ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਕੂਲ ਵਿੱਚ ਗੁਰੂ ਰਾਮਦਾਸ ਦਾ ਪ੍ਰਕਾਸ਼ ਪੁਰਬ ਮਨਾਇਆ

08:45 AM Oct 21, 2024 IST
ਆਨੰਦ ਸਾਗਰ ਸਕੂਲ ਰੌਂਤਾ ਦੇ ਬੱਚੇ ਕੀਰਤਨ ਕਰਦੇ ਹੋਏ।

ਭਗਤਾ ਭਾਈ: ਚੇਅਰਪਰਸਨ ਕਰਤਾਰ ਕੌਰ ਅਤੇ ਉਪ ਚੇਅਰਮੈਨ ਜਗੀਰ ਕੌਰ ਮਲੇਸ਼ੀਆ ਦੀ ਅਗਵਾਈ ਹੇਠ ਚੱਲ ਰਹੇ ਅਨੰਦ ਸਾਗਰ ਪਬਲਿਕ ਸਕੂਲ ਰੌਂਤਾ ਵਿੱਚ ਸਕੂਲ ਸਟਾਫ ਤੇ ਬੱਚਿਆਂ ਵੱਲੋਂ ਚੌਥੇ ਪਾਤਸ਼ਾਹ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਸਕੂਲ ਦੇ ਅਧਿਆਪਕਾਂ ਅਤੇ ਬੱਚਿਆਂ ਨੇ ਮਿਲਕੇ ਜਪੁਜੀ ਸਾਹਿਬ ਦਾ ਪਾਠ ਕਰਨ ਉਪਰੰਤ ਗੁਰਬਾਣੀ ਦਾ ਕੀਰਤਨ ਕੀਤਾ। ਬੱਚਿਆਂ ਨੇ ਗੁਰਮਤਿ ਸਬੰਧੀ ਕਵੀਸ਼ਰੀ ਅਤੇ ਕਵਿਤਾਵਾਂ ਪੇਸ਼ ਕੀਤੀਆਂ। ਚੇਅਰਪਰਸਨ ਕਰਤਾਰ ਕੌਰ ਤੇ ਪ੍ਰਿੰਸੀਪਲ ਅਮਰਜੀਤ ਸਿੰਘ ਖਾਈ ਨੇ ਗੁਰੂ ਸਾਹਿਬ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਬੱਚਿਆਂ ਨੂੰ ਉਨ੍ਹਾਂ ਦੀਆਂ ਸਿਖਿਆਵਾਂ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਜਨਰਲ ਸਕੱਤਰ ਜਗਸੀਰ ਸਿੰਘ, ਕਮੇਟੀ ਮੈਂਬਰ ਗੁਰਪ੍ਰੀਤ ਸਿੰਘ, ਡਾਇਰੈਕਟਰ ਸਰਬਪਾਲ ਸ਼ਰਮਾ, ਪਰਮਜੀਤ ਕੌਰ, ਗੁਰਪ੍ਰੀਤ ਕੌਰ, ਸੰਦੀਪ ਸਿੰਘ, ਤੀਰਥ ਸਿੰਘ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement