ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ
07:16 AM Dec 19, 2024 IST
ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 18 ਦਸੰਬਰ
ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਤੋਂ ਵੱਖ-ਵੱਖ ਗਲੀਆਂ ਵਿੱਚੋਂ ਹੁੰਦੀ ਹੋਈ ਗੀਤਾ ਕਲੋਨੀ ਪੁੱਜੀ। ਕਾਲੋਨੀ ਵਾਸੀਆਂ ਵਲੋਂ ਆਈ ਸੰਗਤ ਦਾ ਫੁੱਲਾਂ ਦੀ ਵਰਖਾ ਤੇ ਜੈਕਾਰਿਆਂ ਨਾਲ ਨਿੱਘਾ ਸਵਾਗਤ ਕੀਤਾ ਗਿਆ। ਨੌਜਵਾਨ ਸੇਵਕ ਸ਼ਬਦੀ ਜਥਾ ਤੇ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਨੇ ਸ਼ਬਦ ਬਾਣੀ ਦਾ ਗਾਇਨ ਕੀਤਾ। ਨੌਜਵਾਨ ਸੇਵਕ ਸਭਾ ਦੇ ਬੁਲਾਰੇ ਇੰਦਰਜੀਤ ਸਿੰਘ ਕੋਹਲੀ ਨੇ ਛੋਟੇ-ਛੋਟੇ ਬੱਚਿਆਂ ਨੂੰ ਗੁਰ ਇਤਿਹਾਸ ਸਬੰਧੀ ਪ੍ਰਸ਼ਨ ਪੁੱਛਣ ’ਤੇ ਜੇਤੂ ਬੱਚਿਆਂ ਦਾ ਸਨਮਾਨਿਤ ਕੀਤਾ। ਗੁਰਦੁਆਰਾ ਸਾਹਿਬ ਦੇ ਸੀਨਅਰ ਮੀਤ ਗ੍ਰੰਥੀ ਗਿਆਨੀ ਸੁਬੇਗ ਸਿੰਘ ਨੇ ਸੰਗਤ ਨੂੰ ਗੁਰ ਇਤਿਹਾਸ ਨਾਲ ਜੋੜਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਬੰਧਕਾਂ ਦਾ ਸਨਮਾਨ ਕੀਤਾ ਗਿਆ।
Advertisement
Advertisement