ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ
08:54 AM Jun 23, 2024 IST
Advertisement
ਪੱਤਰ ਪ੍ਰੇਰਕ
ਸ਼ਹਿਣਾ, 22 ਜੂਨ
ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿੱਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਇਲਾਕੇ ਦੀ ਸੰਗਤ ਨੇ ਸ਼ਮੂਲੀਅਤ ਕੀਤੀ। ਬਾਬਾ ਨਿਰਮਲ ਸਿੰਘ ਨੇ ਸਿੱਖ ਇਤਿਹਾਸ ਤੋਂ ਜਾਣੂੰ ਕਰਵਾਇਆ। ਇਸ ਮੌਕੇ 25 ਸੇਵਾਦਾਰ ਸਿੰਘਾਂ ਨੂੰ ਵੀ ਸਿਰੋਪੇ ਭੇਟ ਕੀਤੇ ਗਏ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ, ਬਾਬਾ ਨਗਿੰਦਰ ਸਿੰਘ, ਸੁਖਦੇਵ ਸਿੰਘ ਝੋਰਡ, ਬੇਅੰਤ ਸਿੰਘ ਸਰ੍ਹਾਂ, ਸੁਖਵਿੰਦਰ ਸਿੰਘ ਧਾਲੀਵਾਲ, ਮਾਸਟਰ ਬਲਦੇਵ ਸਿੰਘ ਅਤੇ ਹੋਰ ਪਤਵੰਤੇ ਹਾਜਰ ਸਨ। ਸੰਗਤ ਲਈ ਗੁਰੂ ਦਾ ਲੰਗਰ ਅਤੁੱਟ ਚਲਾਇਆ ਗਿਆ।
Advertisement
Advertisement