ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਿਜਲੀ ਸੰਕਟ: ਬਣਾਂਵਾਲਾ ਤਾਪਘਰ ਦਾ ਤੀਜਾ ਯੂਨਿਟ ਤਕਨੀਕੀ ਨੁਕਸ ਕਾਰਨ ਬੰਦ

08:28 AM Jun 24, 2024 IST

ਜੋਗਿੰਦਰ ਸਿੰਘ ਮਾਨ
ਮਾਨਸਾ, 23 ਜੂਨ
ਇੱਥੋਂ ਨੇੜਲੇ ਪਿੰਡ ਬਣਾਂਵਾਲਾ ਵਿਖੇ ਨਿੱਜੀ ਭਾਈਵਾਲੀ ਤਹਿਤ ਲੱਗੇ ਉਤਰੀ ਭਾਰਤ ਦੇ ਸਭ ਤੋਂ ਵੱਡੇ ਤਾਪਘਰ ਤਲਵੰਡੀ ਸਾਬੋ ਪਾਵਰ ਲਿਮਟਿਡ (ਟੀਐੱਸਪੀਸੀਐੱਲ) ਦਾ ਯੂਨਿਟ ਨੰਬਰ-3 ਤਕਨੀਕੀ ਨੁਕਸ ਕਾਰਨ ਬੰਦ ਹੋ ਗਿਆ। ਇਸ ਕਰਕੇ ਬਿਜਲੀ ਸੰਕਟ ਪੈਦਾ ਹੋਣ ਦਾ ਖਦਸ਼ਾ ਖੜ੍ਹਾ ਹੋ ਗਿਆ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਇਸੇ ਤਾਪਘਰ ਦਾ ਯੂਨਿਟ ਨੰਬਰ-1 ਬੰਦ ਹੋ ਗਿਆ ਸੀ, ਜਿਸ ਨੂੰ ਤਕਨੀਕੀ ਮਾਹਿਰਾਂ ਵੱਲੋਂ ਸ਼ੁੱਕਰਵਾਰ ਨੂੰ ਚਾਲੂ ਕਰ ਲਿਆ ਗਿਆ ਸੀ। ਅੱਜ ਸਵੇਰੇ 4 ਵਜੇ ਯੂਨਿਟ ਨੰਬਰ-3 ਬੰਦ ਹੋ ਗਿਆ ਅਤੇ ਉਸ ਨੂੰ ਚਾਲੂ ਕਰਨ ਲਈ ਇੰਜਨੀਅਰ ਅਤੇ ਤਕਨੀਕੀ ਮਾਹਿਰਾਂ ਦੀ ਟੀਮ ਜੁਟੀ ਹੋਈ ਹੈ ਅਤੇ ਸਵੇਰ ਤੱਕ ਇਸ ਦੇ ਚਾਲੂ ਹੋਣ ਦੀ ਸੰਭਾਵਨਾ ਹੈ।
ਉਂਜ ਇਹ ਤਾਪਘਰ ਪੰਜਾਬ ਨੂੰ ਲਗਪਗ 1800 ਮੈਗਾਵਾਟ ਬਿਜਲੀ ਸਪਲਾਈ ਕਰ ਰਿਹਾ ਸੀ, ਜਦੋਂਕਿ ਇਸ ਦੀ ਕੁੱਲ ਸਮਰੱਥਾ 1980 ਮੈਗਾਵਾਟ ਹੈ ਅਤੇ ਇਸ ਦੇ ਬੰਦ ਹੋਣ ਨਾਲ 660 ਤੋਂ ਵੱਧ ਮੈਗਾਵਾਟ ਬਿਜਲੀ ਦਾ ਨੁਕਸਾਨ ਹੋ ਗਿਆ ਹੈ। ਪੰਜਾਬ ਵਿੱਚ ਇਸ ਵੇਲੇ 16 ਹਜ਼ਾਰ ਮੈਗਾਵਾਟ ਤੋਂ ਵੱਧ ਬਿਜਲੀ ਦੀ ਰਿਕਾਰਡ ਮੰਗ ਚੱਲ ਰਹੀ ਹੈ। ਭਾਵੇਂ ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਪੈਣ ਕਾਰਨ ਬਿਜਲੀ ਦੀ ਥੋੜ੍ਹੀ ਲੋੜ ਘੱਟ ਹੋ ਸਕਦੀ ਹੈ, ਪਰ ਇਸ ਤਾਪਘਰ ਦਾ ਯੂਨਿਟ ਬੰਦ ਹੋਣ ਨਾਲ ਬਿਜਲੀ ਸਪਲਾਈ ਵਿੱਚ ਇੱਕ ਵੱਡਾ ਅੜਿੱਕਾ ਖੜ੍ਹਾ ਹੋ ਗਿਆ ਹੈ।
ਤਾਪਘਰ ਦੇ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਯੂਨਿਟ ਨੰਬਰ-3 ਦੇ ਤਕਨੀਕੀ ਨੁਕਸ ਨੂੰ ਦੂਰ ਕਰਨ ਲਈ ਮਾਹਿਰਾਂ ਵੱਲੋਂ ਯਤਨ ਕੀਤੇ ਗਏ ਅਤੇ ਸਵੇਰ ਤੱਕ ਇਸ ਵੱਲੋਂ ਆਮ ਦੀ ਤਰ੍ਹਾਂ ਬਿਜਲੀ ਸਪਲਾਈ ਆਰੰਭ ਹੋਣ ਦੀ ਸੰਭਾਵਨਾ ਵਿਖਾਈ ਦੇ ਰਹੀ ਹੈ।
ਇਸੇ ਤਰ੍ਹਾਂ ਰਾਜ ਦੇ ਸਰਕਾਰੀ ਖੇਤਰ ਹੇਠਲੇ ਸਭ ਤੋਂ ਵੱਡੇ ਤਾਪਘਰ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਬੰਦ ਹੋਏ ਚਾਰ ਯੂਨਿਟਾਂ ’ਚੋਂ ਤਿੰਨ ਚਾਲੂ ਸਥਿਤੀ ਵਿੱਚ ਹਨ। 540 ਮੈਗਾਵਾਟ ਦੀ ਸਮਰੱਥਾ ਵਾਲੇ ਤਾਪਘਰ ਜੀਏਟੀਪੀ ਗੋਇੰਦਵਾਲ ਸਾਹਿਬ ਦੇ ਯੂਨਿਟ ਨੰਬਰ-1 ਵੱਲੋਂ 233 ਮੈਗਾਵਾਟ ਅਤੇ ਯੂਨਿਟ ਨੰਬਰ-2 ਨੇ 242 ਮੈਗਾਵਾਟ ਬਿਜਲੀ ਸਪਲਾਈ ਕੀਤੀ। ਦੂਜੇ ਪਾਸੇ, ਜੀਜੀਐੱਸਐੱਸਟੀਪੀ ਰੋਪੜ ਦੇ ਯੂਨਿਟ ਨੰ. 4 ਵੱਲੋਂ 188, ਯੂਨਿਟ ਨੰ. 5 ਨੇ 155 ਅਤੇ ਯੂਨਿਟ ਨੰ. 6 ਵੱਲੋਂ 193 ਮੈਗਾਵਾਟ ਬਿਜਲੀ ਦੀ ਪੈਦਾਵਾਰ ਕੀਤੀ ਗਈ।

Advertisement

Advertisement
Advertisement