ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੋਰਿੰਡਾ ਇਲਾਕੇ ’ਚ ਬਿਜਲੀ ਦੀ ਕਿੱਲਤ

08:27 AM Jun 15, 2024 IST

ਪੱਤਰ ਪ੍ਰੇਰਕ
ਮੋਰਿੰਡਾ, 14 ਜੂਨ
ਮੋਰਿੰਡਾ ਸ਼ਹਿਰ ਅਤੇ ਨੇੜਲੇ ਪਿੰਡਾਂ ਵਿੱਚ ਬਿਜਲੀ ਦੀ ਮਾੜੀ ਸਪਲਾਈ ਕਾਰਨ ਲੋਕ ਪ੍ਰੇਸ਼ਾਨ ਹਨ। ਲੋਕਾਂ ਦਾ ਕਹਿਣਾ ਹੈ ਕਿ ਕਈ ਇਲਾਕਿਆਂ ’ਚ ਰਾਤ ਸਮੇਂ ਵੀ ਬਿਜਲੀ ਨਹੀਂ ਆਉਂਦੀ। ਅਕਾਲੀ ਦਲ ਦੀ ਪੀਏਸੀ ਦੇ ਮੈਂਬਰ ਜਗਪਾਲ ਸਿੰਘ ਜੌਲੀ, ਜਨਰਲ ਕੌਂਸਲ ਦੇ ਮੈਂਬਰ ਜਥੇਦਾਰ ਜੁਗਰਾਜ ਸਿੰਘ ਮਾਨਖੇੜੀ, ਸੀਨੀਅਰ ਆਗੂ ਬਲਦੇਵ ਸਿੰਘ ਹਾਫਿਜ਼ਾਬਾਦ, ਬਲਾਕ ਪ੍ਰਧਾਨ ਸੁਰਜੀਤ ਸਿੰਘ ਤਾਜਪੁਰਾ ਆਦਿ ਨੇ ਦੱਸਿਆ ਲੋਕ ਅਣਐਲਾਨੇ ਬਿਜਲੀ ਦੇ ਕੱਟਾਂ ਤੋਂ ਪ੍ਰੇਸ਼ਾਨ ਹਨ। ਆਗੂਆਂ ਨੇ ਦੱਸਿਆ ਕਿ ਪਿੰਡਾਂ ਵਿੱਚ ਹਾਲਾਤ ਸ਼ਹਿਰ ਨਾਲੋਂ ਵੀ ਮਾੜੇ ਹਨ। ਬਿਜਲੀ ਨਾ ਆਉਣ ਕਾਰਨ ਪਿੰਡ ਸਮਾਣਾ ਕਲਾਂ ਦੇ ਲੋਕਾਂ ਨੇ ਪਾਵਰਕੌਮ ਦੇ ਐੱਸਡੀਓ ਨੂੰ ਲਿਖਤੀ ਰੂਪ ਵਿੱਚ ਸ਼ਿਕਾਇਤ ਵੀ ਦਿੱਤੀ। ਇਸ ਸਬੰਧੀ ਐੱਸਡੀਓ ਜਸਨੂਰ ਸਿੰਘ ਨੇ ਦੱਸਿਆ ਕਿ ਲੋਡ ਵਧਣ ਕਾਰਨ ਪਿੱਛੋਂ ਹੀ ਬਿਜਲੀ ਦੇ ਕੱਟ ਲੱਗ ਰਹੇ ਹਨ।

Advertisement

Advertisement