ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਾਵਰਕੌਮ ਪੈਨਸ਼ਨਰਾਂ ਵੱਲੋਂ ਮੁਹਾਲੀ ਰੈਲੀ ਵਿੱਚ ਸ਼ਮੂਲੀਅਤ ਦਾ ਫ਼ੈਸਲਾ

06:31 AM Oct 07, 2024 IST

ਪੱਤਰ ਪ੍ਰੇਰਕ
ਗੁਰੂਸਰ ਸੁਧਾਰ/ਮੁੱਲਾਂਪੁਰ, 6 ਅਕਤੂਬਰ
ਅੱਡਾ ਦਾਖਾ ਮੰਡਲ ਦਫ਼ਤਰ ਵਿੱਚ ਪਾਵਰ ਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਵਿੱਚ 22 ਅਕਤੂਬਰ ਨੂੰ ਪੰਜਾਬ ਸਰਕਾਰ ਖ਼ਿਲਾਫ਼ ਮੁਹਾਲੀ ਵਿੱਚ ਹੋਣ ਵਾਲੀ ਸੂਬਾ ਪੱਧਰੀ ਰੈਲੀ ਵਿੱਚ ਸ਼ਮੂਲੀਅਤ ਦਾ ਫ਼ੈਸਲਾ ਕੀਤਾ ਗਿਆ। ਪੰਜਾਬ ਸਰਕਾਰ ਵੱਲੋਂ ਵਾਰ ਵਾਰ ਮੀਟਿੰਗਾਂ ਦਾ ਸਮਾਂ ਤਹਿ ਕਰ ਕੇ ਲਾਰੇ ਲਾਉਣ ਅਤੇ ਮੰਗਾਂ ਪ੍ਰਤੀ ਧਾਰਨ ਕੀਤੇ ਵਤੀਰੇ ਦੀ ਜ਼ੋਰਦਾਰ ਨਿੰਦਾ ਕੀਤੀ ਹੈ। ਆਗੂਆਂ ਨੇ ਪੰਜਾਬ ਦੀਆਂ ਜ਼ਿਮਨੀ ਚੋਣਾਂ ਦੌਰਾਨ ਆਪ ਸਰਕਾਰ ਨੂੰ ਘੇਰਨ ਦੀ ਚਿਤਾਵਨੀ ਦਿੱਤੀ ਹੈ। ਮੀਟਿੰਗ ਦੀ ਪ੍ਰਧਾਨਗੀ ਜਗਤਾਰ ਸਿੰਘ ਸ਼ੇਖ਼ੂਪੁਰਾ ਸਰਕਲ ਸਕੱਤਰ ਨੇ ਕੀਤੀ। ਡਵੀਜ਼ਨ ਸਕੱਤਰ ਦਰਬਾਰਾ ਸਿੰਘ ਬੀਰਮੀ ਨੇ ਮਹਿੰਗਾਈ ਭੱਤੇ ਦਾ ਬਕਾਇਆ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ। ਉਨ੍ਹਾਂ ਮੈਡੀਕਲ ਭੱਤਾ ਇੱਕ ਹਜ਼ਾਰ ਤੋਂ ਦੋ ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰਨ, ਬਿਜਲੀ ਖਪਤ ਪੈਨਸ਼ਨਰਜ਼ ਲਈ ਮੁਫ਼ਤ ਕਰਨ ਦੀ ਵੀ ਮੰਗ ਕੀਤੀ।

Advertisement

Advertisement