ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਿਜਲੀ ਮੁਲਾਜ਼ਮਾਂ ਨੇ ਰੋਸ ਪ੍ਰਗਟਾਇਆ

09:49 AM Aug 19, 2020 IST

ਜਗਜੀਤ ਸਿੰਘ
ਮੁਕੇਰੀਆਂ, 18 ਅਗਸਤ

Advertisement

ਨੈਸ਼ਨਲ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ ’ਤੇ ਬਿਜਲੀ ਸੋਧ ਬਿੱਲ 2020 ਖ਼ਿਲਾਫ਼ ਅਤੇ ਹੋਰ ਮੰਗਾਂ ਦੇ ਹੱਕ ’ਚ ਗੜ੍ਹਦੀਵਾਲਾ ਵਿੱਚ ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਮੁਜ਼ਾਹਰਾ ਕੀਤਾ ਗਿਆ ਜਿਸਦੀ ਅਗਵਾਈ ਐਂਪਲਾਈਜ਼ ਫੈੱਡਰੇਸ਼ਨ ਗੜ੍ਹਦੀਵਾਲਾ ਦੇ ਪ੍ਰਧਾਨ ਸੁਰਜੀਤ ਸਿੰਘ ਨੇ ਕੀਤੀ। ਇਸ ਮੌਕੇ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਹੱਲ ਨਹੀਂ ਕੀਤਾ ਜਾ ਰਿਹਾ। ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਬਿਜਲੀ ਮੁਲਾਜ਼ਮਾਂ ’ਤੇ ਕੇਂਦਰੀ ਪੈਟਰਨ ਦੇ ਤਨਖਾਹ ਸਕੇਲ ਲਾਗੂ ਕਰਨਾ ਅਤੇ ਥਰਮਲ ਪਲਾਂਟਾ ਨੂੰ ਬੰਦ ਕਰਨ ਦਾ ਫ਼ੈਸਲਾ ਮੁਲਾਜ਼ਮ ਵਿਰੋਧੀ ਹੈ। ਉਨ੍ਹਾਂ ਮੰਗ ਕੀਤੀ ਕਿ ਪ੍ਰੋਬੇਸ਼ਨ ਪੀਰੀਅਡ ਵਾਲੇ ਮੁਲਾਜ਼ਮਾਂ ਨੂੰ ਅਦਾਲਤੀ ਹੁਕਮਾਂ ਅਨੁਸਾਰ ਪੂਰੀ ਤਨਖਾਹ ਦਿੱਤੀ ਜਾਵੇ ਅਤੇ ਅਦਾਲਤੀ ਹੁਕਮਾਂ ਨੂੰ ਲਾਗੂ ਕਰਨ ਸਮੇਤ ਮੁਲਾਜ਼ਮ ਵਿਰੋਧੀ ਫ਼ੈਸਲੇ ਵਾਪਸ ਲਏ ਜਾਣ। ਇਸੇ ਤਰ੍ਹਾਂ ਬਿਜਲੀ ਮੁਲਾਜ਼ਮਾਂ ਵੱਲੋਂ ਪਾਵਰਕੌਮ ਮੁਕੇਰੀਆਂ ਮੰਡਲ ਦਫ਼ਤਰ ਅੱਗੇ ਕਾਲੇ ਬਿੱਲੇ ਲਗਾ ਕੇ ਰੋਸ ਰੈਲੀ ਕੀਤੀ ਗਈ ਜਿਸਦੀ ਅਗਵਾਈ ਟੀਐੱਸਯੂ ਦੇ ਜ਼ੋਨ ਪ੍ਰਧਾਨ ਲਖਵਿੰਦਰ ਸਿੰਘ, ਐਂਪਲਾਈਜ਼ ਫੈੱਡਰੇਸ਼ਨ ਦੇ ਸਰਕਲ ਪ੍ਰਧਾਨ ਮਨਜੀਤ ਸਿੰਘ ਪਲਾਕੀ, ਮੰਡਲ ਪ੍ਰਧਾਨ ਲਖਵੀਰ ਸਿੰਘ ਤੇ ਤਰਲੋਚਨ ਸਿੰਘ ਸਕੱਤਰ ਨੇ ਕੀਤੀ।

