ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਿਜਲੀ ਸੰਕਟ: ਬਣਾਂਵਾਲਾ ਤਾਪਘਰ ਦਾ ਇੱਕ ਯੂਨਿਟ ਤਕਨੀਕੀ ਨੁਕਸ ਕਾਰਨ ਬੰਦ

08:02 AM Jun 21, 2024 IST
ਪਿੰਡ ਬਣਾਂਵਾਲਾ ’ਚ ਲੱਗੇ ਤਾਪਘਰ ਦੀ ਬਾਹਰੀ ਝਲਕ।

ਜੋਗਿੰਦਰ ਸਿੰਘ ਮਾਨ
ਮਾਨਸਾ, 20 ਜੂਨ
ਮਾਨਸਾ ਨੇੜਲੇ ਪਿੰਡ ਬਣਾਂਵਾਲਾ ਵਿੱਚ ਨਿੱਜੀ ਭਾਈਵਾਲੀ ਤਹਿਤ ਲੱਗੇ ਉਤਰੀ ਭਾਰਤ ਦੇ ਸਭ ਤੋਂ ਵੱਡੇ ਤਾਪਘਰ ਤਲਵੰਡੀ ਸਾਬੋ ਪਾਵਰ ਲਿਮਟਿਡ (ਟੀਐੱਸਪੀਸੀਐੱਲ) ਦਾ ਯੂਨਿਟ-1 ਤਕਨੀਕੀ ਨੁਕਸ ਕਾਰਨ ਬੰਦ ਹੋ ਗਿਆ, ਜਿਸ ਕਰਕੇ ਬਿਜਲੀ ਸੰਕਟ ਪੈਦਾ ਹੋਣ ਦਾ ਖਦਸ਼ਾ ਖੜ੍ਹਾ ਹੋ ਗਿਆ ਹੈ। ਤਾਪਘਰ ਦੇ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਇਸ ਤਕਨੀਕੀ ਨੁਕਸ ਨੂੰ ਠੀਕ ਕਰਨ ਲਈ ਮਾਹਿਰਾਂ ਦੀ ਟੀਮ ਜੁਟੀ ਹੋਈ ਹੈ ਅਤੇ ਅੱਧੀ ਰਾਤ ਤੋਂ ਸਵੇਰ ਤੱਕ ਇਸ ਦੇ ਚੱਲਣ ਦੀ ਸੰਭਾਵਨਾ ਹੈ।
ਉਂਝ ਇਹ ਤਾਪਘਰ ਪੰਜਾਬ ਨੂੰ ਲਗਪਗ 1800 ਮੈਗਾਵਾਟ ਬਿਜਲੀ ਸਪਲਾਈ ਕਰ ਰਿਹਾ ਸੀ, ਜਦੋਂਕਿ ਇਸ ਦੀ ਕੁੱਲ ਸਮਰੱਥਾ 1980 ਮੈਗਾਵਾਟ ਹੈ। ਇਸ ਦੇ ਬੰਦ ਹੋਣ ਨਾਲ 600 ਤੋਂ ਵੱਧ ਮੈਗਾਵਾਟ ਬਿਜਲੀ ਦਾ ਨੁਕਸਾਨ ਹੋਇਆ ਹੈ। ਪੰਜਾਬ ਵਿੱਚ ਇਸ ਵੇਲੇ 16 ਹਜ਼ਾਰ ਮੈਗਾਵਾਟ ਤੋਂ ਵੱਧ ਬਿਜਲੀ ਦੀ ਰਿਕਾਰਡ ਮੰਗ ਦਰਜ ਕੀਤੀ ਗਈ ਹੈ। ਭਾਵੇਂ ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਪੈਣ ਕਾਰਨ ਠੰਢ ਦਾ ਕੁੱਝ ਅਸਰ ਹੋਣ ਕਾਰਨ ਬਿਜਲੀ ਦੀ ਥੋੜ੍ਹੋ ਲੋੜ ਘੱਟ ਹੋ ਸਕਦੀ ਹੈ ਪਰ ਇਸ ਤਾਪਘਰ ਦਾ ਯੂਨਿਟ ਬੰਦ ਹੋਣ ਨਾਲ ਬਿਜਲੀ ਸਪਲਾਈ ਵਿੱਚ ਇੱਕ ਵੱਡਾ ਅੜਿੱਕਾ ਖੜ੍ਹਾ ਹੋ ਗਿਆ ਹੈ।
