ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੀਪੀਐੱਸਸੀ ਨੇ ਅਸਿਸਟੈਂਟ ਆਰਕੀਟੈਕਟ ਦੀਆਂ ਅਸਾਮੀਆਂ ਦੇ ਨਤੀਜੇ ਐਲਾਨੇ

08:58 AM Aug 29, 2024 IST
ਜਤਿੰਦਰ ਸਿੰਘ ਔਲਖ

ਪੱਤਰ ਪ੍ਰੇਰਕ
ਪਟਿਆਲਾ, 28 ਅਗਸਤ
ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐੱਸਸੀ) ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਿਸ਼ਨ ਵੱਲੋਂ ਸਥਾਨਕ ਸਰਕਾਰਾਂ ਅਤੇ ਲੋਕ ਨਿਰਮਾਣ ਵਿਭਾਗ ਵਿੱਚ ਅਸਿਸਟੈਂਟ ਆਰਕੀਟੈਕਟ ਦੀਆਂ ਅਸਾਮੀਆਂ ਦਾ ਨਤੀਜਾ ਅੱਜ ਐਲਾਨ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ (ਨਗਰ ਨਿਗਮ) ਦੀਆਂ ਅਸਿਸਟੈਂਟ ਆਰਕੀਟੈਕਟ ਦੀਆਂ 10 ਅਸਾਮੀਆਂ ਅਤੇ ਲੋਕ ਨਿਰਮਾਣ ਵਿਭਾਗ (ਪੀਡਬਲਿਊਡੀ) ਦੇ ਅੰਦਰ 13 ਅਸਾਮੀਆਂ ਦਾ ਨਤੀਜਾ ਪੀਪੀਐੱਸਸੀ ਦੀ ਵੈੱਬਸਾਈਟ www.ppsc.gov.in ’ਤੇ ਅਪਲੋਡ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਕੁੱਲ 296 ਉਮੀਦਵਾਰਾਂ ਵੱਲੋਂ ਅਪਲਾਈ ਕੀਤਾ ਗਿਆ ਸੀ।
ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਦੱਸਿਆ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੰਜਾਬ ਸਰਕਾਰ ਦੇ ਟਾਊਨ ਐਂਡ ਕੰਟਰੀ ਪਲੈਨਿੰਗ ਵਿਭਾਗ ਵਿੱਚ ਸਹਾਇਕ ਟਾਊਨ ਪਲਾਨਰ ਦੀਆਂ 19 ਅਸਾਮੀਆਂ ਲਈ 9 ਅਤੇ 10 ਸਤੰਬਰ ਨੂੰ ਇੰਟਰਵਿਊ ਲਈ ਜਾਵੇਗੀ। ਸਹਾਇਕ ਟਾਊਨ ਪਲਾਨਰ ਦੀ ਅਸਾਮੀ ਲਈ 251 ਉਮੀਦਵਾਰਾਂ ਵਿੱਚੋਂ 22 ਨੂੰ ਇੰਟਰਵਿਊ ਲਈ ਸ਼ਾਰਟਲਿਸਟ ਕੀਤਾ ਗਿਆ ਹੈ। ਇੰਟਰਵਿਊ ਸਬੰਧੀ ਪੂਰੇ ਵੇਰਵੇ ਪੀਪੀਐੱਸਸੀ ਦੀ ਵੈੱਬਸਾਈਟ ’ਤੇ ਅਪਲੋਡ ਕੀਤੇ ਗਏ ਹਨ। ਜਤਿੰਦਰ ਸਿੰਘ ਔਲਖ ਨੇ ਦੱਸਿਆ ਕਿ ਪੀਪੀਐੱਸਸੀ ਵੱਲੋਂ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਵਿੱਚ ਗਰੁੱਪ-ਏ ਅਤੇ ਗਰੁੱਪ-ਬੀ ਦੀਆਂ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਕੀਤੀ ਜਾਂਦੀ ਹੈ ਅਤੇ ਇਸ ਸਬੰਧੀ ਸਮੇਂ-ਸਮੇਂ ’ਤੇ ਜਾਣਕਾਰੀ ਵਿਭਾਗ ਦੀ ਵੈੱਬਸਾਈਟ ’ਤੇ ਅਪਲੋਡ ਕੀਤੀ ਜਾਂਦੀ ਹੈ।

Advertisement

Advertisement