ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਪੱਤਰ ਪ੍ਰੇਰਕ
ਪਟਿਆਲਾ, 29 ਜੁਲਾਈ
ਨੌਵੇਂ ਪਾਤਸ਼ਾਹ ਗੁਰੂ ਤੇਗ਼ ਬਹਾਦਰ ਸਾਹਿਬ ਦੇ ਪਾਵਨ ਅਸਥਾਨ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਅੱਠਵੇਂ ਪਾਤਸ਼ਾਹ ਗੁਰੂ ਹਰਿਕ੍ਰਿਸ਼ਨ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ। ਸਮਾਗਮ ਵਿੱਚ ਵੱਡੀ ਗਿਣਤੀ ਸੰਗਤ ਨੇ ਹਾਜ਼ਰੀ ਭਰ ਕੇ ਗੁਰੂਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
ਇਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਰੱਖੇ ਗਏ ਅਖੰਡ ਪਾਠ ਦੇ ਭੋਗ ਉਪਰੰਤ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਅਰਦਾਸ ਕਰਦਿਆਂ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ। ਇੱਥੇ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਬੀਬੀ ਕੁਲਦੀਪ ਕੌਰ ਟੌਹੜਾ, ਜਥੇਦਾਰ ਸਤਵਿੰਦਰ ਸਿੰਘ ਟੌਹੜਾ ਆਦਿ ਉਚੇਚੇ ਤੌਰ ’ਤੇ ਪੁੱਜੇ ਹੋਏ।
ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੰਗਤਾ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਨਿਸ਼ਾਨ ਸਿੰਘ ਜ਼ਫਰਵਾਲ ਨੇ ਪੁੱਜੇ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ ਅਤੇ ਸ਼ਖ਼ਸੀਅਤਾਂ ਨੂੰ ਸਿਰੋਪੇ ਭੇਟ ਕੀਤੇ ਅਤੇ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਮੀਤ ਮੈਨੇਜਰ ਜਰਨੈਲ ਸਿੰਘ, ਭਾਗ ਸਿੰਘ ਚੌਹਾਨ, ਸੁਰਜੀਤ ਸਿੰਘ ਕੌਲੀ, ਸੁਪਰਵਾਈਜ਼ਰ ਜੋਗਾ ਸਿੰਘ, ਸ਼ਬਦ ਗੁਰੂ ਪ੍ਰਚਾਰ ਸਭਾ ਦੇ ਪ੍ਰਧਾਨ ਭਗਵੰਤ ਸਿੰਘ ਤੇ ਭਾਈ ਭੁਪਿੰਦਰਪਾਲ ਸਿੰਘ ਆਦਿ ਹਾਜ਼ਰ ਸਨ।