ਤਰਨ ਤਾਰਨ (ਗੁਰਬਖਸ਼ਪੁਰੀ): ਪੰਜਾਬ ਰਾਜ ਪਾਵਰ ਕਾਰਪੋਰੇਸ਼ਨ (ਪਾਵਰਕੌਮ) ਦੇ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਦੇ ਸੱਦੇ ’ਤੇ ਅੱਜ ਜ਼ਿਲ੍ਹੇ ਵਿੱਚ ਮੁਲਾਜ਼ਮਾਂ ਨੇ ਰੈਲੀਆਂ ਕਰ ਕੇ ਅਦਾਰੇ ਦੀ ਮੈਨੇਜਮੈਂਟ ਵੱਲੋਂ 40,000 ਅਸਾਮੀਆਂ ਖਤਮ ਕਰਨ ਖ਼ਿਲਾਫ਼ ਆਪਣੇ ਵਿਰੋਧ ਦਾ ਪ੍ਰਗਟਾਵਾ ਕੀਤਾ| ਇਕੱਤਰ ਜਾਣਕਾਰੀ ਅਨੁਸਾਰ ਮੁਲਾਜ਼ਮਾਂ ਨੇ ਤਰਨ ਤਾਰਨ ਤੋਂ ਇਲਾਵਾ ਝਬਾਲ, ਸਰਾਏ ਅਮਾਨਤ, ਗੋਹਲਵੜ੍ਹ, ਨੌਸ਼ਹਿਰਾ ਪੰਨੂੰਆਂ, ਸਰਹਾਲੀ, ਸੁਰਸਿੰਘ, ਖਾਲੜਾ ਤੇ ਹਰੀਕੇ ਵਿੱਚ ਰੈਲੀਆਂ ਕੀਤੀਆਂ|

Advertisement

ਟਾਂਡਾ (ਸੁਰਿੰਦਰ ਸਿੰਘ ਗੁਰਾਇਆ): ਇੱਥੇ ਖੁਣਖੁਣ ਕਲਾਂ ਬਿਜਲੀ ਘਰ ’ਚ ਟੀਐੱਸਯੂ ਦੇ ਮੰਡਲ ਪ੍ਰਧਾਨ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਮੁਲਾਜ਼ਮਾਂ ਨੇ ਕਾਲੇ ਬਿੱਲੇ ਲਾ ਕੇ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਆਗੂਆਂ ਨੇ ਕਿਹਾ ਕਿ ਸਰਕਾਰ ਤੇ ਪਾਵਰਕੌਮ ਮੈਨੇਜਮੈਂਟ ਮੰਨੇ ਸਮਝੌਤਿਆਂ ਨੂੰ ਲਾਗੂ ਨਹੀਂ ਕਰ ਰਹੀਆਂ ਅਤੇ ਨਾ ਹੀ ਅਦਾਲਤੀ ਫ਼ੈਸਲਿਆਂ ਨੂੰ ਲਾਗੂ ਕੀਤਾ ਜਾ ਰਿਹਾ ਹੈ ਜਿਸ ਕਾਰਨ ਮੁਲਾਜ਼ਮਾਂ ਨੂੰ ਭਾਰੀ ਵਿੱਤੀ ਨੁਕਸਾਨ ਝੱਲਣਾ ਪੈ ਰਿਹਾ ਹੈ।

ਬੰਗਾ (ਸੁਰਜੀਤ ਮਜਾਰੀ): ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਪੰਜਾਬ ਦੇ ਬੈਨਰ ਹੇਠ ਬਿਜਲੀ ਕਰਮਚਾਰੀਆਂ ਨੇ ਸਥਾਨਕ ਬਿਜਲੀ ਘਰ ’ਚ ਸਰਕਾਰ ਖਿਲਾਫ਼ ਮੁਜ਼ਾਹਰਾ ਕੀਤਾ। ਇਨ੍ਹਾਂ ਕਰਮਚਾਰੀਆਂ ਨੇ ਕੰਮਾਂ ਤੋਂ ਵਾਕਆਊਟ ਕਰ ਕੇ ਵਿਭਾਗ ਦੇ ਨਿੱਜੀਕਰਨ ਅਤੇ ਵਪਾਰੀਕਰਨ ਖਿਲਾਫ਼ ਆਵਾਜ਼ ਬੁਲੰਦ ਕੀਤੀ। ਇਸ ਐਕਸ਼ਨ ’ਚ ਬਿਜਲੀ ਸੋਧ ਬਿੱਲ 2020 ਨੂੰ ਰੱਦ ਕਰਨ ਲਈ ਜ਼ੋਰ ਪਾਇਆ ਗਿਆ। ਗੁਰਦਾਸਪੁਰ (ਜਤਿੰਦਰ ਬੈਂਸ): ਇੱਥੇ ਪਾਵਰਕੌਮ ਦੇ ਸਰਕਲ ਦਫ਼ਤਰ ਵਿੱਚ ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦੀ ਅਗਵਾਈ ਹੇਠ ਬਿਜਲੀ ਕਾਮਿਆਂ ਨੇ ਰੋਸ ਰੈਲੀ ਕਰਕੇ ਰਿਪੋਰਟ ਖਿਲਾਫ਼ ਸੰਘਰਸ਼ ਵਿੱਢਣ ਦੀ ਚੇਤਾਵਨੀ ਦਿੱਤੀ ਹੈ। ਇਸ ਮੌਕੇ ਕਰਮਚਾਰੀ ਦਲ ਦੇ ਸੂਬਾ ਪ੍ਰਧਾਨ ਰਵੇਲ ਸਿੰਘ ਸਹਾਏਪੁਰ ਨੇ ਸੰਬੋਧਨ ਕੀਤਾ।

