ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰਕਾਸ਼ ਪੁਰਬ: ਗੁਰਦੁਆਰਿਆਂ ’ਚ ਹੋਏ ਗੁਰਮਤਿ ਸਮਾਗਮ

08:07 AM Jan 18, 2024 IST
featuredImage featuredImage
ਪ੍ਰਕਾਸ਼ ਪੁਰਬ ਮੌਕੇ ਗੁਰੂ-ਘਰ ਵਿੱਚ ਲੰਗਰ ਛਕਦੀ ਹੋਈ ਸੰਗਤ। -ਫੋਟੋ: ਇੰਦਰਜੀਤ ਵਰਮਾ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 17 ਜਨਵਰੀ
ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਖ ਵੱਖ ਗੁਰੂਘਰਾਂ ਵਿੱਚ ਗੁਰਮਤਿ ਸਮਾਗਮ ਹੋਏ ਜਿਨ੍ਹਾਂ ਵਿੱਚ ਸੰਗਤ ਨੇ ਵਧ ਚੜ੍ਹ ਕੇ ਸ਼ਮੂਲੀਅਤ ਕਰਦਿਆਂ ਨਾਮ ਬਾਣੀ ਦਾ ਲਾਹਾ ਖੱਟਿਆ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿੱਖੇ ਹੋਏ ਗੁਰਮਤਿ ਸਮਾਗਮ ਵਿੱਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਅਨੰਦ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਅਤੇ ਭਾਈ ਹਰਪਾਲ ਸਿੰਘ, ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੇ ਕੀਰਤਨੀ ਜੱਥੇ ਅਤੇ ਇਸਤਰੀ ਸਤਿਸੰਗ ਸਭਾਵਾਂ ਦੇ ਕੀਰਤਨੀ ਜੱਥਿਆਂ ਨੇ ਆਪਣੀਆਂ ਹਾਜ਼ਰੀਆਂ ਭਰੀਆਂ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਮੱਕੜ ਨੇ ਸੰਗਤ ਦਾ ਧੰਨਵਾਦ ਕਰਦਿਆਂ ਕੀਰਤਨੀ ਜੱਥਿਆਂ ਨੂੰ ਸਨਮਾਨਿਤ ਕੀਤਾ। ਇਸ ਸਮੇਂ ਮਹਿੰਦਰ ਸਿੰਘ ਡੰਗ, ਜਗਜੀਤ ਸਿੰਘ ਆਹੂਜਾ, ਜਗਦੇਵ ਸਿੰਘ ਕਲਸੀ, ਅੱਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।
ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿੱਖੇ ਸੰਤ ਬਾਬਾ ਅਮੀਰ ਸਿੰਘ ਦੀ ਦੇਖ ਰੇਖ ਹੇਠ ਪ੍ਰਕਾਸ਼ ਦਿਹਾੜਾ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਟਕਸਾਲ ਦੇ ਵਿਦਿਆਰਥੀਆਂ ਨੇ ਬਸੰਤ ਰਾਗ ਨਾਲ ਸਬੰਧਿਤ ਗੁਰਬਾਣੀ ਦਾ ਕੀਰਤਨ ਕੀਤਾ। ਸੰਤ ਬਾਬਾ ਅਮੀਰ ਸਿੰਘ ਜੀ ਨੇ ਗੁਰੂ ਵਿਸ਼ੇ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚਲੀ ਬਾਣੀ ਦੇ ਹਵਾਲਿਆਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਸਮਾਗਮ ਉਪਰੰਤ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।
ਗੁਰਦੁਆਰਾ ਸੰਤੋਖਸਰ ਸਿੰਘ ਸਭਾ ਬਲਾਕ-ਡੀ, ਮਾਡਲ ਟਾਊਨ ਐਕਸਟੈਂਸ਼ਨ ਵਿੱਖੇ ਹੋਏ ਸਮਾਗਮ ਦੌਰਾਨ ਭਾਈ ਸੁੱਚਾ ਸਿੰਘ ਹਜ਼ੂਰੀ ਰਾਗੀ, ਭਾਈ ਮੰਗਲ ਸਿੰਘ ਗੁਰਦੁਆਰਾ ਸਿੰਘ ਸਭਾ ਸਰਾਭਾ ਨਗਰ, ਭਾਈ ਦਲਜੀਤ ਸਿੰਘ ਗੁਰਦੁਆਰਾ ਦੂਖਨਿਵਾਰਨ ਸਹਬਿ ਅਤੇ ਸ੍ਰੀ ਸੁਖਮਨੀ ਸਹਬਿ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਜੱਥੇ ਨੇ ਕੀਰਤਨ ਕੀਤਾ। ਮੁੱਖ ਸੇਵਾਦਾਰ ਮਨਜੀਤ ਸਿੰਘ ਆਨੰਦ ਨੇ ਰਾਗੀ ਜੱਥਿਆਂ ਨੂੰ ਸਿਰਪਾਉ ਭੇਟ ਕੀਤੇ।
