ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੇਤਨਾ ਪਰਖ ਪ੍ਰੀਖਿਆ ਮੁਲਤਵੀ

09:11 AM Aug 24, 2023 IST
featuredImage featuredImage

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 23 ਅਗਸਤ
ਭਾਰੀ ਬਾਰਿਸ਼ਾਂ ਦੇ ਮੱਦੇਨਜ਼ਰ ਪੰਜਾਬ ਦੇ ਸਾਰੇ ਸਰਕਾਰੀ ਤੇ ਨਿੱਜੀ ਸਕੂਲਾਂ ਵਿੱਚ 26 ਅਗਸਤ ਤੱਕ ਛੁੱਟੀਆਂ ਕੀਤੇ ਜਾਣ ਕਾਰਨ ਤਰਕਸ਼ੀਲ ਸੁਸਾਇਟੀ ਪੰਜਾਬ ਨੇ 26 ਤੇ 27 ਅਗਸਤ ਨੂੰ ਹੋਣ ਵਾਲੀ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਸੁਸਾਇਟੀ ਦੇ ਸੂਬਾਈ ਜੱਥੇਬੰਦਕ ਮੁਖੀ ਮਾਸਟਰ ਰਾਜਿੰਦਰ ਭਦੌੜ, ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਵਿਭਾਗ ਦੇ ਮੁਖੀ ਰਾਮ ਸਵਰਨ ਲੱਖੇਵਾਲੀ ਅਤੇ ਮੀਡੀਆ ਵਿਭਾਗ ਦੇ ਮੁਖੀ ਸੁਮੀਤ ਸਿੰਘ ਤੇ ਜ਼ੋਨ ਸੰਗਰੂਰ-ਬਰਨਾਲਾ ਦੇ ਜਥੇਬੰਦਕ ਮੁਖੀ ਮਾਸਟਰ ਪਰਮਵੇਦ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਚਾਨਕ ਲਏ ਫ਼ੈਸਲੇ ਕਾਰਨ 26 ਅਤੇ 27 ਅਗਸਤ ਨੂੰ ਹੋਣ ਵਾਲੀ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਇਸ ਸਬੰਧੀ ਪ੍ਰੀਖਿਆ ਦੀਆਂ ਅਗਲੀਆਂ ਤਰੀਕਾਂ ਦਾ ਫੈਸਲਾ ਸਾਰੇ ਸਕੂਲਾਂ ਦੇ ਪੂਰੀ ਤਰ੍ਹਾਂ ਖੁੱਲ੍ਹਣ ਤੋਂ ਬਾਅਦ ਲਿਆ ਜਾਵੇਗਾ।

Advertisement

Advertisement