For the best experience, open
https://m.punjabitribuneonline.com
on your mobile browser.
Advertisement

ਪੰਜਾਬੀ ’ਵਰਸਿਟੀ ਵਿੱਚ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ

07:16 AM Sep 19, 2024 IST
ਪੰਜਾਬੀ ’ਵਰਸਿਟੀ ਵਿੱਚ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ
ਮੁਕਾਬਲਿਆਂ ’ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡਦੇ ਹੋਏ ਪ੍ਰਬੰਧਕ। -ਫੋਟੋ:ਭੰਗੂ
Advertisement

ਖੇਤਰੀ ਪ੍ਰਤੀਨਿਧ
ਪਟਿਆਲਾ, 18 ਸਤੰਬਰ
ਪੰਜਾਬੀ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਵਿੱਚ ‘ਐਂਟੀ ਰੈਗਿੰਗ’ ਬਾਰੇ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਡੀਨ ਵਿਦਿਆਰਥੀ ਭਲਾਈ ਦਫ਼ਤਰ ਵੱਲੋਂ ਹੋਸਟਲਾਂ ਵਿੱਚ ਪੋਸਟਰ ਸਿਰਜਣਾ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਸਰਵੋਤਮ 22 ਪੋਸਟਰਾਂ ਦੇ ਜੇਤੂ ਵਿਦਿਆਰਥੀਆਂ ਨੂੰ ਸਿਲਵਰ ਜੁਬਲੀ ਹੋਸਟਲ ਵਿੱਚ ਕਰਵਾਏ ਸਮਾਰੋਹ ਦੌਰਾਨ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮੁੱਚੀ ਗਤੀਵਿਧੀ ਦਾ ਆਯੋਜਨ ਪ੍ਰੋਵੋਸਟ ਡਾ. ਇੰਦਰਜੀਤ ਚਾਹਲ ਅਤੇ ਕੌਂਸਲਰ ਡਾ. ਰੂਬੀ ਗੁਪਤਾ ਵੱਲੋਂ ਵਾਰਡਨਾਂ ਅਤੇ ਸੀਨੀਅਰ ਵਾਰਡਨਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਸੀ। ਡੀਨ ਵਿਦਿਆਰਥੀ ਭਲਾਈ ਪ੍ਰੋ. ਮੋਨਿਕਾ ਚਾਵਲਾ ਨੇ ਕਿਹਾ ਕਿ ਅਜਿਹੇ ਰੌਚਕ ਢੰਗ ਨਾਲ ਵਿਦਿਆਰਥੀਆਂ ਅੰਦਰ ‘ਐਂਟੀ ਰੈਗਿੰਗ’ ਜਿਹੇ ਸੰਵੇਦਨਸ਼ੀਲ ਵਿਸ਼ੇ ਉੱਤੇ ਜਾਗਰੂਕਤਾ ਫੈਲਾਉਣ ਦੇ ਉਦੇਸ਼ ਦੀ ਪੂਰਤੀ ਬਿਹਤਰ ਢੰਗ ਨਾਲ ਹੁੰਦੀ ਹੈ। ਹੋਸਟਲਾਂ ਦੀਆਂ ਵੱਖ-ਵੱਖ ਪ੍ਰਮੁੱਖ ਥਾਵਾਂ ’ਤੇ ਪ੍ਰਦਰਸ਼ਿਤ ਕੀਤੇ ਗਏ 70 ਪੋਸਟਰਾਂ ਨਾਲ ਇਸ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਿਆ। ਪ੍ਰੋਗਰਾਮ ਦੌਰਾਨ ਸਿਰਫ਼ ਜੇਤੂਆਂ ਨੂੰ ਨਹੀਂ ਬਲਕਿ ਇਸ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੇ ਬਾਕੀ ਵਿਦਿਆਰਥੀਆਂ ਨੂੰ ਵੀ ਭਾਗੀਦਾਰੀ ਸਬੰਧੀ ਸਰਟੀਫ਼ਿਕੇਟ ਦਿੱਤਾ ਗਿਆ।

Advertisement

Advertisement
Advertisement
Author Image

Advertisement