ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ

07:57 AM Nov 10, 2024 IST
ਪ੍ਰਭਾਤ ਫੇਰੀ ਸੱਦਣ ਵਾਲੇ ਪਰਿਵਾਰ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਸਤਨਾਮ ਸਿੰਘ

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 9 ਨਵੰਬਰ
ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਲ ਰਹੀ ਪ੍ਰਭਾਤ ਫੇਰੀਆਂ ਦੀ ਲੜੀ ਤਹਿਤ ਅੱਜ ਦੀ ਪ੍ਰਭਾਤ ਫੇਰੀ ਇਤਿਹਾਸਕ ਗੁਰਦੁਆਰਾ ਮਸਤਗੜ੍ਹ ਸਾਹਿਬ ਤੋਂ ਆਰੰਭ ਹੋਈ। ਇਸ ਦੌਰਾਨ ਸ਼ਬਦ ਬਾਣੀ ਦਾ ਜਾਪ ਕਰਦੀ ਹੋਈ ਸੰਗਤ ਪ੍ਰਭਾਤ ਫੇਰੀ ਸੱਦਣ ਵਾਲੇ ਪਰਿਵਾਰ ਦੇ ਘਰ ਪੁੱਜੀ, ਪਰਿਵਾਰ ਵਲੋਂ ਸੰਗਤਾਂ ਦਾ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ। ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਰਾਜ ਸਿੰਘ ਨੇ ਸੰਗਤਾਂ ਨੂੰ ਰਸ ਭਿੰਨੇ ਕੀਰਤਨ ਨਾਲ ਜੋੜਿਆ। ਨੌਜਵਾਨ ਸੇਵਕ ਸ਼ਬਦੀ ਜਥੇ ਦੇ ਵੀਰਾਂ ਤੇ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਨੇ ਕੀਰਤਨ ਕੀਤਾ। ਗਿਆਨੀ ਗੁਰਪ੍ਰੀਤ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ’ਤੇ ਚਾਨਣਾ ਪਾਇਆ ਅਤੇ ਗੁਰੂ ਜੀ ਦੇ ਦਰਸਾਏ ਰਾਹ ’ਤੇ ਚੱਲਣ ਲਈ ਪ੍ਰੇਰਿਆ। ਇਸੇ ਲੜੀ ਵਿਚ ਗੁਰਦੁਆਰਾ ਗੁਰੂ ਨਾਨਕ ਦਰਬਾਰ ਤੋਂ ਅੱਜ ਦੀ ਪ੍ਰਭਾਤ ਫੇਰੀ ਗੁਰਦੁਆਰਾ ਸਾਹਿਬ ਤੋਂ ਚੱਲ ਕੇ ਮੁਖਤਿਆਰ ਸਿੰਘ ਦੇ ਘਰ ਪੁੱਜੀ। ਪਰਿਵਾਰ ਵਲੋਂ ਆਈਆਂ ਸੰਗਤਾਂ ਨੂੰ ਜੀ ਆਇਆਂ ਕਿਹਾ ਗਿਆ। ਸ਼ਬਦੀ ਜਥੇ ਦੇ ਵੀਰਾਂ ਤੇ ਇਸਤਰੀ ਸਤਸਗਿ ਸਭਾ ਦੀਆਂ ਬੀਬੀਆਂ ਨੇ ਸੰਗਤਾਂ ਨੂੰ ਸ਼ਬਦ ਬਾਣੀ ਨਾਲ ਜੋੜਿਆ। ਇਸ ਮੌਕੇ ਪ੍ਰਭਾਤ ਫੇਰੀ ਸੱਦਣ ਵਾਲੇ ਪਰਿਵਾਰ ਦਾ ਗੁਰਦਆਰਾ ਕਮੇਟੀ ਵਲੋਂ ਗੁਟਕਾ ਸਾਹਿਬ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸਟੇਜ ਸਕੱਤਰ ਦੀ ਸੇਵਾ ਕਰਦਿਆਂ ਨਰਿੰਦਰ ਸਿੰਘ ਭਿੰਡਰ ਨੇ ਨਿਭਾਈ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ। ਪਰਿਵਾਰ ਵਲੋਂ ਸੰਗਤਾਂ ਲਈ ਲੰਗਰਾਂ ਦਾ ਪ੍ਰਬੰਧ ਕੀਤਾ ਗਿਆ ਸੀ।

Advertisement

Advertisement