For the best experience, open
https://m.punjabitribuneonline.com
on your mobile browser.
Advertisement

ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

08:44 AM Oct 21, 2024 IST
ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਗੁਰਮਤਿ ਸਮਾਗਮ ਦੌਰਾਨ ਕੀਰਤਨ ਕਰਦੇ ਹੋਏ ਭਾਈ ਜਗਰੂਪ ਸਿੰਘ। -ਫੋਟੋ: ਛਿੱਤ
Advertisement

ਜੈਂਤੀਪੁਰ: ਪਿੰਡ ਤਲਵੰਡੀ ਖੁੰਮਣ ਦੇ ਨਵੇਂ ਚੁਣੇ ਸਰਪੰਚ ਰਘਬੀਰ ਸਿੰਘ ਸੰਧੂ ਅਤੇ ਪੰਚਾਇਤ ਮੈਂਬਰਾਂ ਵੱਲੋਂ ਪਿੰਡ ਦੀ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਰਾਮਦਾਸ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਤੋਂ ਉਪਰੰਤ ਸਜਾਏ ਦੀਵਾਨ ਵਿੱਚ ਭਾਈ ਜਗਰੂਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਾਲਿਆਂ ਦੇ ਰਾਗੀ ਜਥੇ ਨੇ ਸੰਗਤਾਂ ਨੂੰ ਇਲਾਹੀ ਬਾਣੀ ਦਾ ਕੀਰਤਨ ਸਰਵਣ ਕਰਵਾਇਆ। ਇਸ ਮੌਕੇ ਸਾਬਕਾ ਸਰਪੰਚ ਦਲਜੀਤ ਸਿੰਘ ਕਾਹਲੋਂ, ਪਿੰਡ ਪਾਖਰਪੁਰਾ ਦੇ ਨਵੇਂ ਚੁਣੇ ਸਰਪੰਚ ਸਟੇਟ ਐਵਾਰਡੀ ਸੇਵਾਮੁਕਤ ਮੁੱਖ ਅਧਿਆਪਕ ਸਤਨਾਮ ਸਿੰਘ ਪਾਖਰਪੁਰਾ, ਸਰਪੰਚ ਹਰਪਾਲ ਸਿੰਘ ਮੁਗੋਸੋਹੀ, ਸਰਪੰਚ ਸਤਨਾਮ ਸਿੰਘ ਰੰਗੀਲਪੁਰ, ਸਾਬਕਾ ਸਰਪੰਚ ਸੁਖਦੇਵ ਸਿੰਘ ਤਲਵੰਡੀ, ਡਾ. ਪੂਰਨ ਸਿੰਘ, ਡਾ. ਗੁਰਦੀਪ ਸਿੰਘ, ਸੁਖਵਿੰਦਰ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ। ਇਸ ਮੌਕੇ ਸਮਾਜ ਸੇਵੀ ਅਤੇ ਨਵੇਂ ਚੁਣੇ ਸਰਪੰਚ ਰਘਬੀਰ ਸਿੰਘ ਸੰਧੂ ਨੇ ਧਾਰਮਿਕ ਸ਼ਖ਼ਸੀਅਤਾਂ ਨੂੰ ਸਿਰੋਪੇ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸੰਗਤਾਂ ਲਈ ਅਤੁੱਟ ਲੰਗਰ ਵਰਤਾਇਆ ਗਿਆ। -ਪੱਤਰ ਪ੍ਰੇਰਕ

Advertisement

Advertisement
Advertisement
Author Image

sukhwinder singh

View all posts

Advertisement