For the best experience, open
https://m.punjabitribuneonline.com
on your mobile browser.
Advertisement

ਪੁਲੀਸ ਮੁਕਾਬਲੇ ਵਿੱਚ ਮਾਰੇ ਗਏ ਮਨਪ੍ਰੀਤ ਸਿੰਘ ਦਾ ਪੋਸਟਮਾਰਟਮ

08:18 AM Jul 16, 2023 IST
ਪੁਲੀਸ ਮੁਕਾਬਲੇ ਵਿੱਚ ਮਾਰੇ ਗਏ ਮਨਪ੍ਰੀਤ ਸਿੰਘ ਦਾ ਪੋਸਟਮਾਰਟਮ
Advertisement

ਪੱਤਰ ਪ੍ਰੇਰਕ
ਤਰਨ ਤਾਰਨ, 15 ਜੁਲਾਈ
ਪਿੰਡ ਕੋਟ ਧਰਮ ਚੰਦ ਕਲਾਂ ਵਿੱਚ ਬੀਤੇ ਦਨਿ ਪੁਲੀਸ ਮੁਕਾਬਲੇ ਵਿੱਚ ਮਾਰੇ ਗਏ ਲੁਟੇਰੇ ਮਨਪ੍ਰੀਤ ਸਿੰਘ (23) ਦੀ ਲਾਸ਼ ਦਾ ਅੱਜ ਇੱਥੋਂ ਦੇ ਸਿਵਲ ਹਸਪਤਾਲ ’ਚ ਡਾਕਟਰਾਂ ਦੀ ਤਿੰਨ ਮੈਂਬਰੀ ਟੀਮ ਵੱਲੋਂ ਪੋਸਟਮਾਰਟਮ ਕੀਤਾ ਗਿਆ| ਇਸ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਤਰਨ ਤਾਰਨ ਦੇ ਤਹਿਸੀਲਦਾਰ ਦੀ ਨਿਗਰਾਨੀ ਹੇਠ ਹੋਈ ਇਸ ਸਾਰੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਵੀ ਕੀਤੀ ਗਈ| ਪੋਸਟਮਾਰਟਮ ਦੀ ਕਾਰਵਾਈ ਸਿਵਲ ਹਸਪਤਾਲ ਦੇ ਮੈਡੀਕਲ ਅਧਿਕਾਰੀ ਡਾ. ਸੁਰਿੰਦਰ ਸਿੰਘ, ਡਾ. ਕੋਮਲ ਕੰਵਲਪ੍ਰੀਤ ਕੌਰ ਅਤੇ ਡਾ. ਗੁਰਪ੍ਰੀਤ ਸਿੰਘ ਵੱਲੋਂ ਕੀਤੀ ਗਈ ਹੈ| ਮਨਪ੍ਰੀਤ ਦੀ ਪਿੱਠ ਵਿੱਚ ਲੱਗੀ ਗੋਲੀ ਸਰੀਰ ਦੇ ਦੂਸਰੇ ਪਾਸਿਓਂ ਨਿਕਲ ਗਈ, ਜਿਹੜੀ ਉਸ ਦੀ ਮੌਤ ਦਾ ਕਾਰਨ ਬਣੀ| ਮਨਪ੍ਰੀਤ ਸਿੰਘ ਕਿਸਾਨ ਪਰਿਵਾਰ ਨਾਲ ਸਬੰਧਤ ਸੀ।

Advertisement

Advertisement
Tags :
Author Image

sukhwinder singh

View all posts

Advertisement
Advertisement
×