ਕਾਲਜ ਵਿੱਚ ਪੋਸਟਰ ਮੇਕਿੰਗ ਮੁਕਾਬਲੇ
11:55 PM Feb 03, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਫਰਵਰੀ
ਇੱਥੋਂ ਦੇ ਡੀਏਵੀ ਕਾਲਜ ਸੈਕਟਰ 10 ਦੇ ਲਾਇਬ੍ਰੇਰੀ ਕਲੱਬ ਨੇ ਬਸੰਤ ਪੰਚਮੀ ਸਬੰਧੀ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ। ਇਸ ਤੋਂ ਇਲਾਵਾ ਇਸ ਤਿਉਹਾਰ ਬਾਰੇ ਜਾਣਕਾਰੀ ਦੇਣ ਲਈ ਇਕ ਸੈਸ਼ਨ ਵੀ ਕਰਵਾਇਆ ਗਿਆ। ਪ੍ਰਿੰਸੀਪਲ ਡਾ: ਜੋਤਿਰਮਾਇਆ ਖੱਤਰੀ ਨੇ ਸਵਾਗਤੀ ਸ਼ਬਦ ਕਹੇ। ਇਹ ਮੁਕਾਬਲੇ ਰਾਹ ਦੀ ਡਾ. ਦੀਪਤੀ ਮਦਾਨ ਦੀ ਅਗਵਾਈ ਹੇਠ ਕਰਵਾਏ ਗਏ। ਮੁਕਾਬਲੇ ਦਾ ਨਿਰਣਾਇਕ ਫੈਸਲਾ ਡਾ. ਰੋਹਿਨੀ ਥਾਪਰ, ਫੈਕਲਟੀ ਮੈਂਬਰ, ਮਨੋਵਿਗਿਆਨ ਵਿਭਾਗ ਵਲੋਂ ਕੀਤਾ ਗਿਆ ਅਤੇ ਜੇਤੂਆਂ ਨੂੰ ਪੁਸਤਕਾਂ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਅਗਾਮੀ ਸਮਾਗਮ ਨੂੰ ਸਫਲ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ।
Advertisement
Advertisement