ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਾਵਰਕੌਮ ਦੇ ਠੇਕਾ ਮੁਲਾਜ਼ਮਾਂ ਵੱਲੋਂ ਕੰਮ ਠੱਪ ਕਰ ਕੇ ਮੁਜ਼ਾਹਰਾ

07:21 AM Jun 25, 2024 IST
ਮਾਨਸਾ ਵਿੱਚ ਹੱਕੀ ਮੰਗਾਂ ਨੂੰ ਲੈ ਕੇ ਧਰਨੇ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਪਾਵਰਕੌਮ ਦੇ ਕੱਚੇ ਕਾਮੇ। -ਫੋਟੋ: ਸੁਰੇਸ਼

ਪੱਤਰ ਪ੍ਰੇਰਕ
ਮਾਨਸਾ, 24 ਜੂਨ
ਪਾਵਰਕੌਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਬੈਨਰ ਹੇਠ ਪੰਜਾਬ ਸਰਕਾਰ ਤੇ ਪਾਵਰਕੌਮ ਮਨੇਜਮੈਂਟ ਦੇ ਖਿਲਾਫ ਅੱਜ ਮਾਨਸਾ ਵਿਖੇ ਕਾਮਿਆਂ ਵੱਲੋਂ ਸਵੇਰੇ 6 ਵਜੇ ਤੋਂ ਮੁਕੰਮਲ ਕੰਮ ਬੰਦ ਕਰਕੇ ਰੋਸ ਜ਼ਾਹਿਰ ਕਰਦਿਆਂ ਧਰਨਾ ਲਾਇਆ ਗਿਆ। ਜਥੇਬੰਦੀ ਵੱਲੋਂ ਭਲਕੇ 25 ਜੂਨ ਨੂੰ ਪਾਵਰਕੌਮ ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ਅੱਗੇ ਅਣਮਿਥੇ ਸਮੇਂ ਲਈ ਧਰਨਾ ਦੇਣ ਦਾ ਐਲਾਨ ਕੀਤਾ ਗਿਆ। ਧਰਨੇ ਨੂੰ ਸੰਬੋਧਨ ਕਰਦੇ ਹੋਏ ਜਥੇਬੰਦੀ ਦੇ ਡਵੀਜ਼ਨ ਪ੍ਰਧਾਨ ਕੁਲਦੀਪ ਸਿੰਘ ਨੇ ਦੱਸਿਆ ਕਿ ਪਾਵਰ ਕੌਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵਲੋਂ ਨਿੱਜੀਕਰਨ ਦੀ ਨੀਤੀ ਲਗਾਤਾਰ ਲਾਗੂ ਕਰ ਕੇ ਬਿਜਲੀ ਖੇਤਰ ਦਾ ਭੋਗ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਬੋਰਡ ਨੂੰ ਤੋੜਕੇ ਦੋ ਭਾਗਾਂ ਵਿੱਚ ਵੰਡ ਕੇ ਨਿੱਜੀਕਰਨ ਦੀ ਨੀਤੀ ਦੇ ਤਹਿਤ ਆਊਟਸੋਰਸਿੰਗ ਤੇ ਭਰਤੀ ਕੀਤੇ ਠੇਕਾ ਕਾਮਿਆਂ ਨਾਲ ਬਿਜਲੀ ਸਪਲਾਈ ਨੂੰ ਬਹਾਲ ਕਰਦਿਆਂ ਲਗਾਤਾਰ ਘਾਤਕ ਅਤੇ ਗੈਰ-ਘਾਤਕ ਹਾਦਸੇ ਵਾਪਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸੈਂਕੜੇ ਕਾਮੇ ਮੌਤ ਦੇ ਮੂੰਹ ਪੈ ਗਏ ਤੇ ਸੈਂਕੜੇ ਕਾਮੇ ਅਪੰਗ ਹੋ ਗਏ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਨੂੰ ਜਾਨਾਂ ਗਵਾ ਰਹੇ ਕਾਮਿਆਂ ਦੀ ਕੋਈ ਪ੍ਰਵਾਹ ਨਹੀਂ ਹੈ।
ਆਗੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਊਟਸੋਰਸਿੰਗ ਠੇਕਾ ਕਾਮਿਆਂ ਨੂੰ ਰੈਗੂਲਰ ਕਰਨ ਬਾਰੇ ਤਰ੍ਹਾਂ-ਤਰ੍ਹਾਂ ਦੇ ਵਾਅਦੇ ਕੀਤੇ, ਪਰ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਅੱਜ ਠੇਕਾ ਕਾਮੇ ਬਹੁਤ ਹੀ ਨਿਗੁਣੀਆਂ ਤਨਖਾਹਾਂ ਉੱਤੇ ਆਪਣਾ ਜੀਵਨ ਬਤੀਤ ਕਰ ਰਹੇ ਹਨ।

Advertisement

Advertisement