For the best experience, open
https://m.punjabitribuneonline.com
on your mobile browser.
Advertisement

ਦਹਿਸ਼ਤੀ ਗਤੀਵਿਧੀਆਂ ਦੇ ਮਾਮਲੇ ’ਚ ਪ੍ਰਭਪ੍ਰੀਤ ਸਿੰਘ ਸਿੱਧੂ ਗ੍ਰਿਫ਼ਤਾਰ

07:09 AM Apr 13, 2024 IST
ਦਹਿਸ਼ਤੀ ਗਤੀਵਿਧੀਆਂ ਦੇ ਮਾਮਲੇ ’ਚ ਪ੍ਰਭਪ੍ਰੀਤ ਸਿੰਘ ਸਿੱਧੂ ਗ੍ਰਿਫ਼ਤਾਰ
Advertisement

ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (ਐਸਐਸਓਸੀ) ਨੇ ਦਹਿਸ਼ਤਗਰਦਾਂ ਦੀ ਭਰਤੀ, ਉਨ੍ਹਾਂ ਨੂੰ ਫੰਡਿੰਗ ਦੇਣ ਅਤੇ ਸਹਾਇਤਾ ਕਰਨ ਦੇ ਦੋਸ਼ ਹੇਠ ਜਰਮਨੀ ਆਧਾਰਤ ਪ੍ਰਭਪ੍ਰੀਤ ਸਿੰਘ ਸਿੱਧੂ ਨੂੰ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲੀਸ ਨੇ ਪ੍ਰਭਪ੍ਰੀਤ ਸਿੰਘ ਨੂੰ ਇਕ ਕੇਸ ਵਿੱਚ ਨਾਮਜ਼ਦ ਕਰਨ ਉਪਰੰਤ ਉਸ ਦੀ ਗ੍ਰਿਫ਼ਤਾਰੀ ਲਈ ਬਿਊਰੋ ਆਫ਼ ਇਮੀਗ੍ਰੇਸ਼ਨ, ਨਵੀਂ ਦਿੱਲੀ ਰਾਹੀਂ ਉਸ ਖਿਲਾਫ਼ ਲੁੱਕ ਆਊਟ ਸਰਕੁਲਰ (ਐਲਓਸੀ) ਜਾਰੀ ਕਰਵਾ ਦਿੱਤਾ ਸੀ। ਡੀਜੀਪੀ ਨੇ ਕਿਹਾ ਕਿ ਆਈਜੀਆਈ ਏਅਰਪੋਰਟ ਦਿੱਲੀ ਦੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਪੁਲੀਸ ਨੂੰ ਪ੍ਰਭਪ੍ਰੀਤ ਸਿੰਘ ਨੂੰ ਹਿਰਾਸਤ ਵਿੱਚ ਲੈਣ ਬਾਰੇ ਸੂਚਿਤ ਕੀਤਾ ਸੀ। ਇਸ ਉਪਰੰਤ ਐੱਸਐੱਸਓਸੀ ਅੰਮ੍ਰਿਤਸਰ ਦੀ ਟੀਮ ਦਿੱਲੀ ਪਹੁੰਚੀ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਐਸਐਸਓਸੀ ਦੇ ਏਆਈਜੀ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪ੍ਰਭਪ੍ਰੀਤ 2017 ਵਿੱਚ ਪੋਲੈਂਡ ਗਿਆ ਸੀ ਅਤੇ 2020 ’ਚ ਸੜਕ ਰਸਤੇ ਜਰਮਨੀ ਚਲਾ ਗਿਆ ਸੀ। ਜਰਮਨੀ ’ਚ ਪੱਕੀ ਰਿਹਾਇਸ਼ ਹਾਸਲ ਕਰਨ ਲਈ ਉਸ ਨੇ ਸਿਆਸੀ ਸ਼ਰਨ ਲਈ ਅਰਜ਼ੀ ਦਿੱਤੀ ਸੀ। ਏਆਈਜੀ ਨੇ ਦੱਸਿਆ ਕਿ ਜਰਮਨੀ ਵਿਚ ਰਹਿੰਦਿਆਂ, ਉਹ ਬੈਲਜੀਅਮ ਸਥਿਤ ਕੇਜ਼ੈੱਡਐੱਫ ਦੇ ਅਤਿਵਾਦੀ ਜਗਦੀਸ਼ ਸਿੰਘ ਭੂਰਾ ਦੇ ਸੰਪਰਕ ਵਿਚ ਆਇਆ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋ ਗਿਆ। ਉਨ੍ਹਾਂ ਕਿਹਾ ਕਿ ਉਹ ਮਿੱਥ ਕੇ ਕਤਲ ਦੀਆਂ ਵਾਰਦਾਤਾਂ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਆਪਣੇ ਭਾਰਤੀ ਸਾਥੀ ਲਈ ਫੰਡਿੰਗ ਅਤੇ ਹਥਿਆਰਾਂ ਦਾ ਪ੍ਰਬੰਧ ਕਰਦਾ ਸੀ। ਉਨ੍ਹਾਂ ਕਿਹਾ ਕਿ ਪ੍ਰਭਪ੍ਰੀਤ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲੀਸ ਟੀਮ ਨੇ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ 15 ਅਪਰੈਲ ਤੱਕ ਪੁਲੀਸ ਰਿਮਾਂਡ ਹਾਸਲ ਕਰ ਲਿਆ ਹੈ।

Advertisement

Advertisement
Author Image

joginder kumar

View all posts

Advertisement
Advertisement
×