ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੁਰੱਖਿਆ ਪ੍ਰਬੰਧਾਂ ਹੇਠ ਹੋਇਆ ਗੈਂਗਸਟਰ ਕਾਲੇ ਮਾਨ ਦਾ ਪੋਸਟਮਾਰਟਮ

07:58 AM Feb 20, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਨਿੱਜੀ ਪੱਤਰ ਪ੍ਰੇਰਕ
ਬਰਨਾਲਾ, 19 ਫਰਵਰੀ
ਧਨੌਲਾ ਦਾ ਗੈਂਗਸਟਰ ਕਾਲਾ ਮਾਨ ਬੀਤੇ ਦਿਨੀਂ ਪੁਲੀਸ ਮੁਕਾਬਲੇ ’ਚ ਮਾਰਿਆ ਗਿਆ ਸੀ। ਪੁਲੀਸ ਵੱਲੋਂ ਉਸ ਦੀ ਮ੍ਰਿਤਕ ਦੇਹ ਦਾ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਕਰਵਾਇਆ ਗਿਆ। ਪੁਲੀਸ ਨੇ ਤੜਕਸਾਰ ਹੀ ਪੂਰੇ ਜ਼ਿਲ੍ਹਾ ਸਿਵਲ ਹਸਪਤਾਲ ਨੂੰ ਪੁਲੀਸ ਛਾਉਣੀ ’ਚ ਬਦਲ ਦਿੱਤਾ ਤੇ ਮਰੀਜ਼ਾਂ ਤੋਂ ਬਿਨਾਂ ਕਿਸੇ ਨੂੰ ਵੀ ਹਸਪਤਾਲ ਵਿਚ ਆਉਣ ਜਾਣ ਦੀ ਇਜ਼ਾਜਤ ਨਹੀਂ ਦਿੱਤੀ ਗਈ। ਜਾਣਕਾਰੀ ਅਨੁਸਾਰ ਤਕਨੀਕੀ ਸਮੱਸਿਆ ਕਾਰਨ ਪੋਸਟਮਾਰਟਮ ਦੇਰ ਸ਼ਾਮ ਹੀ ਹੋ ਸਕਿਆ। ਪੁਲੀਸ ਨੇ ਪੋਸਟਮਾਰਟਮ ਤੋਂ ਬਾਅਦ ਕਾਲੇ ਮਾਨ ਦੀ ਲਾਸ਼ ਉਸ ਦੇ ਮਾਪਿਆਂ ਨੂੰ ਸੌਂਪ ਦਿੱਤੀ ਹੈ। ਕਾਲੇ ਮਾਨ ਦੀ ਬੇਟੀ ਦੇ ਨਾ ਪਹੁੰਚਣ ਕਾਰਨ ਪਰਿਵਾਰ ਨੇ ਸਸਕਾਰ ਭਲਕੇ ਕਰਨ ਦਾ ਫੈਸਲਾ ਕੀਤਾ ਹੈ। ਪੁਲੀਸ ਵੱਲੋਂ ਮੁਕਾਬਲੇ ਤੋਂ ਬਾਅਦ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਪਰ ਇਸ ਮਾਮਲੇ ਬਾਰੇ ਪੁਲੀਸ ਜਾਣਕਾਰੀ ਨਹੀਂ ਦੇ ਰਹੀ।

Advertisement

Advertisement