ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ

08:57 AM Jul 12, 2023 IST
ਗੁਰਦੁਆਰਾ ਸੀਸ ਮਹਿਲ ਸਾਹਿਬ ਵਿਖੇ ਨਤਮਸਤਕ ਹੁੰਦੀ ਹੋਈ ਸੰਗਤ।

ਪੱਤਰ ਪ੍ਰੇਰਕ
ਕੀਰਤਪੁਰ ਸਾਹਿਬ, 11 ਜੁਲਾਈ
ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਉਨ੍ਹਾਂ ਦੇ ਜਨਮ ਅਸਥਾਨ ਗੁਰਦੁਆਰਾ ਸੀਸ ਮਹਿਲ ਸਾਹਿਬ ਸ੍ਰੀ ਕੀਰਤਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਬੜੀ ਧੂਮ ਧਾਮ ਤੇ ਸ਼ਰਧਾ ਨਾਲ ਮਨਾਇਆ ਗਿਆ। ਜਿਸ ਵਿੱਚ ਸਭ ਤੋਂ ਪਹਿਲਾਂ 9 ਜੁਲਾਈ ਤੋਂ ਰੱਖੇ ਗਏ 12 ਸ੍ਰੀ ਅਖੰਡ ਪਾਠ ਸਾਹਿਬ ਦੀ ਦੂਜੀ ਲੜੀ ਦੇ ਭੋਗ ਪਾਏ ਗਏ। ਇਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਅਰਦਾਸ ਕੀਤੀ। ਭਾਈ ਸੁਖਜੀਤ ਸਿੰਘ ਜੀ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਕੀਰਤਨ ਕੀਤਾ।
ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਸੰਗਤ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਸੰਤ ਬਾਬਾ ਸੁੱਚਾ ਸਿੰਘ ਜੀ ਮੁੱਖ ਸੇਵਾਦਾਰ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਇਲਾਵਾ ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ, ਬਾਬਾ ਪ੍ਰੇਮ ਸਿੰਘ ਭੱਲੜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ, ਗੁਰਪ੍ਰੀਤ ਸਿੰਘ ਰੋਡੇ ਮੈਨੇਜਰ, ਅਮਰਜੀਤ ਸਿੰਘ ਐਡੀਸ਼ਨਲ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਹਰਦੇਵ ਸਿੰਘ ਹੈਪੀ ਐਡੀਸ਼ਨਲ ਮੈਨੇਜਰ, ਸੰਦੀਪ ਸਿੰਘ ਕਲੋਤਾ ਮੈਨੇਜਰ ਗੁਰਦੁਆਰਾ ਪਤਾਲਪੁਰੀ ਸਾਹਿਬ,ਅਮਰਜੀਤ ਸਿੰਘ ਮੀਤ ਮੈਨੇਜਰ ਬਾਬਾ ਗੁਰਦਿੱਤਾ ਸਮੇਤ ਵੱਡੀ ਗਿਣਤੀ ਸੰਗਤ ਨੇ ਹਾਜ਼ਰੀ ਭਰੀ।

Advertisement

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧਾਰਮਿਕ ਸਮਾਗਮ
ਐੱਸਏਐੱਸ ਨਗਰ (ਮੁਹਾਲੀ) (ਪੱਤਰ ਪ੍ਰੇਰਕ): ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਅੱਜ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸਹਿਜ ਪਾਠ ਦੇ ਭੋਗ ਉਪਰੰਤ ਸਾਰਾ ਦਨਿ ਧਾਰਮਿਕ ਸਮਾਗਮ ਜਾਰੀ ਰਿਹਾ। ਭਾਈ ਮਹਿਤਾਬ ਸਿੰਘ ਪਰਵਾਨਾ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਜੀਵਨ ਬ੍ਰਿਤਾਂਤ ਦਾ ਪੂਰਾ ਪ੍ਰਸੰਗ ਢਾਡੀ ਵਾਰਾਂ ਵਿੱਚ ਸੁਣਾਇਆ। ਭਾਈ ਅਜਮੇਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਹਾਜ਼ਰੀ ਲਵਾਈ। ਇਸ ਮੌਕੇ ਸ਼੍ਰੋਮਣੀ ਪ੍ਰਚਾਰਕ ਭਾਈ ਸਤਨਾਮ ਸਿੰਘ ਪੰਜੋਖਰਾ ਸਾਹਿਬ, ਭਾਈ ਜਸਵੰਤ ਸਿੰਘ ਰਤਵਾੜਾ ਸਾਹਿਬ, ਭਾਈ ਸੰਤੋਖ ਸਿੰਘ, ਭਾਈ ਅਰਵਿੰਦਰ ਸਿੰਘ, ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ, ਭਾਈ ਗੁਰਵਿੰਦਰ ਸਿੰਘ, ਭਾਈ ਸੁਰਜੀਤ ਸਿੰਘ, ਭਾਈ ਸ਼ਮਿੰਦਰ ਸਿੰਘ, ਭਾਈ ਆਇਆ ਸਿੰਘ, ਭਾਈ ਦਿਲਬਾਗ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਹਰਬਖ਼ਸ਼ ਸਿੰਘ ਅਤੇ ਭਾਈ ਜਸਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਸੇਵਾਦਾਰਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Advertisement
Advertisement
Tags :
ਸਾਹਿਬਹਰਿਕ੍ਰਿਸ਼ਨਗੁਰੂਪੁਰਬਪ੍ਰਕਾਸ਼ਮਨਾਇਆ