ਗੁਰਦੁਆਰਾ ਸਿੰਘ ਸਭਾ ਅਕਾਲ ਸਾਹਿਬ, ਪ੍ਰਤਾਪ ਨਗਰ ਵਿੱਖੇ ਹੋਏ ਸਮਾਗਮ ਦੌਰਾਨ ਹਜ਼ੂਰੀ ਰਾਗੀ ਭਾਈ ਗੁਰਦੀਪ ਸਿੰਘ, ਬੀਬੀ ਬਲਜੀਤ ਕੌਰ, ਬੀਬੀ ਮਨਜੀਤ ਕੌਰ ਲੁਧਿਆਣਾ, ਭਾਈ ਹਰਸਿਮਰਨ ਸਿੰਘ, ਰਾਮਗੜ੍ਹੀਆ ਸਕੂਲ ਦੇ ਬੱਚੇ, ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਜੱਥੇ ਵੱਲੋਂ ਕੀਰਤਨ ਦੀ ਸੇਵਾ ਨਿਭਾਈ ਗਈ।
ਖੰਨਾ/ਦੋਰਾਹਾ (ਨਿੱਜੀ ਪੱਤਰ ਪ੍ਰੇਰਕ): ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅੱਜ ਖੰਨਾ-ਦੋਰਾਹਾ ਅਤੇ ਆਲੇ-ਦੁਆਲੇ ਦੇ ਪਿੰਡਾਂ ਤੇ ਕਸਬਿਆਂ ਵਿਚ ਧਾਰਮਿਕ ਦੀਵਾਨ ਸਜਾਏ ਗਏ। ਇਸ ਦੌਰਾਨ ਇਥੋਂ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜੂਰੀ ਰਾਗੀ ਭਾਈ ਹਰਜਿੰਦਰ ਸਿੰਘ, ਭਾਈ ਗੁਰਨਾਮ ਸਿੰਘ ਦੇ ਜੱਥਿਆਂ ਨੇ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਹੈਡ ਗ੍ਰੰਥੀ ਭਾਈ ਅਵਤਾਰ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਬਾਰੇ ਚਾਨਣਾ ਪਾਇਆ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਨਸ਼ੇ ਤਿਆਗ ਕੇ ਆਪਣੇ ਗੌਰਵਮਈ ਇਤਿਹਾਸਕ ਵਿਰਸੇ ਦੀ ਸੰਭਾਲ ਕਰਨ ਅਤੇ ਗੁਰੂ ਸਾਹਿਬ ਵੱਲੋਂ ਪਾਏ ਪੂਰਨਿਆਂ ’ਤੇ ਚੱਲਦੇ ਹੋਏ ਆਪਣਾ ਜੀਵਨ ਬਤੀਤ ਕਰਨ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਪ੍ਰਸ਼ਾਦਿ ਸਿੰਘ ਭਾਟੀਆ, ਸੂਰਬੀਰ ਸਿੰਘ ਸੇਠੀ, ਗੋਪਾਲ ਸਿੰਘ, ਹਰਪ੍ਰੀਤ ਸਿੰਘ ਪ੍ਰਿੰਸ, ਹਰਜਿੰਦਰ ਸਿੰਘ ਚਾਹਲ ਅਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ। ਇਸੇ ਤਰ੍ਹਾਂ ਗੁਰਦੁਆਰਾ ਕਲਗ਼ੀਧਰ ਸਾਹਿਬ, ਗੁਰਦੁਆਰਾ ਸੁੱਖ ਸਾਗਰ, ਗੁਰਦੁਆਰਾ ਭਗਤ ਨਾਮਦੇਵ, ਗੁਰਦੁਆਰਾ ਗੁਰੂ ਅੰਗਦ ਦੇਵ ਜੀ, ਗੁਰਦੁਆਰਾ ਹਰਿਕ੍ਰਿਸ਼ਨ ਸਾਹਿਬ, ਇਤਿਹਾਸਕ ਅਸਥਾਨ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਧਾਰਮਿਕ ਸਮਾਗਮ ਹੋਏ। ਇਸ ਤੋਂ ਇਲਾਵਾ ਦੋਰਾਹਾ ਦੇ ਗੁਰਦੁਆਰਾ ਸਿੰਘ ਸਭਾ, ਗੁਰਦੁਆਰਾ ਕਲਗੀਧਰ ਸਾਹਿਬ, ਗੁਰਦੁਆਰਾ ਦਮਦਮਾ ਸਾਹਿਬ, ਗੁਰਦੁਆਰਾ ਦੇਗਸਰ ਕਟਾਣਾ ਸਾਹਿਬ, ਗੁਰਦੁਆਰਾ ਰੇਰੂ ਸਾਹਿਬ ਰਾਮਪੁਰ, ਸ੍ਰੀ ਵਿਸ਼ਵਕਰਮਾ ਮੰਦਰ ਵਿੱਚ ਵੀ ਪ੍ਰਕਾਸ਼ ਦਿਹਾੜਾ ਮਨਾਇਆ ਗਿਆ।

Advertisement

Advertisement