ਪੰਜਾਬ ਭਰ ਵਿੱਚ ਬਿਜਲੀ ਕਾਮਿਆਂ ਨੇ ਮੰਡਲ ਤੇ ਉਪ ਮੰਡਲ ਦਫ਼ਤਰਾਂ ਅੱਗੇ ਕਾਲੇ ਬਿੱਲੇ ਲਗਾਕੇ ਕੀਤੀਆਂ ਰੈਲੀਆਂ
05:54 PM Aug 18, 2020 IST
ਰਵੇਲ ਸਿੰਘ ਭਿੰਡਰ
Advertisement
ਪਟਿਆਲਾ, 18 ਅਗਸਤ
ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਟੈਕਨੀਕਲ ਸਰਵਿਸਿਜ਼ ਯੂਨੀਅਨ ਪੀਐੱਸਈਬੀ ਐਂਪਲਾਈਜ਼ ਫੈਡਰੇਸ਼ਨ, ਐਂਪਲਾਈਜ਼ ਫੈਡਰੇਸ਼ਨ ਪੀਐਸਈਬੀ ਕਰਮਚਾਰੀ ਦਲ, ਪੀਐੱਸਈਬੀ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ, ਵਰਕਰਜ਼ ਫੈਡਰੇਸ਼ਨ ਪੀਐਸਪੀਸੀਐੱਲ, ਪੀਐੱਸਟੀਸੀਐੱਲ, ਪੀਐੱਸਈਬੀ ਥਰਮਲ ਐਂਪਲਾਈਜ਼ ਕੁਆਰਡੀਨੇਸ਼ਨ ਕਮੇਟੀ, ਪੰਜਾਬ ਰਾਜ ਬਿਜਲੀ ਮਜ਼ਦੂਰ ਸੰਘ ਅਤੇ ਹੈਡ ਆਫਿਸ ਐਂਪਲਾਈਜ਼ ਫੈਡਰੇਸ਼ਨ ਵੱਲੋਂ ਨੈਸ਼ਨਲ ਕੁਆਰਡੀਨੇਸ਼ਨ ਕਮੇਟੀ ਆਫ ਇਲੈਕਟ੍ਰੀਸਿਟੀ ਐਂਪਲਾਈਜ਼ ਅਤੇ ਇੰਜਨੀਅਰਜ਼ ਦੇ ਕੌਮੀ ਪੱਧਰ ਤੇ ਸੱਦੇ ’ਤੇ ਜੁਆਇੰਟ ਫੋਰਮ ਦੇ ਫੈਸਲੇ ਅਨੁਸਾਰ ਪੰਜਾਬ ਦੇ ਸਮੁੱਚੇ ਬਿਜਲੀ ਉਪ ਮੰਡਲ ਤੇ ਮੰਡਲ ਦਫਤਰਾਂ ਅੱਗੇ ਕਾਲੇ ਬਿੱਲੇ ਲਗਾ ਕੇ ਰੋਹ ਭਰਪੂਰ ਰੈਲੀਆਂ ਕੀਤੀਆਂ ਗਈਆਂ। ਫੋਰਮ ਦੇ ਸਕੱਤਰ ਕਰਮਚੰਦ ਭਾਰਦਵਾਜ ਨੇ ਦੱਸਿਆ ਕਿ ਜੁਆਇੰਟ ਫੋਰਮ ਨੇ ਆਪਣੀ ਮੀਟਿੰਗ ਕਰਕੇ ਮੁਲਾਜਮ ਵਿਰੋਧੀ ਨੀਤੀਆਂ ਵਿਰੁੱਧ ਸੰਘਰਸ਼ ਕਰਨ ਦਾ ਫੈਸਲਾ ਕੀਤਾ।
Advertisement
Advertisement