ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਿੰਡਾਂ ਵਿੱਚ ਭਾਜਪਾ ਆਗੂਆਂ ਦੇ ਵਿਰੋਧ ਵਾਲੇ ਪੋਸਟਰ ਲੱਗੇ

06:59 AM May 06, 2024 IST
ਬਲਾਕ ਮਲੌਦ ਦੇ ਪਿੰਡਾਂ ਵਿੱਚ ਵਿਰੋਧ ਵਾਲੇ ਪੋਸਟਰ ਲਗਾਉਂਦੇ ਹੋਏ ਕਿਸਾਨ ਆਗੂ।

ਦੇਵਿੰਦਰ ਜੱਗੀ
ਪਾਇਲ, 5 ਮਈ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਭਾਜਪਾ ਉਮੀਦਵਾਰਾਂ ਨੂੰ ਸਵਾਲ ਕਰਦੇ ਪੋਸਟਰ ਮਲੌਦ ਬਲਾਕ ਦੇ ਪਿੰਡਾਂ ਵਿੱਚ ਲਗਾਏ। ਅੱਜ ਜ਼ਿਲ੍ਹਾ ਵਿੱਤ ਸਕੱਤਰ ਰਾਜਿੰਦਰ ਸਿੰਘ ਸਿਆੜ ਤੇ ਮਨੋਹਰ ਸਿੰਘ ਕਲਾਹੜ ਦੀ ਅਗਵਾਈ ਹੇਠ ਪਿੰਡ ਲਸਾੜਾ, ਰੱਬੋਂ ਉਚੀ, ਰੱਬੋਂ ਨੀਚੀ, ਦੌਲਤਪੁਰ, ਉਕਸੀ, ਦੁਧਾਲ, ਬਾਬਰਪੁਰ, ਚੋਮੋਂ, ਮਾਂਗੇਵਾਲ, ਮਲੌਦ, ਰੋੜੀਆਂ, ਸੇਖਾ ਟਿੰਬਰਵਾਲ ਆਦਿ ਪਿੰਡਾਂ ਵਿੱਚ ਪੋਸਟਰ ਲਗਾਏ ਗਏ ਅਤੇ ਲੋਕਾਂ ਨੂੰ ਭਾਜਪਾ ਆਗੂਆਂ ਦਾ ਪਿੰਡ ਪਿੰਡ ਵਿਰੋਧ ਕਰਨ ਤੇ ਕਾਲੇ ਝੰਡੇ ਦਿਖਾਉਣ ਦੀ ਅਪੀਲ ਕੀਤੀ। ਕਿਸਾਨ ਆਗੂਆਂ ਨੇ ਦੱਸਿਆ ਕਿ ਅੰਦੋਲਨ ਦੌਰਾਨ ਮੰਨੀਆਂ ਮੰਗਾਂ ਲਾਗੂ ਨਾ ਕਰਨ ਸਬੰਧੀ ਅਤੇ ਦਿੱਲੀ ਵੱਲ ਜਾ ਰਹੇ ਕਿਸਾਨਾਂ ’ਤੇ ਅੱਥਰੂ ਗੈਸ ਸੁੱਟ ਕੇ ਰੋਕਣ ਬਾਰੇ ਸਵਾਲ ਪੁੱਛਣ ਲਈ ਕਿਹਾ ਗਿਆ ਹੈ। ਅੱਜ ਦੀ ਮੁਹਿੰਮ ਵਿੱਚ ਬਲਵੰਤ ਸਿੰਘ ਘੁਡਾਣੀ, ਜੋਰਾ ਸਿੰਘ ਸਿਆੜ, ਨਰਿੰਦਰਪਾਲ ਸਿੰਘ, ਕਿਰਨਜੀਤ ਸਿੰਘ, ਕਮਿੱਕਰ ਸਿੰਘ ਤੇ ਜੋਰਾ ਸਿੰਘ ਆਦਿ ਹਾਜ਼ਰ ਸਨ।
ਜਗਰਾਉਂ (ਨਿੱਜੀ ਪੱਤਰ ਪ੍ਰੇਰਕ): ਕਿਸਾਨ ਮਜ਼ਦੂਰ ਜਥੇਬੰਦੀ ਨੇ ਅੱਜ ਚੌਕੀਮਾਨ ਵਿਖੇ ਮੀਟਿੰਗ ਕਰਕੇ ਫ਼ੈਸਲਾ ਕੀਤਾ ਕਿ ਚੋਣ ਪ੍ਰਚਾਰ ਲਈ ਆਉਣ ਮੌਕੇ ਭਾਜਪਾ ਅਤੇ ਆਮ ਆਦਮੀ ਪਾਰਟੀ ਸਮੇਤ ਸਾਰੀਆਂ ਸਿਆਸੀ ਧਿਰਾਂ ਦੇ ਉਮੀਦਵਾਰਾਂ ਨੂੰ ਸਵਾਲ ਪੁੱਛੇ ਜਾਣਗੇ। ਜਿਹੜੇ ਉਮੀਦਵਾਰ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣ ਤੋਂ ਭੱਜਣਗੇ ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ। ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾਂ ਅਤੇ ਮਾਸਟਰ ਆਤਮਾ ਸਿੰਘ ਚੌਕੀਮਾਨ ਨੇ ਆਖਿਆ ਕਿ ਦੇਸ਼ ’ਚ ਲੋਕ ਸਭਾ ਦੀਆਂ ਵੋਟਾਂ ਦੇ ਮੱਦੇਨਜ਼ਰ ਪੰਜਾਬ ’ਚ ਜਿੰਨੇ ਵੀ ਉਮੀਦਵਾਰ ਚੋਣ ਲੜ ਰਹੇ ਨੇ ਉਨ੍ਹਾਂ ਸਾਰਿਆਂ ਨੂੰ ਕਿਸਾਨਾਂ ਮਜ਼ਦੂਰਾਂ ਦੀਆਂ ਅਹਿਮ ਮੰਗਾਂ ਨਾਲ ਸਬੰਧਤ ਸਵਾਲ ਪੁੱਛੇ ਜਾਣਗੇ। ਇਕੱਲੀ ਕੋਈ ਇਕ ਪਾਰਟੀ ਨੂੰ ਨਹੀਂ ਬਲਕਿ ਸਾਰੀਆਂ ਹੀ ਰਾਜਨੀਤਕ ਪਾਰਟੀਆਂ ਦੇ ਉਮੀਦਵਾਰਾਂ ਨੂੰ ਸਵਾਲ ਦੇ ਜਵਾਬ ਦੇਣੇ ਪੈਣਗੇ। ਜੇਕਰ ਕੋਈ ਸਵਾਲਾਂ ਦੇ ਜਵਾਬ ਤੋਂ ਭੱਜੇਗਾ ਤਾਂ ਡਟ ਕੇ ਵਿਰੋਧ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਧਾਰਮਿਕ ਮਸਲੇ ਨਾਲ ਸਬੰਧਤ ਸਵਾਲ ਵੀ ਸ਼ਾਮਲ ਹਨ। ਜਿਵੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਕਿਸਾਨੀ ਮੰਗਾਂ ਬਾਰੇ ਵੀ ਸਵਾਲ ਪੁੱਛੇ ਜਾਣਗੇ।

Advertisement

Advertisement
Advertisement