍ਰਭ ਦਿਆਲ, ਪ੍ਰੋ. ਸੰਜੇ ਸ਼ਾਹਦ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਅਧਿਆਪਕ ਸਾਹਿਬਾਨ ਵੀ ਹਾਜ਼ਰ ਸਨ।

Advertisement

Advertisement