ਤਾਪਘਰ ਦੇ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਯੂਨਿਟ ਨੰਬਰ-1 ਦੇ ਤਕਨੀਕੀ ਨੁਕਸ ਨੂੰ ਦੂਰ ਕਰਨ ਲਈ ਮਾਹਿਰਾਂ ਵੱਲੋਂ ਅੱਜ ਸਾਰਾ ਦਿਨ ਯਤਨ ਕੀਤੇ ਗਏ ਅਤੇ ਸਵੇਰ ਤੱਕ ਇਸ ਵੱਲੋਂ ਆਮ ਦੀ ਤਰ੍ਹਾਂ ਬਿਜਲੀ ਸਪਲਾਈ ਆਰੰਭ ਹੋਣ ਦੀ ਸੰਭਾਵਨਾ ਵਿਖਾਈ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਉਂਝ ਇਸ ਤਾਪਘਰ ਦੇ ਯੂਨਿਟ ਨੰਬਰ-2 ਵੱਲੋਂ 513 ਅਤੇ ਯੂਨਿਟ ਨੰਬਰ-3 ਵੱਲੋਂ 521 ਮੈਗਾਵਾਟ ਬਿਜਲੀ ਪੈਦਾ ਕੀਤੀ ਗਈ ਹੈ।
ਇਸੇ ਤਰ੍ਹਾਂ ਰਾਜ ਦੇ ਸਰਕਾਰੀ ਖੇਤਰ ਹੇਠਲੇ ਸਭ ਤੋਂ ਵੱਡੇ ਤਾਪਘਰ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹਬੱਤ ਦੇ ਬੰਦ ਹੋਏ ਚਾਰ ਯੂਨਿਟਾਂ ’ਚੋਂ ਤਿੰਨ ਚਾਲੂ ਸਥਿਤੀ ਵਿੱਚ ਹਨ। ਇਨ੍ਹਾਂ ਯੂਨਿਟਾਂ ਤੋਂ ਅੱਜ ਸ਼ਾਮ ਨੂੰ 471 ਮੈਗਾਵਾਟ ਬਿਜਲੀ ਹਾਸਲ ਕੀਤੀ ਗਈ। ਇਸ ਤਾਪਘਰ ਦੀ ਕੁੱਲ ਸਮਰੱਥਾ 920 ਹੈ।ਇਸੇ ਤਰ੍ਹਾਂ ਰਾਜਪੁਰਾ ਵਿੱਚ ਲੱਗੇ ਐੱਲ ਐਂਡ ਟੀ ਦੇ ਤਾਪਘਰ ਦੇ ਦੋਨੋਂ ਯੂਨਿਟ ਭਖ ਰਹੇ ਹਨ, ਜਿਨ੍ਹਾਂ ਵੱਲੋਂ ਕ੍ਰਮਵਾਰ 646 ਅਤੇ 661 ਮੈਗਵਾਟ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ। ਇਸ ਤਾਪਘਰ ਦੀ ਕੁੱਲ ਸਮਰੱਥਾ 1400 ਮੈਗਾਵਾਟ ਹੈ। ਦੂਜੇ ਪਾਸੇ 540 ਮੈਗਾਵਾਟ ਦੀ ਸਮਰੱਥਾ ਵਾਲੇ ਤਾਪਘਰ ਜੀਏਟੀਪੀ ਗੋਇੰਦਵਾਲ ਸਾਹਿਬ ਦੇ ਯੂਨਿਟ ਨੰਬਰ-1 ਵੱਲੋਂ 210 ਮੈਗਾਵਾਟ ਅਤੇ ਯੂਨਿਟ ਨੰਬਰ-2 ਨੇ 222 ਮੈਗਾਵਾਟ ਬਿਜਲੀ ਸਪਲਾਈ ਕੀਤੀ ਹੈ। ਉਧਰ ਜੀਜੀਐੱਸਐੱਸਟੀਪੀ ਰੋਪੜ ਦੇ ਯੂਨਿਟ ਨੰ.3 ਵੱਲੋਂ 160, ਯੂਨਿਟ ਨੰ.4 ਵੱਲੋਂ 156, ਯੂਨਿਟ ਨੰ. 5 ਨੇ 151 ਅਤੇ ਯੂਨਿਟ ਨੰ. 6 ਵੱਲੋਂ 151 ਮੈਗਾਵਾਟ ਬਿਜਲੀ ਦੀ ਪੈਦਾਵਾਰ ਕੀਤੀ ਗਈ। ਇਸ ਤਾਪਘਰ ਦੀ ਕੁੱਲ ਸਮਰੱਥਾ 840 ਮੈਗਾਵਾਟ ਹੈ।

Advertisement

Advertisement