ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬੀ ਯੂਨੀਵਰਸਿਟੀ ਵਿੱਚ ਸੀਨੀਅਰ ਅਧਿਕਾਰੀਆਂ ਦੀਆਂ ਤਾਇਨਾਤੀਆਂ

07:14 AM Jul 06, 2024 IST

ਪੱਤਰ ਪ੍ਰੇਰਕ
ਪਟਿਆਲਾ, 5 ਜੁਲਾਈ
ਪੰਜਾਬੀ ਯੂਨੀਵਰਸਿਟੀ ਵਿੱਚ ਅਕਾਦਮਿਕ ਅਤੇ ਪ੍ਰਬੰਧਨ ਨਾਲ ਸਬੰਧਤ ਵੱਖ-ਵੱਖ ਸੀਨੀਅਰ ਅਹੁਦਿਆਂ ਉੱਤੇ ਨਵੀਆਂ ਤਾਇਨਾਤੀਆਂ ਕੀਤੀਆਂ ਗਈਆਂ ਹਨ। ਵਾਈਸ ਚਾਂਸਲਰ ਕੇਕੇ ਯਾਦਵ ਵੱਲੋਂ ਜਾਰੀ ਹੁਕਮਾਂ ਅਨੁਸਾਰ ਡੀਨ ਕਾਲਜ ਵਿਕਾਸ ਕੌਂਸਲ ਦੇ ਅਹੁਦੇ ’ਤੇ ਮਕੈਨੀਕਲ ਇੰਜਨੀਅਰਿੰਗ ਵਿਭਾਗ ਤੋਂ ਡਾ. ਬਲਰਾਜ ਸੈਣੀ, ਡੀਨ ਵਿਦਿਆਰਥੀ ਭਲਾਈ ਦੇ ਅਹੁਦੇ ਉੱਤੇ ਸੰਗੀਤ ਵਿਭਾਗ ਤੋਂ ਪ੍ਰੋ. ਨਿਵੇਦਿਤਾ ਉੱਪਲ, ਡਾਇਰੈਕਟਰ ਯੋਜਨਾ ਅਤੇ ਨਿਰੀਖਣ ਦੇ ਅਹੁਦੇ ’ਤੇ ਆਰਥਿਕ ਪਰਿਵਰਤਨ ਖੋਜ ਕੇਂਦਰ ਤੋਂ ਡਾ. ਜਸਵਿੰਦਰ ਸਿੰਘ ਬਰਾੜ ਅਤੇ ਕੰਟਰੋਲਰ ਪ੍ਰੀਖਿਆਵਾਂ ਦੇ ਅਹੁਦੇ ’ਤੇ ਯੂਨੀਵਰਸਿਟੀ ਸਕੂਲ ਆਫ਼ ਅਪਲਾਈਡ ਮੈਨੇਜਮੈਂਟ ਤੋਂ ਡਾ. ਮਨਜੀਤ ਸਿੰਘ ਨੂੰ ਤਾਇਨਾਤ ਕੀਤਾ ਗਿਆ ਹੈ।
ਇਸੇ ਤਰ੍ਹਾਂ ਡਾਇਰੈਕਟਰ, ਸੈਂਟਰ ਫ਼ਾਰ ਡਾਇਸਪੋਰਾ ਸਟੱਡੀਜ਼ ਵਜੋਂ ਇਲੈਕਟ੍ਰੋਨਿਕਸ ਐਂਡ ਕਮਿਊਨੀਕੇਸ਼ਨਜ਼ ਵਿਭਾਗ ਦੇ ਡਾ. ਮਨਜੀਤ ਸਿੰਘ, ਡਾਇਰੈਕਟਰ ਹਿਊਮਨ ਰਿਸੋਰਸ ਡਿਵੈਲਪਮੈਂਟ ਸੈਂਟਰ ਵਜੋਂ ਕੰਪਿਊਟਰ ਸਾਇੰਸ ਐਂਡ ਇੰਜਨੀਅਰਿੰਗ ਵਿਭਾਗ ਦੇ ਪ੍ਰੋ. ਰਮਨ ਮੈਣੀ, ਡਾਇਰੈਕਟਰ, ਸੈਂਟਰ ਫ਼ਾਰ ਡਿਸਟੈਂਸ ਐਂਡ ਆਨਲਾਈਨ ਐਜੂਕੇਸ਼ਨ ਵਜੋਂ ਗਣਿਤ ਵਿਭਾਗ ਤੋਂ ਡਾ. ਸਤਿਆਬੀਰ ਸਿੰਘ, ਡੀਨ, ਪੰਜ ਸਾਲਾ ਏਕੀਕ੍ਰਿਤ ਪ੍ਰੋਗਰਾਮ ਵਜੋਂ ਮਕੈਨੀਕਲ ਇੰਜਨੀਅਰਿੰਗ ਤੋਂ ਡਾ. ਇੰਦਰਪ੍ਰੀਤ ਸਿੰਘ ਅਹੂਜਾ, ਡੀਨ, ਇੰਟਰਨੈਸ਼ਨਲ ਅਫੇਅਰਜ਼ ਵਜੋਂ ਯੂਨੀਵਰਸਿਟੀ ਸਕੂਲ ਆਫ਼ ਅਪਲਾਈਡ ਮੈਨੇਜਮੈਂਟ ਤੋਂ ਡਾ. ਰਿਤੂ ਲਹਿਲ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕੋਆਰਡੀਨੇਟਰ ਰੂਸਾ ਵਜੋਂ ਕੰਮ ਕਰਦੇ ਡਾ. ਬਲਵਿੰਦਰ ਸਿੰਘ ਸੂਚ ਦੀਆਂ ਸੇਵਾਵਾਂ ਵਿੱਚ 31 ਮਾਰਚ 2025 ਤੱਕ ਵਾਧਾ ਕਰ ਦਿੱਤਾ ਗਿਆ ਹੈ। ਪ੍ਰੀਵੈਂਸ਼ਨ ਆਫ਼ ਸੈਕਸੁਅਲ ਹਰਾਸਮੈਂਟ ਆਫ਼ ਵਿਮੈਨ ਐਟ ਵਰਕਪਲੇਸ ਸੈੱਲ ਦੀ ਅੰਦਰੂਨੀ ਸ਼ਿਕਾਇਤ ਕਮੇਟੀ ਦੇ ਚੇਅਰਪਰਸਨ ਵਜੋਂ ਇਲੈਕਟ੍ਰਾਨਿਕਸ ਐਂਡ ਕਮਿਊਨੀਕੇਸ਼ਨਜ਼ ਇੰਜਨੀਅਰਿੰਗ ਵਿਭਾਗ ਦੇ ਡਾ. ਗੁਰਮੀਤ ਕੌਰ ਨੂੰ ਤਾਇਨਾਤ ਕੀਤਾ ਗਿਆ ਹੈ। ਕੰਪਿਊਟਰ ਸਾਇੰਸ ਵਿਭਾਗ ਦੇ ਡਾ. ਅਰੁਣ ਬਾਂਸਲ ਹਾਲ ਦੀ ਘੜੀ ਬਤੌਰ ਕੋਆਰਡੀਨੇਟਰ, ਪੋਸਟ ਮੈਟ੍ਰਿਕ ਸਕਾਲਰਸ਼ਿਪ ਵਜੋਂ ਕੰਮ ਕਰਦੇ ਰਹਿਣਗੇ।

Advertisement

Advertisement