For the best experience, open
https://m.punjabitribuneonline.com
on your mobile browser.
Advertisement

ਪ੍ਰਜਵਲ ਰੇਵੰਨਾ ਸੱਤ ਦਿਨਾ ਪੁਲੀਸ ਹਿਰਾਸਤ ਵਿੱਚ

07:03 AM Jun 01, 2024 IST
ਪ੍ਰਜਵਲ ਰੇਵੰਨਾ ਸੱਤ ਦਿਨਾ ਪੁਲੀਸ ਹਿਰਾਸਤ ਵਿੱਚ
ਮੁਅੱਤਲ ਜੇਡੀਐੱਸ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਨੂੰ ਸਖ਼ਤ ਸੁਰੱਖਿਆ ਪ੍ਰਬੰਧ ਹੇਠ ਮੈਡੀਕਲ ਚੈਕਅੱਪ ਲਈ ਹਸਪਤਾਲ ਲਿਜਾਂਦੀ ਹੋਈ ਟੀਮ। -ਫੋਟੋ: ਪੀਟੀਆਈ
Advertisement

ਬੰਗਲੂਰੂ:
ਇੱਥੋਂ ਦੀ ਇੱਕ ਅਦਾਲਤ ਨੇ ਅੱਜ ਜਨਤਾ ਦਲ (ਐੱਸ) ਦੇ ਮੁਅੱਤਲ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਨੂੰ 6 ਜੂਨ ਤੱਕ ਪੁਲੀਸ ਹਿਰਾਸਤ ਵਿੱਚ ਭੇਜ ਦਿੱਤਾ ਹੈ। ਕਈ ਮਹਿਲਾਵਾਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਾਸਨ ਤੋਂ ਸੰਸਦ ਮੈਂਬਰ ਨੂੰ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਜਰਮਨੀ ਤੋਂ ਆਉਣ ਮਗਰੋਂ ਅੱਜ ਤੜਕੇ ਗ੍ਰਿਫ਼ਤਾਰ ਕਰ ਲਿਆ ਸੀ। ਇਸ ਮਗਰੋਂ ਰੇਵੰਨਾ ਨੂੰ ਹਸਪਤਾਲ ’ਚ ਮੈਡੀਕਲ ਕਰਾਉਣ ਤੋਂ ਬਾਅਦ ਅਦਾਲਤ ’ਚ ਪੇਸ਼ ਕੀਤਾ ਗਿਆ। ਵਧੀਕ ਮੁੱਖ ਮੈਟਰੋਪੌਲੀਟਨ ਮੈਜਿਸਟਰੇਟ ਕੇਐੱਨ ਸ਼ਿਵਕੁਮਾਰ ਨੇ ਪ੍ਰਜਵਲ ਦੇ ਰਿਮਾਂਡ ਦੀ ਮੰਗ ਤੇ ਵਿਰੋਧ ਸਬੰਧੀ ਦਲੀਲਾਂ ਸੁਣਨ ਤੋਂ ਬਾਅਦ ਉਸ ਨੂੰ ਸੱਤ ਦਿਨ ਲਈ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਸਰਕਾਰੀ ਵਕੀਲ ਅਸ਼ੋਕ ਨਾਇਕ ਨੇ ਪ੍ਰਜਵਲ ਦੇ 14 ਦਿਨਾਂ ਰਿਮਾਂਡ ਦੀ ਮੰਗ ਕੀਤੀ। ਪ੍ਰਵਜਲ ਦੇ ਵਕੀਲ ਨੇ ਹਾਲਾਂਕਿ ਸਰਕਾਰੀ ਵਕੀਲ ਦੀ ਮੰਗ ਦਾ ਵਿਰੋਧ ਕੀਤਾ। ਇਸ ਤੋਂ ਪਹਿਲਾਂ ਪ੍ਰਜਵਲ ਰੇਵੰਨਾ ਨੂੰ ਜਰਮਨੀ ਤੋਂ ਇੱਥੋਂ ਪਹੁੰਚਣ ਤੋਂ ਤੁਰੰਤ ਬਾਅਦ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਲੰਘੀ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ। ਉਸ ਖ਼ਿਲਾਫ਼ ਮਹਿਲਾਵਾਂ ਦਾ ਜਿਨਸੀ ਸ਼ੋਸ਼ਣ ਕਰਨ ਦਾ ਦੋਸ਼ ਹੈ ਤੇ ਇਸ ਸਬੰਧੀ ਹੁਣ ਤੱਕ ਤਿੰਨ ਕੇਸ ਦਰਜ ਕੀਤੇ ਜਾ ਚੁੱਕੇ ਹਨ। ਪ੍ਰਜਵਲ ਆਪਣੇ ਹਲਕੇ ’ਚ ਹੋਈ ਵੋਟਿੰਗ ਤੋਂ ਬਾਅਦ 27 ਅਪਰੈਲ ਨੂੰ ਜਰਮਨੀ ਚਲਾ ਗਿਆ ਸੀ। ਉਹ ਲੰਘੀ ਰਾਤ ਬੰਗਲੂਰੂ ਦੇ ਹਵਾਈ ਅੱਡੇ ’ਤੇ ਉੱਤਰਿਆ ਸੀ। ਇੱਥੇ ਮਹਿਲਾ ਆਈਪੀਐੱਸ ਅਧਿਕਾਰੀਆਂ ਦੀ ਅਗਵਾਈ ਹੇਠ ਮਹਿਲਾ ਪੁਲੀਸ ਮੁਲਾਜ਼ਮਾਂ ਦੀ ਟੀਮ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਖੜ੍ਹੀ ਸੀ। ਹਵਾਈ ਅੱਡੇ ’ਤੇ ਸਿੱਟ ਨੇ ਰੇਵੰਨਾ ਨੂੰ ਗ੍ਰਿਫ਼ਤਾਰ ਕਰ ਲਿਆ ਤੇ ਫਿਰ ਉਸ ਤੋਂ ਪੁੱਛ ਪੜਤਾਲ ਕੀਤੀ। ਕਰਨਾਟਕ ਦੇ ਗ੍ਰਹਿ ਮੰਤਰੀ ਜੀ ਪਰਮੇਸ਼ਵਰ ਨੇ ਅੱਜ ਕਿਹਾ ਕਿ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪ੍ਰਜਵਲ ਰੇਵੰਨਾ ਨੂੰ ਪ੍ਰਕਿਰਿਆ ਪੂਰੀ ਕਰਨ ਮਗਰੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਅੱਗੇ ਦੀ ਕਾਨੂੰਨੀ ਕਾਰਵਾਈ ਜਾਰੀ ਰਹੇਗੀ। -ਪੀਟੀਆਈ

