ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰਕਾਸ਼ ਪੁਰਬ ਸਮਾਗਮ: ਸ਼੍ਰੋਮਣੀ ਕਮੇਟੀ ਵੱਲੋਂ ਹੋਟਲ ਮਾਲਕਾਂ ਨਾਲ ਮੀਟਿੰਗ

09:04 AM Oct 03, 2024 IST
ਹੋਟਲ ਮਾਲਕਾਂ ਨਾਲ ਇਕੱਤਰਤਾ ’ਚ ਸ਼ਾਮਲ ਭਾਈ ਰਾਜਿੰਦਰ ਸਿੰਘ ਮਹਿਤਾ ਤੇ ਹੋਰ।

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 2 ਅਕਤੂਬਰ
ਚੌਥੇ ਪਾਤਸ਼ਾਹ ਗੁਰੂ ਰਾਮਦਾਸ ਜੀ ਦੇ 19 ਅਕਤੂਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਮੌਕੇ ਸੰਗਤ ਦੀ ਰਿਹਾਇਸ਼ ਦੇ ਪ੍ਰਬੰਧਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਅੰਮ੍ਰਿਤਸਰ ਸਥਿਤ ਹੋਟਲ ਮਾਲਕਾਂ ਨਾਲ ਮੀਟਿੰਗ ਕੀਤੀ, ਜਿਸ ਦੌਰਾਨ ਹੋਟਲ ਮਾਲਕਾਂ ਨੇ ਵਿਸ਼ਵਾਸ ਦਿਵਾਇਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਦੇ ਰਹਿਣ ਲਈ ਵੱਧ ਤੋਂ ਵੱਧ ਕਮਰੇ ਸ਼੍ਰੋਮਣੀ ਕਮੇਟੀ ਨੂੰ ਮੁਹੱਈਆ ਕਰਵਾਏ ਜਾਣਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਡੀ ਗਿਣਤੀ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੁੰਦੀਆਂ ਹਨ, ਜਿਨ੍ਹਾਂ ਦੇ ਰਹਿਣ ਲਈ ਹੋਟਲ ਮਾਲਕਾਂ ਵੱਲੋਂ ਦਿੱਤਾ ਜਾਂਦਾ ਸਹਿਯੋਗ ਸ਼ਲਾਘਾਯੋਗ ਹੈ। ਉਨ੍ਹਾਂ ਹੋਟਲ ਐਸੋਸੀਏਸ਼ਨ ਦੇ ਨੁਮਾਇੰਦਿਆਂ ਅਤੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਸਬੰਧੀ 18 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਨਗਰ ਕੀਰਤਨ ਅਤੇ ਹੋ ਰਹੇ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਦੇ ਨਾਲ-ਨਾਲ ਨਗਰ ਕੀਰਤਨ ਦੇ ਸਵਾਗਤ ਲਈ ਵੀ ਅਪੀਲ ਕੀਤੀ। ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਵੀ ਹੋਟਲ ਮਾਲਕਾਂ ਵੱਲੋਂ ਦਿੱਤੇ ਜਾਂਦੇ ਸਹਿਯੋਗ ਲਈ ਧੰਨਵਾਦ ਕੀਤਾ।ਇਸ ਮੌਕੇ ਅੰਮ੍ਰਿਤਸਰ ਹੋਟਲ ਅਤੇ ਗੈਸਟ ਹਾਊਸ ਐਸੋਸੀਏਸ਼ਨ ਦੇ ਚੇਅਰਮੈਨ ਹਰਿੰਦਰ ਸਿੰਘ ਤੇ ਪ੍ਰਧਾਨ ਸੁਰਿੰਦਰ ਸਿੰਘ ਨੇ ਹੋਟਲ ਮਾਲਕਾਂ ਵੱਲੋਂ ਵਿਸ਼ਵਾਸ ਦਿਵਾਇਆ ਕਿ ਹੋਟਲਾਂ ਵਿੱਚ ਸੰਗਤਾਂ ਲਈ ਸ਼੍ਰੋਮਣੀ ਕਮੇਟੀ ਨੂੰ ਦਿੱਤੇ ਜਾਣ ਵਾਲੇ ਮੁਫ਼ਤ ਕਮਰਿਆਂ ਤੋਂ ਇਲਾਵਾ ਉਹ ਸੰਗਤਾਂ ਦੀ ਸਹੂਲਤ ਲਈ ਹਰ ਤਰ੍ਹਾਂ ਨਾਲ ਵਚਨਬੱਧ ਹਨ।

Advertisement

Advertisement