ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

10:49 AM Nov 03, 2024 IST
ਸਮਾਗਮ ਦੌਰਾਨ ਕੀਰਤਨ ਕਰਦਾ ਹੋਇਆ ਜਥਾ।

ਪੱਤਰ ਪ੍ਰੇਰਕ
ਜੈਂਤੀਪੁਰ, 2 ਨਵੰਬਰ
ਪਿੰਡ ਢਡਿਆਲਾ ਨੱਤ ਵਿੱਚ ਭਾਈ ਅਮਰੀਕ ਸਿੰਘ ਅਤੇ ਭਾਈ ਕੇਵਲ ਸਿੰਘ ਦੇ ਪਰਿਵਾਰ ਵੱਲੋਂ ਪਿੰਡ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਸਜੇ ਦੀਵਾਨ ਵਿੱਚ ਭਾਈ ਜਬਰਤੋੜ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਭਾਈ ਹਰਪ੍ਰੀਤ ਸਿੰਘ ਭਾਲੋਵਾਲੀ ਦੇ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਇਲਾਹੀ ਬਾਣੀ ਦਾ ਕੀਰਤਨ ਸਰਵਣ ਕਰਵਾਇਆ। ਕਥਾਵਾਚਕ ਭਾਈ ਕਿਰਪਾਲ ਸਿੰਘ ਛਿੱਤ ਨੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਰਾਮਦਾਸ ਦੇ ਮਹਾਨ ਜੀਵਨ ਬਾਰੇ ਦੱਸਿਆ। ਇਸ ਮੌਕੇ ਮੁੱਖ ਸੇਵਾਦਾਰ ਭਾਈ ਸੁਖਰਾਜ ਸਿੰਘ ਨੇ ਸੰਗਤਾਂ ਅਤੇ ਧਾਰਮਿਕ ਸ਼ਖ਼ਸੀਅਤਾਂ ਨੂੰ ਜੀ ਆਇਆਂ ਆਖਿਆ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਭਾਈ ਦਲਬੀਰ ਸਿੰਘ ਬੋਪਾਰਾਏ, ਅਮਰਜੀਤ ਸਿੰਘ ਯੂਕੇ, ਲਾਲ ਸਿੰਘ, ਭਾਈ ਕੁਲਵਿੰਦਰ ਸਿੰਘ ਭੰਗਾਲੀ ਅਤੇ ਕਈ ਪਤਵੰਤਿਆਂ ਨੇ ਹਾਜ਼ਰੀ ਭਰੀ। ਇਸ ਮੌਕੇ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Advertisement

Advertisement