ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰਮਤਿ ਸਮਾਗਮ ਦਾ ਪੋਸਟਰ ਜਾਰੀ

07:30 AM Jun 14, 2024 IST
ਪੋਸਟਰ ਜਾਰੀ ਕਰਦੇ ਹੋਏ ਜਥੇਦਾਰ ਜਰਨੈਲ ਸਿੰਘ ਤੇ ਹੋਰ। -ਫੋਟੋ: ਮਾਨਵਜੋਤ

ਡਕਾਲਾ: ਇਤਿਹਾਸਕ ਸਥਾਨ ਪਾਤਸ਼ਾਹੀ ਛੇਵੀਂ ਤੇ ਨੌਵੀਂ ਕਰਹਾਲੀ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਗੁਰੂ ਹਰਗੋਬਿੰਦ ਸਾਹਿਬ ਦੇ ਪ੍ਰਕਾਸ਼ ਦਿਹਾੜੇ ਨੂੰ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪਹੁੰਚੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਪ੍ਰਬੰਧਕੀ ਸਟਾਫ ਨਾਲ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਸਮਾਗਮ ਦਾ ਪੋਸਟਰ ਵੀ ਜਾਰੀ ਕੀਤਾ ਗਿਆ। ਜਰਨੈਲ ਸਿੰਘ ਨੇ ਕਿਹਾ ਕਿ 20 ਜੂਨ ਨੂੰ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 21 ਜੂਨ ਨੂੰ ਦੀਵਾਨ ਸਜਾਏ ਜਾਣਗੇ। 22 ਜੂਨ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਦੀ ਸਮਾਪਤੀ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ। -ਪੱਤਰ ਪ੍ਰੇਰਕ

Advertisement

Advertisement