Advertisement

ਐੱਚਡੀ ਰੇਵੰਨਾ ਦੀ ਜ਼ਮਾਨਤ ਖ਼ਿਲਾਫ਼ ਹਾਈ ਕੋਰਟ ਪੁੱਜੀ ਸਿੱਟ

ਵਿਸ਼ੇਸ਼ ਜਾਂਚ ਟੀਮ ਪ੍ਰਜਵਲ ਦੇ ਪਿਤਾ ਤੇ ਜਨਤਾ ਦਲ (ਐੱਸ) ਦੇ ਵਿਧਾਇਕ ਐੱਚਡੀ ਰੇਵੰਨਾ ਦੀ ਅਗਵਾ ਕੇਸ ’ਚ ਜ਼ਮਾਨਤ ਰੱਦ ਕਰਾਉਣ ਲਈ ਕਰਨਾਟਕ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਜਸਟਿਸ ਕ੍ਰਿਸ਼ਨ ਦੀਕਸ਼ਿਤ ਦੇ ਬੈਂਚ ਨੇ ਮਾਮਲੇ ’ਤੇ ਸੁਣਵਾਈ 3 ਜੂਨ ਤੱਕ ਮੁਲਤਵੀ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸੈਸ਼ਨ ਕੋਰਟ ਨੇ ਐੱਚਡੀ ਰੇਵੰਨਾ ਨੂੰ ਜ਼ਮਾਨਤ ਦਿੱਤੀ ਸੀ।

ਭਵਾਨੀ ਰੇਵੰਨਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ

ਬੰਗਲੂਰੂ: ਇੱਥੋਂ ਦੀ ਵਿਸ਼ੇਸ਼ ਅਦਾਲਤ ਨੇ ਅੱਜ ਮੁਅੱਤਲ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਦੀ ਮਾਂ ਤੇ ਵਿਧਾਇਕ ਐੱਚਡੀ ਰੇਵੰਨਾ ਦੀ ਪਤਨੀ ਭਵਾਨੀ ਰੇਵੰਨਾ ਦੀ ਅਗਾਊਂ ਜ਼ਮਾਨਤ ਸਬੰਧੀ ਅਰਜ਼ੀ ਰੱਦ ਕਰ ਦਿੱਤੀ ਹੈ। ਸਾਬਕਾ ਪ੍ਰਧਾਨ ਮੰਤਰੀ ਐੱਚਡੀ ਦੇਵਗੌੜਾ ਦੀ ਨੂੰਹ ਭਵਾਨੀ ਨੇ ਮੈਸੁਰੂ ਜ਼ਿਲ੍ਹੇ ਦੇ ਕੇਆਰ ਨਗਰ ’ਚ ਮਹਿਲਾ ਨੂੰ ਅਗਵਾ ਕਰਨ ਨਾਲ ਸਬੰਧਤ ਕੇਸ ਵਿੱਚ ਲਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ। ਸਿੱਟ ਨੇ ਦਾਅਵਾ ਕੀਤਾ ਕਿ ਇਸ ਕੇਸ ਵਿੱਚ ਭਵਾਨੀ ਦੀ ਭੂਮਿਕਾ ਦੀ ਪੜਤਾਲ ਕੀਤੇ ਜਾਣ ਦੀ ਲੋੜ ਹੈ। ਇਸੇ ਦੌਰਾਨ ਸਿੱਟ ਨੇ ਭਵਾਨੀ ਰੇਵੰਨਾ ਨੂੰ ਸੂਚਿਤ ਕੀਤਾ ਹੈ ਕਿ ਕੇਸ ਦੀ ਜਾਂਚ ਦੇ ਸਿਲਸਿਲੇ ’ਚ ਉਹ ਉਨ੍ਹਾਂ ਤੋਂ 1 ਜੂਨ ਨੂੰ ਪੁੱਛ ਪੜਤਾਲ ਕਰਨਾ ਚਾਹੁੰਦੀ ਹੈ। -ਪੀਟੀਆਈ

Advertisement
Author Image

joginder kumar

View all posts

Advertisement
Advertisement
×