For the best experience, open
https://m.punjabitribuneonline.com
on your mobile browser.
Advertisement

ਪੀਪੀਐੱਸਸੀ ਨੇ ਸਹਾਇਕ ਟਾਊਨ ਪਲਾਨਰ ਦੀਆਂ ਅਸਾਮੀਆਂ ਦੇ ਨਤੀਜੇ ਐਲਾਨੇ

08:43 AM Sep 12, 2024 IST
ਪੀਪੀਐੱਸਸੀ ਨੇ ਸਹਾਇਕ ਟਾਊਨ ਪਲਾਨਰ ਦੀਆਂ ਅਸਾਮੀਆਂ ਦੇ ਨਤੀਜੇ ਐਲਾਨੇ
Advertisement

ਪੱਤਰ ਪ੍ਰੇਰਕ
ਪਟਿਆਲਾ, 11 ਸਤੰਬਰ
ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐੱਸਸੀ) ਨੇ ਅੱਜ ਟਾਊਨ ਐਂਡ ਕੰਟਰੀ ਪਲੈਨਿੰਗ ਵਿਭਾਗ ਵਿੱਚ ਅਸਿਸਟੈਂਟ ਟਾਊਨ ਪਲਾਨਰ (ਗਰੁੱਪ ਏ) ਦੀਆਂ 19 ਆਸਾਮੀਆਂ ਦੇ ਅੰਤਿਮ ਨਤੀਜੇ ਐਲਾਨ ਦਿੱਤੇ ਹਨ। ਕਮਿਸ਼ਨ ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਦੱਸਿਆ ਕਿ ਕੁੱਲ 251 ਉਮੀਦਵਾਰਾਂ ਨੇ ਅਪਲਾਈ ਕੀਤਾ ਸੀ, ਜਿਨ੍ਹਾਂ ਵਿੱਚੋਂ 22 ਨੂੰ ਇੰਟਰਵਿਊ ਲਈ ਚੁਣਿਆ ਗਿਆ ਹੈ। ਅੰਤਿਮ ਨਤੀਜੇ ਹੁਣ ਕਮਿਸ਼ਨ ਦੀ ਵੈੱਬਸਾਈਟ www.ppsc.gov.in ’ਤੇ ਅਪਲੋਡ ਕਰ ਦਿੱਤੇ ਗਏ ਹਨ। ਚੇਅਰਮੈਨ ਨੇ ਇਹ ਵੀ ਦੱਸਿਆ ਕਿ ਪ੍ਰਿੰਸੀਪਲ (ਕਾਲਜ ਕਾਡਰ), ਅਸਿਸਟੈਂਟ ਇਲੈਕਟ੍ਰੀਕਲ ਇੰਸਪੈਕਟਰ, ਮੈਡੀਕਲ ਲੈਬ ਟੈਕਨਾਲੋਜੀ ਦੇ ਲੈਕਚਰਾਰ ਅਤੇ ਯੋਜਨਾ ਅਫ਼ਸਰਾਂ ਸਮੇਤ ਕਈ ਹੋਰ ਆਸਾਮੀਆਂ ਲਈ ਇੰਟਰਵਿਊ ਦਾ ਸਮਾਂ ਜਲਦੀ ਹੀ ਕਮਿਸ਼ਨ ਦੀ ਵੈੱਬਸਾਈਟ ’ਤੇ ਅਪਲੋਡ ਕੀਤਾ ਜਾਵੇਗਾ।

Advertisement

Advertisement
Advertisement
Author Image

joginder kumar

View all posts

Advertisement