For the best experience, open
https://m.punjabitribuneonline.com
on your mobile browser.
Advertisement

ਬੇਅਦਬੀ ਮਾਮਲੇ ਦੇ ਮੁਲਜ਼ਮ ਪ੍ਰਦੀਪ ਕਲੇਰ ਨੂੰ ਮਿਲੀ ਜ਼ਮਾਨਤ

08:41 AM Apr 03, 2024 IST
ਬੇਅਦਬੀ ਮਾਮਲੇ ਦੇ ਮੁਲਜ਼ਮ ਪ੍ਰਦੀਪ ਕਲੇਰ ਨੂੰ ਮਿਲੀ ਜ਼ਮਾਨਤ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਚੰਡੀਗੜ੍ਹ (ਟਨਸ): ਇੱਥੋਂ ਦੇ ਸੈਕਟਰ-43 ਵਿਖੇ ਸਥਿਤ ਜ਼ਿਲ੍ਹਾ ਅਦਾਲਤ ਨੇ ਪੰਜਾਬ ਪੁਲੀਸ ਵੱਲੋਂ ਬੇਅਦਬੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਪ੍ਰਦੀਪ ਕਲੇਰ ਨੂੰ ਜ਼ਮਾਨਤ ਦੇ ਦਿੱਤੀ ਹੈ। ਉਸ ਨੂੰ ਪੰਜਾਬ ਪੁਲੀਸ ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਵੱਲੋਂ ਫਰਵਰੀ ਮਹੀਨੇ ਵਿੱਚ ਗੁਰੂਗ੍ਰਾਮ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਐੱਸਆਈਟੀ ਦੀ ਬੇਨਤੀ ’ਤੇ ਉਕਤ ਮਾਮਲੇ ਨੂੰ ਫਰੀਦਕੋਟ ਤੋਂ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਟਰਾਂਸਫਰ ਕਰ ਦਿੱਤਾ ਸੀ। ਦੱਸਣਯੋਗ ਹੈ ਕਿ ਵਿਸ਼ੇਸ਼ ਜਾਂਚ ਟੀਮ ਵੱਲੋਂ ਪ੍ਰਦੀਪ ਕਲੇਰ ਦੀ ਸਾਲ 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਸੀ, ਜਿਸ ਨੂੰ ਸਾਲ 2020 ਵਿੱਚ ਅਦਾਲਤ ਨੇ ਭਗੌੜਾ ਐਲਾਨ ਦਿੱਤਾ ਸੀ। ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਐੱਸਆਈਟੀ ਨੇ ਪ੍ਰਦੀਪ ਕਲੇਰ ਨੂੰ ਫਰਵਰੀ ਮਹੀਨੇ ਵਿੱਚ ਗੁਰੂਗ੍ਰਾਮ ਤੋਂ ਗ੍ਰਿਫ਼ਤਾਰ ਕਰ ਲਿਆ ਸੀ।

Advertisement

Advertisement
Author Image

sukhwinder singh

View all posts

Advertisement
Advertisement
×