For the best experience, open
https://m.punjabitribuneonline.com
on your mobile browser.
Advertisement

ਦਿੱਲੀ ’ਚ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ

08:05 AM Jul 30, 2024 IST
ਦਿੱਲੀ ’ਚ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ
ਕਾਰ ਸੇਵਾ ਵਾਲੇ ਬਾਬਿਆਂ ਦਾ ਸਨਮਾਨ ਕਰਦੇ ਹੋਏ ਦਿੱਲੀ ਕਮੇਟੀ ਦੇ ਆਗੂ। -ਫੋਟੋ: ਦਿਓਲ
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 29 ਜੁਲਾਈ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖਾਂ ਦੇ ਅੱਠਵੇਂ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਦਿੱਲੀ ਕਮੇਟੀ ਦੇ ਪ੍ਰਬੰਧ ਹੇਠ ਵੱਖ-ਵੱਖ ਗੁਰਦੁਆਰਿਆਂ ਵਿੱਚ ਕੀਰਤਨ ਦਰਬਾਰ ਕਰਵਾਇਆ ਗਿਆ। ਮੁੱਖ ਸਮਾਰੋਹ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਕਰਵਾਇਆ ਗਿਆ।
ਸਮਾਗਮ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਗੁਰੂ ਹਰਿਕ੍ਰਿਸ਼ਨ ਸਾਹਿਬ ਨੇ ਬਾਲ ਅਵਸਥਾ ਵਿੱਚ ਹੀ ਦਿੱਲੀ ਨੂੰ ਮਹਾਮਾਰੀ ਤੋਂ ਬਚਾਇਆ ਅਤੇ ਖੁਦ ਜੋਤੀ-ਜੋਤ ਸਮਾ ਗਏ। ਦੁਨੀਆ ਵਿੱਚ ਅਜਿਹੀ ਕੋਈ ਮਿਸਾਲ ਨਹੀਂ ਹੈ ਜਿੱਥੇ 80 ਸਾਲ ਤੋਂ ਵੱਧ ਉਮਰ ਅਤੇ ਪੰਜ ਸਾਲ ਤੋਂ ਘੱਟ ਉਮਰ ਦੇ ਗੁਰੂ ਸਾਹਿਬਾਨ ਨੇ ਗੁਰੂਗੱਦੀ ਸੰਭਾਲੀ ਹੋਵੇ ਪਰ ਸਿੱਖ ਕੌਮ ਨੂੰ ਇਹ ਮਾਣ ਪ੍ਰਾਪਤ ਹੈ।
ਉਨ੍ਹਾਂ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਾਰੇ ਗੱਲ ਕਰਦਿਆਂ ਕਿਹਾ ਕਿ ਇਨ੍ਹਾਂ ਸਕੂਲਾਂ ਵਿੱਚੋਂ ਪੜ੍ਹ ਕੇ ਸਾਡੇ ਕਈ ਵਿਦਿਆਰਥੀ ਜੱਜ, ਆਰਕਿਟੈਕਟ ਅਤੇ ਹੋਰ ਵੱਡੇ ਅਹੁਦਿਆਂ ’ਤੇ ਪਹੁੰਚੇ ਹਨ ਪਰ ਆਪਣੇ ਹੀ ਕੁਝ ਲੋਕਾਂ ਦੀ ਨਾਕਾਮੀਆਂ ਦੇ ਕਾਰਨ ਸਕੂਲਾਂ ਦੀ ਮਾਨਸਿਕ ਹਾਲਤ ਬੇਹੱਦ ਹੋ ਗਈ ਹੈ ਅਤੇ ਆਪਣੀਆਂ ਨਾਕਾਮੀਆਂ ਨੂੰ ਓਹਲੇ ਕਰਨ ਲਈ ਉਹਨਾਂ ਵੱਲੋਂ ਸਕੂਲਾਂ ਨੂੰ ਬਿਨਾਂ ਕਾਰਨ ਬਦਨਾਮ ਕੀਤਾ ਗਿਆ ਜਿਸ ਦਾ ਨਤੀਜਾ ਇਹ ਨਿਕਲਿਆ ਕਿ ਸਕੂਲਾਂ ਵਿੱਚ ਬੱਚਿਆਂ ਦੀ ਗਿਣਤੀ ਨਿਰੰਤਰ ਘਟਦੀ ਗਈ। ਉਨ੍ਹਾਂ ਨਸ਼ਿਆਂ ਦੀ ਦਲਦਲ ਵਿੱਚ ਫਸ ਚੁੱਕੀ ਨੌਜਵਾਨ ਪੀੜ੍ਹੀ ਨੂੰ ਸਹੀ ਮਾਰਗਦਰਸ਼ਨ ਦੇ ਕੇ ਉਨ੍ਹਾਂ ਨੂੰ ਗੁਰੂ ਸਾਹਿਬ ਦੇ ਦਿਖਾਏ ਰਸਤੇ ’ਤੇ ਚਲਣ ਲਈ ਪ੍ਰੇਰਿਤ ਕਰਨ ਦੀ ਮੁਹਿੰਮ ਵੀ ਸ਼ੁਰੂ ਕਰਨ ਦੀ ਗੱਲ ਕਹੀ ਗਈ।

