ਬਿਜਲੀ ਮੁਲਾਜ਼ਮਾਂ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
ਪੱਤਰ ਪ੍ਰੇਰਕ
ਅਮਰਗੜ੍ਹ, 3 ਮਾਰਚ
ਜੁਆਇੰਟ ਫੋਰਮ ਦੇ ਸੱਦੇ ‘ਤੇ ਸਬ ਡਿਵੀਜ਼ਨ ਦੇ ਗੇਟ ਅੱਗੇ ਰੈਲੀ ਕਰ ਕੇ ਬਿਜਲੀ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਤੇ ਮੈਨੇਜਮੈਂਟ ਖਿਲਾਫ਼ ਨਾਅਰੇਬਾਜ਼ੀ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਡਿਵੀਜ਼ਨ ਆਗੂ ਵਿਜੇ ਕੁਮਾਰ ਸ਼ਰਮਾ ਨੇ ਕਿਹਾ ਕਿ ਜੁਆਇੰਟ ਫੋਰਮ ਨਾਲ ਕੀਤੇ ਸਮਝੌਤੇ ਲਾਗੂ ਨਹੀਂ ਕੀਤੇ ਜਾ ਰਹੇ। ਮੁਲਾਜ਼ਮ ਲੰਮੇ ਸਮੇਂ ਤੋਂ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਹਨ। ਸਰਕਾਰ ਦੀਆਂ ਮਾੜੀਆਂ ਨੀਤੀਆਂ ਨੇ ਮੁਲਾਜ਼ਮਾਂ ਨੂੰ ਬਰਬਾਦ ਕਰ ਕੇ ਰੱਖ ਦਿੱਤਾ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ 28 ਮਾਰਚ ਨੂੰ ਚੀਫ ਇੰਜਨੀਅਰ ਦੱਖਣੀ ਦੇ ਦਫ਼ਤਰ ਅਤੇ 11 ਅਪਰੈਲ ਨੂੰ ਪਾਵਰ ਕਾਰੋਪੋਰੇਸ਼ਨ ਦੇ ਮੁੱਖ ਦਫ਼ਤਰ ਪਟਿਆਲਾ ਅੱਗੇ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਪ੍ਰਧਾਨ ਬਲਦੇਵ ਸਿੰਘ, ਪ੍ਰਧਾਨ ਜਗਦੀਪ ਸਿੰਘ, ਰਾਮ ਸਿੰਘ, ਪਰਵਿੰਦਰ ਸਿੰਘ, ਹਰਪ੍ਰੀਤ ਸਿੰਘ, ਦਰਸ਼ਨ ਸਿੰਘ, ਇੰਜ ਰਾਹੁਲ ਕਮਾਰ, ਇੰਜ ਹਰਪ੍ਰੀਤ ਸਿੰਘ, ਵਰਿੰਦਰਪਾਲ ਸਿੰਘ, ਕਰਮਜੀਤ ਸਿੰਘ, ਪਰਮਜੀਤ ਸਿੰਘ ਤੇ ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।