For the best experience, open
https://m.punjabitribuneonline.com
on your mobile browser.
Advertisement

ਪ੍ਰਕਾਸ਼ ਪੁਰਬ ਮੌਕੇ ਪ੍ਰਭਾਤ ਫੇਰੀਆਂ ਕੱਢੀਆਂ

12:14 PM May 01, 2024 IST
ਪ੍ਰਕਾਸ਼ ਪੁਰਬ ਮੌਕੇ ਪ੍ਰਭਾਤ ਫੇਰੀਆਂ ਕੱਢੀਆਂ
ਜਾਗੋਵਾਲ ਬਾਂਗਰ ਵਿੱਚ ਪ੍ਰਭਾਤ ਫੇਰੀ ਕੱਢਦੀ ਹੋਈ ਸੰਗਤ। -ਫੋਟੋ: ਜਾਗੋਵਾਲ
Advertisement

ਕਾਹਨੂੰਵਾਨ

Advertisement

ਇੱਥੋਂ ਨਜ਼ਦੀਕੀ ਪਿੰਡ ਜਾਗੋਵਾਲ ਬਾਂਗਰ ਵਿੱਚ ਗੁਰੂ ਤੇਗ਼ ਬਹਾਦਰ ਤੇ ਗੁਰੂ ਅਰਜਨ ਦੇਵ ਦੇ ਪ੍ਰਕਾਸ਼ ਪੁਰਬ ਸਬੰਧੀ ਪ੍ਰਭਾਤ ਫੇਰੀਆਂ ਕੱਢੀਆਂ ਗਈਆਂ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਖ਼ਾਲਸਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸੰਗਤ ਦੇ ਸਹਿਯੋਗ ਨਾਲ 29 ਅਪਰੈਲ ਨੂੰ ਗੁਰੂ ਤੇਗ਼ ਬਹਾਦਰ ਤੇ 30 ਅਪਰੈਲ ਨੂੰ ਗੁਰੂ ਅਰਜਨ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਭਾਤ ਫੇਰੀਆਂ ਕੱਢੀਆਂ ਗਈਆਂ। ਇਸ ਮੌਕੇ ਬੀਬੀ ਸਵਨੀਤ ਕੌਰ ਨੇ ਸ਼ਬਦ ਗਾਇਨ ਕੀਤਾ। ਭਾਈ ਮਨਜੀਤ ਸਿੰਘ ਨੇ ਗੁਰੂਆਂ ਦੇ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ। ਇਸ ਮੌਕੇ ਨਿਰਮਲ ਸਿੰਘ ਸੈਰ, ਖਜਾਨਚੀ ਚਰਨਜੀਤ ਸਿੰਘ, ਗੁਰਮੀਤ ਸਿੰਘ, ਕਰਨੈਲ ਸਿੰਘ, ਮਨਜੀਤ ਸਿੰਘ ਖਾਲਸਾ, ਭਾਈ ਜਗੀਰ ਸਿੰਘ, ਭਾਈ ਅਮਰੀਕ ਸਿੰਘ ਅਤੇ ਦਿਲਬਾਗ ਸਿੰਘ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। -ਪੱਤਰ ਪ੍ਰੇਰਕ

Advertisement
Author Image

sanam grng

View all posts

Advertisement
Advertisement
×