ਨਾਰਾਇਣਗੜ੍ਹ ’ਚ ਧਾਰਮਿਕ ਸਮਾਗਮ

ਨਰਾਇਣਗੜ੍ਹ (ਪੱਤਰ ਪ੍ਰੇਰਕ): ਗੁਰਦੁਆਰਾ ਸ੍ਰੀ ਸਿੰਘ ਸਭਾ ਨਰਾਇਣਗੜ੍ਹ ਵਿਖੇ ਅੱਠਵੇਂ ਗੁਰੂ ਸ੍ਰੀ ਹਰਿਕ੍ਰਿਸ਼ਨ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਹਜ਼ੂਰੀ ਰਾਗੀ ਮਲਕੀਤ ਸਿੰਘ, ਰਣਜੀਤ ਸਿੰਘ ਨੇ ਕਥਾ, ਕੀਰਤਨ ਅਤੇ ਗੁਰੂ ਇਤਿਹਾਸ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ। ਗੁਰਦੁਆਰਾ ਸਾਹਿਬ ਦੇ ਸਕੱਤਰ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕੀਤਾ। ਰਾਗੀਆਂ ਨੇ ਗੁਰਬਾਣੀ ਦੇ ਸ਼ਬਦ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਸੁਰਜੀਤ ਕਪੂਰ, ਰਾਜੂ ਮੱਕੜ, ਜਸਬੀਰ ਸਿੰਘ, ਬਲਵਿੰਦਰ ਭਾਟੀਆ, ਹਰਬੰਸ ਸਿੰਘ, ਗਗਨਦੀਪ ਸਿੰਘ, ਹਰਪ੍ਰੀਤ ਸਿੰਘ, ਅਮਨਦੀਪ ਸਿੰਘ, ਗੁਰਚਰਨ ਸਿੰਘ, ਸੁਰਿੰਦਰ ਸਿੰਘ, ਦਵਿੰਦਰ ਸਿੰਘ, ਅਮਨਦੀਪ ਚੰਢੋਕ, ਪੁਨੀਤ ਸੇਠੀ, ਮਨੋਹਰ ਲਾਲ, ਹਰਭਜਨ ਕਪੂਰ, ਜਸਬੀਰ ਖੁਰਾਣਾ, ਗੁਰਦੀਪ ਸਿੰਘ, ਜਗਜੀਤ ਸਿੰਘ, ਦਰਸ਼ਨ ਸਿੰਘ ਤੇ ਪੂਰਨ ਸਿੰਘ ਹਾਜ਼ਰ ਸੀ।

Advertisement

Advertisement
Author Image

joginder kumar

View all posts

Advertisement