ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖਾਸਾ ਵਿੱਚ 220 ਕੇਵੀ ਟਾਵਰਾਂ ਤੋਂ ਬਿਜਲੀ ਸਪਲਾਈ ਬਹਾਲ: ਈਟੀਓ

09:48 PM Jun 29, 2023 IST

ਜਗਤਾਰ ਸਿੰਘ ਲਾਂਬਾ/ਦਿਲਬਾਗ ਸਿੰਘ ਗਿੱਲ

Advertisement

ਅੰਮ੍ਰਿਤਸਰ/ਅਟਾਰੀ, 24 ਜੂਨ

ਖਾਸਾ ਅਤੇ ਨਰਾਇਣਗੜ੍ਹ ਇਲਾਕੇ ਵਿੱਚ ਮੌਸਮ ਦੀ ਖ਼ਰਾਬੀ ਕਾਰਨ ਬੀਤੇ ਦਿਨ ਡਿੱਗੇ 220 ਕੇਵੀ ਦੇ ਟਾਵਰਾਂ ਤੋਂ ਐਮਰਜੈਂਸੀ ਪ੍ਰਣਾਲੀ ਤਹਿਤ ਬਿਜਲੀ ਸਪਲਾਈ ਬਹਾਲ ਕਰ ਦਿੱਤੀ ਗਈ ਹੈ। ਇਸ ਨਾਲ ਸ਼ਹਿਰ ਵਿੱਚ ਬਿਜਲੀ ਦੀ ਸਪਲਾਈ ਆਮ ਵਾਂਗ ਚਾਲੂ ਹੋ ਸਕੇਗੀ। ਬੀਤੀ ਰਾਤ ਇਨ੍ਹਾਂ ਸਥਾਨਾਂ ਉੱਤੇ ਚੱਲ ਰਹੇ ਕੰਮਾਂ ਦੀ ਜਾਂਚ ਲਈ ਗਏ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਇਹ ਵੱਡੀ ਲਾਈਨ ਸ਼ਹਿਰ ਨੂੰ ਬਿਜਲੀ ਸਪਲਾਈ ਦੇਣ ਵਾਲੀ ਮੁੱਖ ਸਪਲਾਈ ਦਾ ਹਿੱਸਾ ਹੈ। ਇਸ ਇਲਾਕੇ ਵਿੱਚ ਹਨੇਰੀ ਤੇ ਝੱਖੜ ਕਾਰਨ ਜੋ ਵੱਡਾ ਨੁਕਸਾਨ ਹੋਇਆ, ਉਸ ਵਿੱਚ ਬਿਜਲੀ ਦੀ ਇਹ ਲਾਈਨ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਸੀ। ਖ਼ਰਾਬ ਮੌਸਮ ਨੇ ਬਿਜਲੀ ਵਿਭਾਗ ਦਾ ਵੱਡਾ ਨੁਕਸਾਨ ਕੀਤਾ ਸੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਤੂਫਾਨ ਕਾਰਨ 13,750 ਬਿਜਲੀ ਦੇ ਖੰਭੇ, 3379 ਟਰਾਂਸਫਾਰਮਰ, 317 ਕਿਲੋਮੀਟਰ ਲੰਮੀਆਂ ਬਿਜਲੀ ਲਾਈਨਾਂ, 66 ਕੇਵੀ ਦੇ 17 ਟਾਵਰ ਨੁਕਸਾਨੇ ਗਏ। ਵਿਭਾਗ ਨੂੰ 31 ਕਰੋੜ ਰੁਪਏ ਤੋਂ ਵੱਧ ਦਾ ਵਿੱਤੀ ਨੁਕਸਾਨ ਹੋਇਆ ਹੈ।

Advertisement

ਉਨ੍ਹਾਂ ਦੱਸਿਆ ਕਿ ਇਸ ਲਾਈਨ ਦੇ ਟਾਵਰ ਡਿੱਗਣ ਕਾਰਨ ਸ਼ਹਿਰ ਵਿੱਚ ਬਿਜਲੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ। ਅਤਿ ਦੀ ਗਰਮੀ ਵਿੱਚ ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਦੱਸਿਆ ਕਿ ਹੁਣ ਇਨ੍ਹਾਂ ਟਾਵਰਾਂ ਤੋਂ ਬਿਜਲੀ ਸਪਲਾਈ ਬਹਾਲ ਕਰ ਦਿੱਤੀ ਗਈ ਹੈ। ਇਸ ਨਾਲ ਬਿਜਲੀ ਕੱਟਾਂ ਤੋਂ ਬਚਾਅ ਹੋਵੇਗਾ। ਉਨ੍ਹਾਂ ਕਿਹਾ ਕਿ ਬਿਜਲੀ ਦੀ ਕਮੀ ਨਹੀਂ ਹੈ, ਬਲਕਿ ਲਾਈਨ ਦੇ ਡਿੱਗਣ ਕਾਰਨ ਬਦਲਵੇਂ ਪ੍ਰਬੰਧ ਤਹਿਤ ਸ਼ਹਿਰ ਨੂੰ ਬਿਜਲੀ ਦੇਣ ਲਈ ਕੱਟ ਲਗਾਉਣੇ ਪਏ। ਉਨ੍ਹਾਂ ਸ਼ਹਿਰ ਵਾਸੀਆਂ ਵੱਲੋਂ ਮਿਲੇ ਸਹਿਯੋਗ ਲਈ ਧੰਨਵਾਦ ਕਰਦਿਆਂ ਬਿਜਲੀ ਕਰਮੀਆਂ ਦਾ ਵੀ ਧੰਨਵਾਦ ਕੀਤਾ। ਦੱਸਣਯੋਗ ਹੈ ਕਿ ਬਿਜਲੀ ਸਪਲਾਈ ਠੱਪ ਹੋਣ ਕਾਰਨ ਕਈ ਇਲਾਕਿਆਂ ਵਿੱਚ 3 ਤੋਂ 4 ਦਿਨ ਬਿਜਲੀ ਨਾ ਆਉਣ ਕਾਰਨ ਲੋਕਾਂ ਵਲੋਂ ਬਿਜਲੀ ਨਿਗਮ ਦੇ ਦਫ਼ਤਰਾਂ ਦੇ ਬਾਹਰ ਰੋਸ ਦਿਖਾਵੇ ਕੀਤੇ ਸਨ।

Advertisement
Tags :
ਈਟੀਓਸਪਲਾਈਕੇਵੀਖਾਸਾਟਾਵਰਾਂਬਹਾਲਬਿਜਲੀਵਿੱਚ