ਕਾਦੀਆਂ (ਮਕਬੂਲ ਅਹਿਮਦ): ਇੱਥੇ ਕਾਦੀਆਂ ਸਬ-ਡਿਵੀਜ਼ਨ ਵਿੱਚ ਏਕਤਾ ਮੰਚ ਵੱਲੋਂ ਭਰਵੀਂ ਰੋਸ ਰੈਲੀ ਕੀਤੀ ਗਈ ਜਿਸਦੀ ਪ੍ਰਧਾਨਗੀ ਸਾਥੀ ਦਲਜੀਤ ਸਿੰਘ ਸਿੱਧਵਾਂ ਅਤੇ ਸਾਥੀ ਹਰਵੰਤ ਸਿੰਘ ਨੇ ਕੀਤੀ। ਇਸ ਮੌਕੇ ਸਰਕਲ ਸਕੱਤਰ ਦੀਵੰਦਰ ਸਿੰਘ ਸੈਣੀ ਨੇ ਦੱਸਿਆ ਕਿ ਮੌਨਟੇਕ ਸਿੰਘ ਆਹਲੂਵਾਲੀਆ ਨੇ ਜੋ ਰਿਪੋਰਟ ਪੰਜਾਬ ਸਰਕਾਰ ਨੂੰ ਦਿੱਤੀ ਹੈ ਕਿ ਉਸ ਨਾਲ ਮੁਲਾਜ਼ਮਾਂ ਦਾ ਭਾਰੀ ਨੁਕਸਾਨ ਹੋਵੇਗਾ।

ਭੁਲੱਥ (ਦਲੇਰ ਸਿੰਘ ਚੀਮਾ): ਜੁਆਇੰਟ ਫ਼ਾਰਮ ਦੇ ਸੱਦੇ ’ਤੇ ਬਿਜਲੀ ਬੋਰਡ ਦੀ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਸਬ ਡਿਵੀਜ਼ਨ ਢਿੱਲਵਾਂ, ਬੇਗੋਵਾਲ ਤੇ ਭੁਲੱਥ ਵਿੱਚ ਆਪਣੀਆਂ ਹੱਕੀ ਮੰਗਾਂ ਤੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਵਿਰੁੱਧ ਕਾਲੇ ਬਿੱਲੇ ਲਗਾ ਗੇਟਾਂ ਦੇ ਬਾਹਰ ਰੋਸ ਰੈਲੀਆਂ ਕੀਤੀਆਂ ਗਈਆਂ। ਇਸ ਮੌਕੇ ਸਬ-ਡਿਵੀਜ਼ਨ ਢਿੱਲਵਾਂ ਦੀ ਯੂਨੀਅਨ ਦੀ ਇਕਾਈ ਦੇ ਪ੍ਰਧਾਨ ਜਸਵੰਤ ਸਿੰਘ ਨੇ ਸੰਬੋਧਨ ਕੀਤਾ।

ਕਾਹਨੂੰਵਾਨ (ਵਰਿੰਦਰਜੀਤ ਜਾਗੋਵਾਲ): ਜੁਆਇੰਟ ਫੋਰਮ ਦੇ ਸੱਦੇ ’ਤੇ ਅੱਜ ਸਬ ਡਿਵੀਜ਼ਨ ਕਾਹਨੂੰਵਾਨ ਦੇ ਦਫ਼ਤਰ ਵਿੱਚ ਰੋਸ ਰੈਲੀ ਕੀਤੀ ਗਈ, ਜਿਸ ਵਿੱਚ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਸਖ਼ਤ ਨਿਖੇਧੀ ਕੀਤੀ ਗਈ।

ਅੱਜ ਤੋਂ ਤਿੰਨ ਦਿਨ ਸਮੂਹਿਕ ਛੁੱਟੀ ’ਤੇ ਰਹਿਣਗੇ ਮਨਿਸਟੀਰੀਅਲ ਕਾਮੇ

ਹੁਸ਼ਿਆਰਪੁਰ (ਪੱਤਰ ਪ੍ਰੇਰਕ): ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਨੀਰੁੱਧ ਮੌਦਗਿੱਲ ਅਤੇ ਜਨਰਲ ਸਕੱਤਰ ਜਸਵੀਰ ਸਿੰਘ ਸਾਂਧੜਾ ਨੇ ਦੱਸਿਆ ਕਿ ਸਮੂਹ ਮਨਿਸਟੀਰੀਅਲ ਕਾਮੇ 19, 20 ਅਤੇ 21 ਅਗਸਤ ਨੂੰ ਸਮੂਹਿਕ ਛੁੱਟੀ ’ਤੇ ਰਹਿਣਗੇ। ਉਨ੍ਹਾਂ ਦੱਸਿਆ ਕਿ ਇਹ ਫ਼ੈਸਲਾ ਯੂਨੀਅਨ ਦੀ ਸੂਬਾ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਗਿਆ ਜਿਸ ਨੂੰ ਸਾਰੇ ਵਿਭਾਗਾਂ ਅੰਦਰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ। 

Advertisement
Tags :
ਪ੍ਰਗਟਾਇਆਬਿਜਲੀਮੁਲਾਜ਼ਮਾਂ