ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਾਵਰਕੌਮ ਸੀਐੱਚਬੀ ਤੇ ਡਬਲਿਊ ਕਾਮਿਆਂ ਵੱਲੋਂ ਕਿਰਤ ਮੰਤਰੀ ਦੇ ਦਫ਼ਤਰ ਅੱਗੇ ਮੁਜ਼ਾਹਰਾ

10:23 AM Jul 02, 2023 IST
ਪਾਵਰਕੌਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਕਾਮੇ ਮੁਜ਼ਾਹਰਾ ਕਰਦੇ ਹੋਏ।

ਪੱਤਰ ਪ੍ਰੇਰਕ
ਖਰੜ, 1 ਜੁਲਾਈ
ਪਾਵਰਕੌਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਪਾਵਰਕੌਮ ਸੀਐੱਚਬੀ ਤੇ ਡਬਲਿਊ ਕਾਮਿਆਂ ਦੀਆਂ ਮੰਗਾਂ ਸਬੰਧੀ ਬਿਜਲੀ ਮੰਤਰੀ ਵੱਲੋਂ ਮੀਟਿੰਗ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਇੱਥੇ ਕਿਰਤ ਮੰਤਰੀ ਗਗਨ ਅਨਮੋਲ ਦੇ ਦਫਤਰ ਅੱਗੇ ਪਾਵਰਕੌਮ ਸੀਐੱਚਬੀ ਤੇ ਡਬਲਿਊ ਕਾਮਿਆਂ ਵੱਲੋਂ ਰੋਸ ਮੁਜ਼ਾਹਰਾ ਕੀਤਾ ਗਿਆ। ੲਿਸ ਦੌਰਾਨ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਬਲਿਹਾਰ ਸਿੰਘ, ਸੀਨੀਅਰ ਮੀਤ ਪ੍ਰਧਾਨ ਜੰਗ ਸਿੰਘ, ਹਰਪ੍ਰੀਤ ਸਿੰਘ, ਜਸਵੀਰ ਸਿੰਘ ਤੇ ਸੁਖਪ੍ਰੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਖਰੜ ਵਿੱਚ ਪਰਿਵਾਰਾਂ ਅਤੇ ਬੱਚਿਆਂ ਸਮੇਤ ਮੰਗਾਂ ਨੂੰ ਲੈ ਕੇ ਦਿੱਤੇ ਗਏ ਧਰਨੇ ਦੌਰਾਨ ਮੁਹਾਲੀ ਪ੍ਰਸ਼ਾਸਨ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਸਮੇਤ ਊਰਜਾ ਸਕੱਤਰ ਨਾਲ ਮੀਟਿੰਗ ਕਰਵਾਉਣ ਦਾ ਪੱਤਰ ਜਾਰੀ ਕੀਤਾ ਗਿਆ ਸੀ। 20 ਜੂਨ ਵਾਲੀ ਮੀਟਿੰਗ ਵਿੱਚ ਬਿਜਲੀ ਮੰਤਰੀ ਗੈਰ-ਹਾਜ਼ਰ ਰਹੇ। ਮੀਟਿੰਗ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸੀਐੱਚਬੀ ਤੇ ਡਬਲਿਊ ਕਾਮਿਆਂ ਦੀਆਂ ਮੰਗਾਂ ਨੂੰ ਲੈ ਕੇ ਜਾਣੂ ਕਰਵਾਇਆ ਗਿਆ। ਬਿਜਲੀ ਦਾ ਕੰਮ ਕਰਦੇ ਸਮੇਂ ਕਈ ਕਾਮਿਆਂ ਦੀ ਮੌਤ ਹੋ ਚੁੱਕੀ ਹੈ ਅਤੇ ਕਈ ਅਪੰਗ ਹੋ ਚੁੱਕੇ ਹਨ ਜਿਨ੍ਹਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਨੌਕਰੀ ਦਾ ਪ੍ਰਬੰਧ ਕਰਨ, ਆਊਟਸੋਰਸਿੰਗ ਪਾਵਰਕੌਮ ਠੇਕਾ ਕਾਮਿਆਂ ਨੂੰ ਸਿੱਧਾ ਪਾਵਰਕੌਮ ਵਿੱਚ ਸ਼ਾਮਲ ਕਰਨ, ਘੱਟੋ-ਘੱਟ ਗੁਜ਼ਾਰੇ ਜੋਗਾ ਤਨਖਾਹ ਦਾ ਪ੍ਰਬੰਧ ਕਰਨ, ਬਿਜਲੀ ਸਪਲਾਈ ਨੂੰ ਬਹਾਲ ਰੱਖਣ ਲਈ ਸੁਰੱਖਿਆ ਕਿੱਟਾਂ ਦਾ ਪ੍ਰਬੰਧ ਕਰਨ, ਮੁਆਵਜ਼ਾ ਰਾਸ਼ੀ ਵਿੱਚ ਵਾਧਾ ਕਰਨ ਅਤੇ ਟਰੇਨਿੰਗ ਦਾ ਪ੍ਰਬੰਧ ਕਰਨ, ਮੈਨੇਜਮੈਂਟ ਦੀਆਂ ਅਣਗਹਿਲੀਆਂ ਕਾਰਨ ਠੇਕੇਦਾਰ ਕੰਪਨੀਆਂ ਵੱਲੋਂ ਕਾਮਿਆਂ ਨਾਲ ਕੀਤੇ ਕਰੋੜਾਂ ਰੁਪਏ ਦੇ ਘਪਲੇ ਦਾ ਪੁਰਾਣਾ ਬਕਾਇਆ ਜਾਰੀ ਕਰਨ, ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਨ ਸਮੇਤ ਮੰਗ ਪੱਤਰ ਵਿੱਚ ਦਰਜ ਮੰਗਾਂ ’ਤੇ ਚਰਚਾ ਹੋਈ।
ਇਸ ਦੌਰਾਨ ਵਿੱਤ ਮੰਤਰੀ ਵੱਲੋਂ ਕਾਮਿਆਂ ਦੀਆਂ ਕਈ ਮੰਗਾਂ ਨੂੰ ਵਾਜ਼ਿਬ ਠਹਿਰਾਇਆ ਗਿਆ ਸੀ ਅਤੇ ਮੰਗਾਂ ਮਸਲੇ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਟੈਲੀਫੋਨ ਰਾਹੀਂ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨਾਲ 30 ਜੂਨ ਨੂੰ ਮੀਟਿੰਗ ਦਾ ਸਮਾਂ ਤੈਅ ਕਰਵਾਇਆ ਸੀ ਪਰ ਬਿਜਲੀ ਮੰਤਰੀ ਵੱਲੋਂ ਮੀਟਿੰਗ ਕਰਨ ਤੋਂ ਪਾਸਾ ਵੱਟ ਲਿਆ ਗਿਆ ਅਤੇ ਮੰਗਾਂ-ਮਸਲਿਆਂ ਦਾ ਨਿਪਟਾਰਾ ਨਹੀਂ ਕੀਤਾ ਗਿਆ, ਜਿਸ ਦੇ ਰੋਸ ਵਜੋਂ ਪਾਵਰਕੌਮ ਠੇਕਾ ਕਾਮਿਆਂ ਵੱਲੋਂ ਪਰਿਵਾਰਾਂ ਅਤੇ ਬੱਚਿਆਂ ਸਮੇਤ ਕੈਬਨਿਟ ਮੰਤਰੀਆਂ ਦੀ ਰਿਹਾਇਸਾਂ ਤੇ ਦਫਤਰਾਂ ਅੱਗੇ ਪ੍ਰਦਰਸ਼ਨ ਕੀਤੇ ਗਏ ਹਨ। ਇਸ ਦੌਰਾਨ 7 ਜੁਲਾਈ ਨੂੰ ਬਿਜਲੀ ਮੰਤਰੀ, 14 ਜੁਲਾਈ ਨੂੰ ਕਿਰਤ ਮੰਤਰੀ ਅਤੇ 15 ਜੁਲਾਈ ਨੂੰ ਵਿੱਤ ਮੰਤਰੀ ਨਾਲ ਮੀਟਿੰਗ ਫਿਕਸ ਕਰਵਾਏ ਜਾਣ ਤੋਂ ਬਾਅਦ ਕਾਮਿਆਂ ਵੱਲੋਂ ਧਰਨੇ ਮੁਲਤਵੀ ਕਰਨ ਦਾ ਐਲਾਨ ਕੀਤਾ ਗਿਆ।

Advertisement

Advertisement
Tags :
ਅੱਗੇਸੀਐੱਚਬੀਕਾਮਿਆਂਕਿਰਤਡਬਲਿਊਦਫ਼ਤਰਪਾਵਰਕੌਮਮੰਤਰੀਮੁਜ਼ਾਹਰਾਵੱਲੋਂ
Advertisement