ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਿਜਲੀ ਮੰਤਰੀ ਈਟੀਓ ਅਤੇ ਵਿਧਾਇਕ ਲਾਲਪੁਰਾ ਵੱਲੋਂ ਥਰਮਲ ਪਲਾਂਟ ਦਾ ਦੌਰਾ

08:05 AM Aug 08, 2024 IST
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ।

ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 7 ਅਗਸਤ
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਸਥਾਨਕ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ਦੇ ਚੱਲ ਰਹੇ ਕਾਰਜਾਂ ਅਤੇ ਰੱਖ-ਰਖਾਅ ਦਾ ਜਾਇਜ਼ਾ ਲਿਆ ਗਿਆ, ਜਿਸ ਦੌਰਾਨ ਵਿਧਾਇਕ ਲਾਲਪੁਰਾ ਵੱਲੋਂ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨਾਲ ਥਰਮਲ ਪਾਵਰ ਪਲਾਂਟ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰੇ ਦੌਰਾਨ ਬਿਜਲੀ ਮੰਤਰੀ ਅਤੇ ਵਿਧਾਇਕ ਲਾਲਪੁਰਾ ਨੇ ਪਲਾਂਟ ਦਾ ਵਿਆਪਕ ਦੌਰਾ ਕੀਤਾ। ਉਨ੍ਹਾਂ ਨੂੰ ਪਲਾਂਟ ਦੀ ਮੌਜੂਦਾ ਸਮਰੱਥਾ, ਆਊਟਪੁਟ ਅਤੇ ਭਵਿੱਖ ਦੀਆਂ ਵਿਸਤਾਰ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ।
ਸ੍ਰੀ ਈਟੀਓ ਨੇ ਦੱਸਿਆ ਕਿ ਪਲਾਂਟ, ਸਥਿਰਤਾ ਅਤੇ ਕੁਸ਼ਲਤਾ ਪ੍ਰਤੀ ਆਪਣੀ ਵਚਨਬੱਧਤਾ ਲਈ ਜਾਣਿਆ ਜਾਂਦਾ ਹੈ। ਬਿਜਲੀ ਮੰਤਰੀ ਨੇ ਰੁਕਾਵਟਾਂ ਦੇ ਬਾਵਜੂਦ ਇਨ੍ਹਾਂ ਪਲਾਂਟਾਂ ਦੀ ਸਾਂਭ-ਸੰਭਾਲ ਲਈ ਪਲਾਂਟ ਦੇ ਕਰਮਚਾਰੀਆਂ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ। ਬਿਜਲੀ ਮੰਤਰੀ ਅਤੇ ਸਥਾਨਕ ਵਿਧਾਇਕ ਨੇ ਪਲਾਂਟ ਦੇ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਦਾ ਸਮਰਥਨ ਕਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਦੋਵਾਂ ਨੇ ਪਲਾਂਟ ਦੇ ਕਰਮਚਾਰੀਆਂ ਨਾਲ ਵਿਚਾਰ ਵਟਾਂਦਰਾ ਕਰਦਿਆਂ ਪਲਾਂਟ ਦੇ ਵਿਕਾਸ ਲਈ ਸਰਕਾਰ ਵੱਲੋਂ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ।

Advertisement

Advertisement
Advertisement