ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੱਤਾ ਦੇ ਲਾਲਚੀ ਨੇ ਪ੍ਰਨੀਤ ਕੌਰ: ਕੋਹਲੀ

07:49 AM Apr 29, 2024 IST
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਅਜੀਤਪਾਲ ਕੋਹਲੀ। ਫੋਟੋ: ਭੰਗੂ

ਖੇਤਰੀ ਪ੍ਰਤੀਨਿਧ
ਪਟਿਆਲਾ, 28 ਅਪਰੈਲ
ਪਟਿਆਲਾ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੂੰ ਘੇਰਦਿਆਂ ‘ਆਪ’ ਦੇ ਪਟਿਆਲਾ ਸ਼ਹਿਰੀ ਹਲਕੇ ਤੋਂ ਵਿਧਾਇਕ ਅਜੀਤਪਾਲ ਕੋਹਲੀ ਨੇ ਕਿਹਾ ਕਿ ਦਿੱਲੀ ਦੇ ਕ੍ਰਾਂਤੀਕਾਰੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਅਸਤੀਫਾ ਮੰਗਣ ਤੋਂ ਪਹਿਲਾਂ, ਉਨ੍ਹਾਂ ਨੂੰ ਆਪਣੀ ਪੀੜ੍ਹੀ ਹੇਠਾਂ ਸੋਟਾ ਫੇਰਨਾ ਚਾਹੀਦਾ ਹੈ। ਪ੍ਰਨੀਤ ਕੌਰ ਨੂੰ ਸੱਤਾ ਦੇ ਲਾਲਚੀ ਦੱਸਦਿਆਂ, ਉਨ੍ਹਾਂ ਕਿਹਾ ਕਿ ਲੰਬਾ ਸਮਾਂ ਪ੍ਰਨੀਤ ਕੌਰ ਅਤੇ ਉਨ੍ਹਾਂ ਦਾ ਸਾਰਾ ਪਰਿਵਾਰ ਕਾਂਗਰਸ ਲਈ ਕੰਮ ਕਰਦਾ ਰਿਹਾ ਹੈ, ਪਰ ਫਿਰ ਵੀ ਸੱਤਾ ਦੀ ਲਾਲਸਾ ਵਸ ਐਮ.ਪੀ ਦੇ ਅਹੁਦੇ ਤੋਂ ਅਸਤੀਫਾ ਨਹੀਂ ਸੀ ਦਿੱਤਾ। ਉਨ੍ਹਾਂ ਕਿਹਾ ਕਿ ਪਾਰਟੀ ਨੇ ਕੱਢ ਵੀ ਦਿੱਤਾ ਸੀ ਅਤੇ ਕਾਰਨ ਦੱਸੋ ਨੋਟਿਸ ਵੀ ਭੇਜਿਆ ਪਰ ਫਿਰ ਵੀ ਪਾਰਟੀ ਅਤੇ ਲੋਕਾਂ ਨੂੰ ਗੁਮਰਾਹ ਕਰਕੇ ਕਾਂਗਰਸ ਦੇ ਸੰਸਦ ਮੈਂਬਰ ਵਜੋਂ ਹੀ ਸਰਗਰਮ ਰਹੇ। ਪ੍ਰਨੀਤ ਕੌਰ ਨੂੰ ਸੰਬੋਧਨ ਕਰਦਿਆਂ ਵਿਧਾਇਕ ਨੇ ਕਿਹਾ,‘ਤੁਸੀਂ ਖੁਦ ਆਪਣੇ ਹਲਕੇ ਅਤੇ ਆਪਣੇ ਸ਼ਹਿਰ ਪਟਿਆਲਾ ਦੇ ਸਕੂਲ ਆਫ ਐਮੀਨੈਂਸ ਦਾ ਦੌਰਾ ਕਰਕੇ ਦੇਖੋ, ਤੁਹਾਨੂੰ ਨਿੱਜੀ ਸਕੂਲਾਂ ਤੋਂ ਵੱਧ ਸਹੂਲਤਾਂ ਮਿਲਣਗੀਆਂ। ਉਨ੍ਹਾ ਕਿਹਾ ਕਿ ‘ਆਪ’ ਸਰਕਾਰ ਵੱਲੋਂ ਲੋਕਾਂ ਦੇ ਕੀਤੇ ਜਾ ਰਹੇ ਕੰਮ ਭਾਜਪਾ ਤੋਂ ਹਜ਼ਮ ਨਹੀਂ ਹੋ ਰਹੇ। ਇਸ ਮੌਕੇ ਗੁਰਜੀਤ ਸਾਹਨੀ, ਪੁਨੀਤ ਬੁੱਧੀ ਰਾਜਾ, ਪੀ.ਏ ਹਰਸ਼ ਵਾਲੀਆ, ਸੁਸੀਲ ਮਿੱਡਾ ਤੇ ਸਿਮਰਨ ਮਿੱਡਾ ਸਮੇਤ ਹੋਰ ਅੁਹਦੇਦਾਰ ਵੀ ਮੌਜੂਦ ਸਨ

Advertisement

Advertisement
Advertisement