ਪਾਵਰਕੌਮ ਦਾ ਜੇਈ ਰਿਸ਼ਵਤ ਲੈਂਦਾ ਕਾਬੂ
08:04 AM Feb 02, 2025 IST
Advertisement
ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਬਠਿੰਡਾ, 1 ਫਰਵਰੀ
ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਭੁੱਚੋ ਸਥਿਤ ਦਫ਼ਤਰ ’ਚ ਤਾਇਨਾਤ ਜੂਨੀਅਰ ਇੰਜਨੀਅਰ ਸੰਦੀਪ ਕੁਮਾਰ ਨੂੰ 7000 ਰੁਪਏ ਦੀ ਕਥਿਤ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਬੁਲਾਰੇ ਨੇ ਕਿਹਾ ਕਿ ਮੁਲਜ਼ਮ ਨੂੰ ਗੁਰਦਾਸ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਮੁਲਜ਼ਮ ਨੇ ਘਰੇਲੂ ਸਪਲਾਈ ਲਈ ਨਵਾਂ ਟਰਾਂਸਫਾਰਮਰ ਲਾਉਣ ਬਦਲੇ 7000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ ਬਠਿੰਡਾ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਜੇਈ ਨੂੰ ਸ਼ਿਕਾਇਤਕਰਤਾ ਤੋਂ 7000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।
Advertisement
Advertisement
Advertisement