ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਸ਼ਵ ਆਬਾਦੀ ਦਿਵਸ ਮੌਕੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

09:18 PM Jul 12, 2024 IST

ਟ੍ਰਿਬਿਊਨ ਨਿਊਜ਼ ਸਰਵਸ
ਚੰਡੀਗੜ੍ਹ, 12 ਜੁਲਾਈ
ਮਹਾਰਿਸ਼ੀ ਦਯਾਨੰਦ ਪਬਲਿਕ ਸਕੂਲ ਨੇ ਸਕੂਲ ਕੈਂਪਸ ਐਮ.ਡੀ.ਏ.ਵੀ ਭਵਨ ਦੜੂਆ ਵਿਚ ਵਾਤਾਵਰਨ ਵਿਭਾਗ ਚੰਡੀਗੜ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਵਿਸ਼ਵ ਆਬਾਦੀ ਦਿਵਸ ’ਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ। ਇਸ ਦੌਰਾਨ ਵਿਦਿਆਰਥੀਆਂ ਨੇ ਵਿਸ਼ਵ ਆਬਾਦੀ ਦਿਵਸ ਸਬੰਧੀ ਸਾਰਥਕ ਪੋਸਟਰ ਬਣਾਏ। ਉਨ੍ਹਾਂ ਵਧਦੀ ਆਬਾਦੀ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਆਬਾਦੀ ਵਧਣ ਨਾਲ ਸਮੱਸਿਆਵਾਂ ਵਧ ਰਹੀਆਂ ਹਨ ਅਤੇ ਕੁਦਰਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ| ਵਿਦਿਆਰਥੀਆਂ ਨੇ ਪੋਸਟਰਾਂ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਕਿ ਆਬਾਦੀ ਵਧਣ ਨਾਲ ਵਾਤਾਵਰਨ ਵਿੱਚ ਅਸੰਤੁਲਨ ਪੈਦਾ ਹੋ ਰਿਹਾ ਹੈ। ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਛੋਟਾ ਪਰਿਵਾਰ ਹੋਣਾ ਜ਼ਰੂਰੀ ਹੈ। ਆਬਾਦੀ ਵਧਣ ਕਾਰਨ ਦਰੱਖਤਾਂ ਦੀ ਲਗਾਤਾਰ ਕਟਾਈ ਹੋ ਰਹੀ ਹੈ। ਜੇਕਰ ਆਬਾਦੀ ਘਟਾਈ ਜਾਵੇ ਤਾਂ ਵਾਤਾਵਰਨ ਵੀ ਸਾਫ਼-ਸੁਥਰਾ ਹੋ ਸਕਦਾ ਹੈ। ਵਾਤਾਵਰਨ ਨੂੰ ਸ਼ੁੱਧ ਬਣਾਉਣ ਲਈ ਵੱਧ ਤੋਂ ਵੱਧ ਰੁੱਖ ਅਤੇ ਪੌਦੇ ਲਗਾਉਣੇ ਚਾਹੀਦੇ ਹਨ। ਜੂਨੀਅਰ ਵਰਗ ਵਿੱਚ ਅਭਿਮਨਿਊ ਨੂੰ ਪਹਿਲਾ, ਲਕਸ਼ਮੀ ਨੂੰ ਦੂਜਾ ਅਤੇ ਜੋਤੀ ਨੂੰ ਤੀਜਾ ਇਨਾਮ ਦਿੱਤਾ ਗਿਆ, ਜਦਕਿ ਸੀਨੀਅਰ ਵਰਗ ਵਿੱਚ ਰਾਗਿਨੀ, ਕਾਜਲ ਅਤੇ ਅੰਜਲੀ ਨੂੰ ਵਧੀਆ ਪੋਸਟਰ ਬਣਾਉਣ ਲਈ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਇਨਾਮ ਦਿੱਤਾ ਗਿਆ। ਸਕੂਲ ਦੇ ਪ੍ਰਿੰਸੀਪਲ ਡਾ. ਵਿਨੋਦ ਕੁਮਾਰ ਨੇ ਕਿਹਾ ਕਿ ਆਬਾਦੀ ਵਧਣ ਕਾਰਨ ਮਨੁੱਖ ਆਪਣੇ ਸਵਾਰਥ ਕਾਰਨ ਦਰੱਖਤਾਂ ਦੀ ਕਟਾਈ ਕਰਦਾ ਹੈ| ਇਸ ਨਾਲ ਉਹ ਆਪਣੀ ਅਤੇ ਦੂਜਿਆਂ ਦੀ ਜਾਨ ਨੂੰ ਖਤਰੇ ਵਿੱਚ ਪਾ ਰਿਹਾ ਹੈ। ਅਸੰਤੁਲਿਤ ਵਾਤਾਵਰਨ ਨੂੰ ਸੰਤੁਲਿਤ ਬਣਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਬਹੁਤ ਜ਼ਰੂਰੀ ਹਨ।
ਕੈਪਸ਼ਨ: ਵਾਤਾਵਰਨ ਨੂੰ ਸਵੱਛ ਰੱਖਣ ਦਾ ਸੁਨੇਹਾ ਦਿੰਦੇ ਹੋਏ ਵਿਦਿਆਰਥੀ ਤੇ ਸਕੂਲ ਪ੍ਰਬੰਧਕ।

Advertisement

Advertisement
Advertisement