For the best experience, open
https://m.punjabitribuneonline.com
on your mobile browser.
Advertisement

ਪਾਵਰਕੌਮ ਦੇ ਇੰਜਨੀਅਰਾਂ ਵੱਲੋਂ ਵਾਧੂ ਕੰਮ ਦੇ ਬਾਈਕਾਟ ਦੀ ਚਿਤਾਵਨੀ

07:25 AM Sep 19, 2024 IST
ਪਾਵਰਕੌਮ ਦੇ ਇੰਜਨੀਅਰਾਂ ਵੱਲੋਂ ਵਾਧੂ ਕੰਮ ਦੇ ਬਾਈਕਾਟ ਦੀ ਚਿਤਾਵਨੀ
ਸੰਗਰੂਰ ਜ਼ਿਲ੍ਹੇ ’ਚ ਤਾਇਨਾਤ ਪਾਵਰਕੌਮ ਦੇ ਇੰਜਨੀਅਰ ਮੀਟਿੰਗ ਕਰਦੇ ਹੋਏ। -ਫੋਟੋ: ਲਾਲੀ
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 18 ਸਤੰਬਰ
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ’ਚ ਤਾਇਨਾਤ ਜ਼ਿਲ੍ਹਾ ਸੰਗਰੂਰ ਦੇ ਇੰਜਨੀਅਰਾਂ ਨੇ ਵਿਭਾਗੀ ਕੰਮਾਂ ਤੋਂ ਇਲਾਵਾ ਬੇਲੋੜਾ ਕੰਮ ਲੈਣ ਦਾ ਗੰਭੀਰ ਨੋਟਿਸ ਲਿਆ ਹੈ। ਇੰਜਨੀਅਰਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਬੇਲੋੜੇ ਕੰਮਾਂ ਨੂੰ ਤੁਰੰਤ ਬੰਦ ਨਾ ਕੀਤਾ ਗਿਆ ਤਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਥੋਪੇ ਬੇਲੋੜੇ ਕੰਮਾਂ ਦਾ ਬਾਈਕਾਟ ਕੀਤਾ ਜਾਵੇਗਾ ਅਤੇ ਸੰਘਰਸ਼ ਦਾ ਰਾਹ ਅਖਤਿਆਰ ਕਰਨ ਲਈ ਮਜਬੂਰ ਹੋਣਾ ਪਵੇਗਾ। ਜਾਣਕਾਰੀ ਅਨੁਸਾਰ ਇੱਥੇ ਪਾਵਰਕੌਮ ਦੇ ਇੰਜਨੀਅਰ ਅਧਿਕਾਰੀਆਂ ਦੀ ਹੰਗਾਮੀ ਮੀਟਿੰਗ ਹੋਈ, ਜਿਸ ਵਿਚ ਇੰਜਨੀਅਰਾਂ ਦੀ ਘਾਟ ਹੋਣ ਦੇ ਬਾਵਜੂਦ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਏ ਜਾ ਰਹੇ ਬੇਲੋੜੇ ਕੰਮਾਂ ਦਾ ਗੰਭੀਰ ਨੋਟਿਸ ਲਿਆ ਅਤੇ ਡਿਪਟੀ ਕਮਿਸ਼ਨਰ ਅਤੇ ਸਮੂਹ ਐੱਸਡੀਐੱਮਜ਼ ਨੂੰ ਮੰਗ ਪੱਤਰ ਭੇਜ ਕੇ ਬੇਲੋੜੇ ਕੰਮਾਂ ਨੂੰ ਤੁਰੰਤ ਬੰਦ ਕਰਨ ਦੀ ਮੰਗ ਕੀਤੀ ਗਈ। ਮੀਟਿੰਗ ਦੌਰਾਨ ਪੀਐਸਈਬੀਈਏ ਦੇ ਰਿਜਨਲ ਸਕੱਤਰ ਇੰਜਨੀਅਰ ਪੰਕਜ ਗਰਗ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿੱਚ ਪਹਿਲਾਂ ਹੀ 40 ਫ਼ੀਸਦੀ ਤੱਕ ਸਟਾਫ ਦੀ ਘਾਟ ਹੈ ਪਰ ਇਸ ਦੇ ਬਾਵਜੂਦ ਵੀ ਉਹ ਆਪਣੇ ਵਿਭਾਗ ਵੱਲੋਂ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ 24 ਘੰਟੇ ਮੁਹੱਈਆ ਕਰਵਾਉਣ ਲਈ ਸੱਤੋ ਦਿਨ 24 ਘੰਟੇ ਕੰਮ ਕਰ ਰਹੇ ਹਨ ਪਰ ਇਸ ਸੱਭ ਦੇ ਬਾਵਜੂਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੰਜੀਨੀਅਰਾਂ ਤੇ ਹੋਰਨਾਂ ਵਿਭਾਗਾਂ ਦਾ ਵਾਧੂ ਕੰਮ ਜਿਵੇਂ ਕਿ ਡਿਊਟੀ ਮੈਜਿਸਟਰੇਟ, ਕਲੱਸਟਰ ਕੋਆਰਡੀਨੇਟਰ ਅਤੇ ਕਲੱਸਟਰ ਅਫਸਰ ਵਰਗੇ ਸਮਾਂਬੱਧ ਕੰਮ ਸੋਸ਼ਲ ਮੀਡੀਆ ਰਾਹੀਂ ਭੇਜ ਕੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਉੱਚ ਅਧਿਕਾਰੀਆਂ ਵੱਲੋਂ ਵੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਲਗਾਤਾਰ ਆਦੇਸ਼ ਦਿੱਤੇ ਜਾ ਰਹੇ ਹਨ ਪਰ ਜ਼ਿਲ੍ਹਾ ਪ੍ਰਸ਼ਾਸਨ ਇਸ ਸੱਭ ਨੂੰ ਨਜ਼ਰਅੰਦਾਜ਼ ਕਰਕੇ ਪਾਵਰ ਕਾਰਪੋਰੇਸ਼ਨ ਵਿੱਚ ਕੰਮ ਕਰਦੇ ਅਧਿਕਾਰੀਆਂ ਨੂੰ ਵਿਭਾਗੀ ਕੰਮਾਂ ਤੋਂ ਇਲਾਵਾ ਹੋਰ ਬੇਲੋੜਾ ਕੰਮ ਥੋਪਿਆ ਜਾ ਰਿਹਾ ਹੈ ਜਿਸ ਨਾਲ ਪਾਵਰ ਕਾਰਪੋਰੇਸ਼ਨ ਦੇ ਇੰਜਨੀਅਰਾਂ ਵਿੱਚ ਰੋਸ ਵੱਧਦਾ ਜਾ ਰਿਹਾ ਹੈ। ਉਨਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪ੍ਰਸ਼ਾਸਨ ਵਲੋਂ ਇੰਜਨੀਅਰਾਂ ਦੀ ਇਸ ਸਮੱਸਿਆ ਦਾ ਹੱਲ ਨਾ ਕੀਤਾ ਤਾਂ ਉਹ ਨਾ ਸਿਰਫ ਪ੍ਰਸ਼ਾਸਨ ਵੱਲੋਂ ਥੋਪੇ ਕੰਮ ਦਾ ਬਾਈਕਾਟ ਕਰਨਗੇ ਸਗੋਂ ਉਨ੍ਹਾਂ ਨੂੰ ਮਜਬੂਰਨ ਪ੍ਰਸ਼ਾਸਨ ਖਿਲਾਫ਼ ਸੰਘਰਸ਼ ਦਾ ਰਾਹ ਵੀ ਅਖਤਿਆਰ ਕਰਨਾ ਪਵੇਗਾ। ਇਸ ਮੌਕੇ ਚਰਨਜੀਤ ਸਿੰਘ ਸੀਨੀਅਰ ਐਕਸੀਅਨ, ਵਰਿੰਦਰ ਦੀਪਕ ਗੋਇਲ ਸੀਨੀਅਰ ਐਕਸੀਅਨ, ਮੁਨੀਸ਼ ਗਰਗ ਐਕਸੀਅਨ, ਹਨੀਸ਼ ਵਿਨਾਇਕ ਐਸ ਡੀ ਓ ਆਦਿ ਮੌਜੂਦ ਸਨ।

Advertisement

Advertisement
Advertisement
Author Image

Advertisement