ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਿਨਸੀ ਸ਼ੋਸ਼ਣ ਮਾਮਲੇ ਦੇ ਮੁਲਜ਼ਮ ਪ੍ਰਜਵਲ ਨੂੰ ਮਹਿਲਾ ਪੁਲੀਸ ਮੁਲਾਜ਼ਮਾਂ ਨੇ ਹਵਾਈ ਅੱਡੇ ’ਤੇ ਗ੍ਰਿਫ਼ਤਾਰ ਕੀਤਾ

12:00 PM May 31, 2024 IST

ਬੰਗਲੌਰ, 31 ਮਈ
ਔਰਤਾਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਜਨਤਾ ਦਲ-ਸੈਕੂਲਰ (ਜੇਡੀ-ਐੱਸ) ਦਾ ਮੁਅੱਤਲ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਦੇਰ ਰਾਤ ਇਥੋਂ ਦੇ ਹਵਾਈ ਅੱਡੇ 'ਤੇ ਉਤਰਿਆ ਤਾਂ ਉਥੇ ਮੌਜੂਦ ਮਹਿਲਾ ਆਈਪੀਐੱਸ ਅਧਿਕਾਰੀਆਂ ਦੀ ਅਗਵਾਈ ਵਿਚ ਮਹਿਲਾ ਪੁਲੀਸ ਮੁਲਾਜ਼ਮਾਂ ਨੇ ਉਸ ਨੂੰ ਘੇਰ ਕੇ ਗ੍ਰਿਫ਼ਤਾਰ ਕਰ ਲਿਆ। ਪ੍ਰਜਵਲ (33) 'ਤੇ ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਦਾ ਦੋਸ਼ ਹੈ। ਉਸ ਖ਼ਿਲਾਫ਼ ਹੁਣ ਤੱਕ ਜਿਨਸੀ ਸ਼ੋਸ਼ਣ ਦੇ ਤਿੰਨ ਮਾਮਲੇ ਦਰਜ ਹਨ। ਜਿਵੇਂ ਹੀ ਉਹ ਜਰਮਨੀ ਦੇ ਮਿਊਨਿਖ ਤੋਂ ਇਥੇ ਉਤਰਿਆ ਤਾਂ ਖਾਕੀ ਵਰਦੀ 'ਚ ਔਰਤਾਂ ਨੇ ਉਸ ਨੂੰ ਹਿਰਾਸਤ 'ਚ ਲੈ ਲਿਆ। ਮਹਿਲਾ ਪੁਲੀਸ ਟੀਮ ਨੇ ਉਸ ਨੂੰ ਘੇਰ ਲਿਆ। ਟੀਮ ਦੀ ਅਗਵਾਈ ਦੋ ਆਈਪੀਐੱਸ ਅਧਿਕਾਰੀ ਸੁਮਨ ਡੀ. ਪੇਨੇਕਰ ਅਤੇ ਸੀਮਾ ਲਾਟਕਰ ਕਰ ਰਹੀਆਂ ਸਨ। ਇਸ ਤੋਂ ਬਾਅਦ ਪ੍ਰਜਵਲ ਨੂੰ ਜੀਪ ਵਿੱਚ ਸੀਆਈਡੀ ਦਫ਼ਤਰ ਲੈ ਜਾਇਆ ਗਿਆ। ਜੀਪ ਵਿੱਚ ਸਿਰਫ਼ ਮਹਿਲਾ ਪੁਲੀਸ ਮੁਲਾਜ਼ਮ ਸਨ।

Advertisement

Advertisement