ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਾਵਰਕੌਮ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਜਲੰਧਰ ਝੰਡਾ ਮਾਰਚ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ

07:12 AM Jun 25, 2024 IST
ਪਾਵਰਕੌਮ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਦੀ ਮੀਟਿੰਗ ਵਿੱਚ ਹਿੱਸਾ ਲੈਂਦੇ ਹੋਏ ਪੈਨਸ਼ਨਰ।-ਫੋਟੋ:ਰਾਣੂ

ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 24 ਜੁਲਾਈ
ਪਾਵਰਕੌਮ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਮਾਲੇਰਕੋਟਲਾ ਦੇ ਕਾਰਜਕਾਰੀ ਮੈਂਬਰਾਂ ਦੀ ਮੀਟਿੰਗ ਮੰਡਲ ਪ੍ਰਧਾਨ ਜਰਨੈਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਪਾਵਰਕੌਮ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਮਾਲੇਰਕੋਟਲਾ ਵੱਲੋਂ ਮੁਲਾਜ਼ਮ ਐਂਡ ਪੈਨਸ਼ਨਰਜ਼ ਫ਼ਰੰਟ ਪੰਜਾਬ ਦੇ 6 ਜੁਲਾਈ ਦੇ ਜਲੰਧਰ ਝੰਡਾ ਮਾਰਚ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ।
ਬੈਠਕ ਨੂੰ ਸੰਬੋਧਨ ਕਰਦਿਆਂ ਪਿਆਰਾ ਲਾਲ ਸਰਕਲ ਪ੍ਰਧਾਨ, ਪਰਮਜੀਤ ਸ਼ਰਮਾ, ਬਸ਼ੀਰ ਉਲ ਹੱਕ ਤੇ ਕਰਨੈਲ ਸਿੰਘ ਭੱਟੀਆਂ ਨੇ ਕਿਹਾ ਕਿ ਮੰਡਲ ਮਾਲੇਰਕੋਟਲਾ ਅਧੀਨ ਸੇਵਾਮੁਕਤ ਪੈਨਸ਼ਨਰਾਂ ਦੇ ਤਿੰਨ-ਚਾਰ ਸਾਲਾਂ ਤੋਂ ਪੈਂਡਿੰਗ ਕੰਮ ਅੱਜ ਤੱਕ ਲਮਕ ਅਵਸਥਾ ਵਿੱਚ ਹਨ, ਜਿਵੇਂ 23/19 ਸਰਕੂਲਰ ਅਨੁਸਾਰ ਬਣਦੇ ਲਗਭਗ 23 ਕੇਸਾਂ ਦਾ ਨਿਪਟਾਰਾ 5 ਸਾਲ ਬੀਤ ਜਾਣ ਤੱਕ ਨਹੀਂ ਹੋ ਸਕਿਆ। ਮੀਟਿੰਗ ਵਿੱਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਜੇਕਰ 8 ਜੁਲਾਈ ਤੱਕ ਇਨ੍ਹਾਂ ਮੰਗਾਂ ਦੇ ਨਿਪਟਾਰੇ ਲਈ ਜਥੇਬੰਦੀ ਨੂੰ ਮੀਟਿੰਗ ਨਾ ਦਿੱਤੀ ਗਈ ਤਾਂ 8 ਜੁਲਾਈ ਨੂੰ ਸੀਨੀਅਰ ਕਾਰਜਕਾਰੀ ਇੰਜਨੀਅਰ ਮੰਡਲ ਮਾਲੇਰਕੋਟਲਾ ਦੇ ਵਿਰੁੱਧ ਧਰਨਾ ਦਿੱਤਾ ਜਾਵੇਗਾ ਜਿਸ ਦੀ ਸਾਰੀ ਜ਼ਿੰਮੇਵਾਰੀ ਸੀਨੀਅਰ ਕਾਰਜਕਾਰੀ ਇੰਜਨੀਅਰ ਮੰਡਲ ਮਾਲੇਰਕੋਟਲਾ ਦੀ ਹੋਵੇਗੀ। ਬੁਲਾਰਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕ ਸਭਾ ਦੀ ਚੋਣਾਂ ਦੇ ਨਤੀਜਿਆਂ ਤੋਂ ਕੋਈ ਸਬਕ ਨਹੀਂ ਸਿੱਖਿਆ। ਸਰਕਾਰ ਨੇ ਪੈਨਸ਼ਨਰਾਂ ਦੀਆਂ ਮੰਗਾਂ ਹੱਲ ਕਰਨ ਵੱਲ ਕੋਈ ਧਿਆਨ ਨਹੀਂ ਦਿੱਤਾ। ਇਸ ਕਰਕੇ ਮੁਲਾਜ਼ਮ ਅਤੇ ਪੈਨਸ਼ਨਰ ਫਰੰਟ ਵੱਲੋਂ ਜਲੰਧਰ ਦੀ ਹੋ ਰਹੀ ਜ਼ਿਮਨੀ ਚੋਣ ਸਮੇਂ 6 ਜੁਲਾਈ ਨੂੰ ਝੰਡਾ ਮਾਰਚ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਮਾਰਚ ਵਿੱਚ ਇਸ ਮੰਡਲ ਦੇ ਪੈਨਸ਼ਨਰਜ਼ ਸ਼ਮੂਲ‌ੀਅਤ ਕਰਨਗੇ। ਬੈਠਕ ਵਿੱਚ ਵੀ.ਕੇ. ਪੈਕਾ, ਸੋਢੀ ਸਿੰਘ, ਬਲਦੇਵ ਸਿੰਘ, ਮਿਰਜਾ ਸਿੰਘ, ਅਨਵਰ ਅਹਿਮਦ, ਹਰਮਿੰਦਰ ਭਾਰਦਵਾਜ, ਬਲਵੀਰ ਸਿੰਘ, ਹਰਬੰਸ ਲਾਲ ਆਦਿ ਹਾਜ਼ਰ ਸਨ।

Advertisement

Advertisement
Advertisement