ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਕਾਰੀ ਬਹੁਤਕਨੀਕੀ ਕਾਲਜ ’ਚ ਪੋਸਟਰ ਮੇਕਿੰਗ ਮੁਕਾਬਲਾ

06:31 AM Nov 24, 2024 IST
ਮੁਕਾਬਲੇ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀ ਤੇ ਪਤਵੰਤੇ। -ਫੋਟੋ: ਬਸਰਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 23 ਨਵੰਬਰ
ਸਤਿਗੁਰੂ ਰਾਮ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ ਵਿੱਚ ਬਿਓੂਰੋ ਆਫ ਇੰਡੀਅਨ ਸਟੈਂਰਡਸ ਵੱਲੋਂ ਖੋਲ੍ਹੇ ਗਏ ‘ਸਟੈਂਡਰਡ ਕਲੱਬ’ ਰਾਂਹੀ ‘ਪੋਸਟਰ ਮੇਕਿੰਗ’ ਮੁਕਾਬਲਾ ਕਰਵਾਇਆ ਗਿਆ। ਇਹ ਮੁਕਾਬਲਾ ਵਿਦਿਆਰਥੀਆਂ ’ਚ ਰਚਨਾਤਮਕਤਾ ਕਲਾ ਦੇ ਪ੍ਰਗਟਾਵੇ ਤੇ ਸਮਾਜਿਕ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਕਾਲਜ ਦੇ ਲਗਪਗ 50 ਵਿਦਿਆਰਥੀਆਂ ਨੇ ਹਿੱਸਾ ਲਿਆ ਤੇ ਵੱਖ-ਵੱਖ ਮਹੱਤਵਪੂਰਨ ਵਿਸ਼ਿਆਂ -ਵਾਤਾਵਰਣ ਸੁਰੱਖਿਆ, ਸਮਾਜਿਕ ਮੁੱਦੇ ਤੇ ਸੰਸਕਾਰਕ ਜਾਗਰੂਕਤਾ ’ਤੇ ਆਕਰਸ਼ਕ ਪੋਸਟਰ ਬਣਾਏ। ਕਾਲਜ ਦੇ ਸਾਬਕਾ ਪ੍ਰਿੰਸੀਪਲ ਇੰਜਨੀਅਰ ਮਹਿੰਦਪਾਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਰਚਨਾਤਮਕਤਾ ਦੀ ਜੀਵਨ ’ਚ ਮਹੱਤਤਾ ਤੋਂ ਜਾਣੂ ਕਰਵਾਇਆ। ਇਸ ਮੁਕਾਬਲੇ ਵਿੱਚ ਬਲਜਿੰਦਰ ਸਿੰਘ ਨੇ ਪਹਿਲਾ, ਜਸ਼ਨਪ੍ਰੀਤ ਸਿੰਘ ਨੇ ਦੂਜਾ ਤੇ ਹੁਸਨਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

Advertisement

Advertisement